ਤ੍ਰਿਪਤ ਬਾਜਵਾ ਤੇ ਸੁਖਜਿੰਦਰ ਰੰਧਾਵਾ ਨੇ ਮੁੱਖ ਮੰਤਰੀ ਨੂੰ ਬਟਾਲਾ ਨੂੰ ਜ਼ਿਲਾ ਬਣਾਉਣ ਲਈ ਚਿੱਠੀ ਲਿਖੀ
Advertisement

ਤ੍ਰਿਪਤ ਬਾਜਵਾ ਤੇ ਸੁਖਜਿੰਦਰ ਰੰਧਾਵਾ ਨੇ ਮੁੱਖ ਮੰਤਰੀ ਨੂੰ ਬਟਾਲਾ ਨੂੰ ਜ਼ਿਲਾ ਬਣਾਉਣ ਲਈ ਚਿੱਠੀ ਲਿਖੀ

ਪੰਜਾਬ ਦੇ ਦੋ ਸੀਨੀਅਰ ਮੰਤਰੀਆਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਇਤਿਹਾਸਕ ਤੇ ਵਿਰਾਸਤੀ ਸ਼ਹਿਰ ਬਟਾਲਾ ਨੂੰ ਸੂਬੇ ਦਾ 24ਵਾਂ ਜ਼ਿਲਾ ਬਣਾਇਆ ਜਾ ਸਕੇ ਤਾਂ ਕਿ ਇਸ ਅਹਿਮ ਸ਼ਹਿਰ ਦਾ ਢੁਕਵਾਂ ਵਿਕਾਸ ਹੋ ਸਕੇ।

ਤ੍ਰਿਪਤ ਬਾਜਵਾ ਤੇ ਸੁਖਜਿੰਦਰ ਰੰਧਾਵਾ ਨੇ ਮੁੱਖ ਮੰਤਰੀ ਨੂੰ ਬਟਾਲਾ ਨੂੰ ਜ਼ਿਲਾ ਬਣਾਉਣ ਲਈ ਚਿੱਠੀ ਲਿਖੀ

ਨੀਤਿਕਾ ਮਹੇਸ਼ਵਰੀ/ਚੰਡੀਗੜ੍ਹ: ਪੰਜਾਬ ਦੇ ਦੋ ਸੀਨੀਅਰ ਮੰਤਰੀਆਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਇਤਿਹਾਸਕ ਤੇ ਵਿਰਾਸਤੀ ਸ਼ਹਿਰ ਬਟਾਲਾ ਨੂੰ ਸੂਬੇ ਦਾ 24ਵਾਂ ਜ਼ਿਲਾ ਬਣਾਇਆ ਜਾ ਸਕੇ ਤਾਂ ਕਿ ਇਸ ਅਹਿਮ ਸ਼ਹਿਰ ਦਾ ਢੁਕਵਾਂ ਵਿਕਾਸ ਹੋ ਸਕੇ। ਦੋਹਾਂ ਕੈਬਨਿਟ ਮੰਤਰੀਆਂ ਨੇ ਇਹ ਵੀ ਮੰਗ ਕੀਤੀ ਕਿ ਇਸ ਦੇ ਨਾਲ ਹੀ ਇਤਿਹਾਸਕ ਕਸਬਿਆਂ ਫਤਹਿਗੜ੍ਹ ਚੂੜੀਆਂ ਅਤੇ ਸ੍ਰੀ ਹਰਗੋਬਿੰਦਪੁਰ ਜਾਂ ਘੁਮਾਣ ਨੂੰ ਇਸ ਨਵੇਂ ਜ਼ਿਲੇ ਦੀਆਂ ਨਵੀਆਂ ਸਬ-ਡਿਵੀਜਨਾਂ ਬਣਾਈਆਂ ਜਾਣ।

fallback

ਮੁੱਖ ਮੰਤਰੀ ਨੂੰ ਇਸ ਸਬੰਧ ਵਿੱਚ ਲਿਖੇ ਇੱਕ ਪੱਤਰ ਵਿੱਚ ਦੋਹਾਂ ਮੰਤਰੀਆਂ ਨੇ ਕਿਹਾ ਹੈ ਕਿ ਬਟਾਲਾ ਪੰਜਾਬ ਦਾ ਉਹ ਅਹਿਮ ਸ਼ਹਿਰ ਹੈ, ਜਿਸ ਨਾਲ ਸਾਡੀ ਅਮੀਰ ਇਤਿਹਾਸਕ, ਧਾਰਮਿਕ, ਸਮਾਜਿਕ ਅਤੇ ਸਾਹਿਤਕ ਵਿਰਾਸਤ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਤੋਂ ਬਾਅਦ ਬਟਾਲਾ ਪੰਜਾਬ ਦਾ ਸਭ ਤੋਂ ਪੁਰਾਣਾ ਸ਼ਹਿਰ ਹੈ ਜਿਸ ਦੀ ਨੀਂਹ 1465 ਵਿੱਚ ਰੱਖੀ ਗਈ ਸੀ। ਆਬਾਦੀ ਪੱਖੋਂ ਵੀ ਇਹ ਪੰਜਾਬ ਦਾ 8ਵਾਂ ਸਭ ਤੋਂ ਵੱਡਾ ਸ਼ਹਿਰ ਹੈ, ਜਿੱਥੇ ਪਿਛਲੇ ਸਾਲ ਨਗਰ ਨਿਗਮ ਵੀ ਬਣਾਈ ਗਈ ਹੈ।

fallback

ਬਾਜਵਾ ਤੇ ਰੰਧਾਵਾ ਨੇ ਇਸ ਅਹਿਮ ਮਾਮਲੇ ਉੱਤੇ ਵਿਚਾਰ ਵਟਾਂਦਰਾ ਕਰਨ ਲਈ ਮੁੱਖ ਮੰਤਰੀ ਤੋਂ ਸਮਾਂ ਵੀ ਮੰਗਿਆ ਹੈ।

ਇਤਿਹਾਸਕ ਵਿਰਸੇ ਬਾਰੇ 
ਬਟਾਲਾ ਸ਼ਹਿਰ ਦੇ ਇਤਿਹਾਸਕ ਵਿਰਸੇ ਬਾਰੇ ਉਹਨਾਂ ਕਿਹਾ, ''ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਇਸੇ ਸ਼ਹਿਰ ਵਿਚ ਮਾਤਾ ਸੁਲੱਖਣੀ ਜੀ ਨਾਲ 8 ਜੁਲਾਈ 1487 ਵਿਚ ਹੋਇਆ ਸੀ।ਉਹਨਾਂ ਦੀ ਯਾਦ ਵਿਚ ਇਥੇ ਗੁਰਦੁਆਰਾ ਡੇਰਾ ਸਾਹਿਬ ਅਤੇ ਗੁਰਦੁਆਰਾ ਕੰਧ ਸਾਹਿਬ ਸੁਸ਼ੋਭਤ ਹਨ। ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਜੀ ਆਪਣੇ ਪੁੱਤਰ ਬਾਬਾ ਗੁਰਦਿੱਤਾ ਜੀ ਨੂੰ ਵਿਆਹੁਣ ਵੀ ਬਟਾਲਾ ਹੀ ਆਏ ਸਨ ਅਤੇ ਉਹਨਾਂ ਦੀ ਯਾਦ ਵਿਚ ਸ਼ਹਿਰ ਦੇ ਵਿਚਕਾਰ ਗੁਰਦੁਆਰਾ ਸਤਿ ਕਰਤਾਰੀਆ ਸੁਸ਼ੋਭਤ ਹੈ।''
ਕੈਬਨਿਟ ਮੰਤਰੀਆਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੌਰਾਨ ਲਾਹੌਰ ਅਤੇ ਅੰਮ੍ਰਿਤਸਰ ਤੋਂ ਬਾਅਦ ਬਟਾਲਾ ਸਿੱਖ ਰਾਜ ਦਾ ਇੱਕ ਅਹਿਮ ਸ਼ਹਿਰ ਸੀ। ਇਸ ਰਾਜ ਵੇਲੇ ਦੀਆਂ ਵਿਰਾਸਤੀ ਇਮਾਰਤਾਂ ਅੱਜ ਵੀ ਮੌਜੂਦ ਹਨ ਜਿਨ੍ਹਾਂ ਵਿਚੋਂ ਮਹਾਰਾਜਾ ਸ਼ੇਰ ਸਿੰਘ ਦਾ ਮਹੱਲ ਅਤੇ ਜਲ ਮਹੱਲ (ਬਾਰਾਂਦਰੀ) ਵਿਸ਼ੇਸ਼ ਹਨ।

ਇਤਿਹਾਸਕ ਕਾਲੀ ਦਵਾਰਾ ਮੰਦਰ 
ਉਨ੍ਹਾਂ ਕਿਹਾ ਕਿ ਇਤਿਹਾਸਕ ਕਾਲੀ ਦਵਾਰਾ ਮੰਦਰ ਅਤੇ ਸਤੀ ਲਕਸ਼ਮੀ ਦੇਵੀ ਸਮਾਧ ਤੋਂ ਬਿਨਾਂ ਇਸ ਸ਼ਹਿਰ ਦੇ ਨਜ਼ਦੀਕ ਹੀ ਅੱਚਲ ਸਾਹਿਬ ਦਾ ਉਹ ਇਤਿਹਾਸਕ ਅਸਥਾਨ ਹੈ ਜਿੱਥੇ ਭਗਵਾਨ ਸ਼ਿਵ ਜੀ ਦੇ ਪੁੱਤਰ ਦੇਵਤਾ ਕਾਰਤਿਕ ਦੀ ਯਾਦ ਵਿਚ ਅਚਲੇਸ਼ਵਰ ਧਾਮ ਸੁਸ਼ੋਭਤ ਹੈ। ਅੱਚਲ ਸਾਹਿਬ ਜੀ ਦੇ ਅਸਥਾਨ ਉੱਤੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਧਾਂ ਨਾਲ ਗੋਸ਼ਟ ਕੀਤੀ ਸੀ।
ਕੈਬਨਿਟ ਮੰਤਰੀਆਂ ਨੇ ਕਿਹਾ, ''ਸਭਿਆਚਾਰਕ ਅਤੇ ਸਾਹਿਤਕ ਪੱਖ ਤੋਂ ਵੇਖਿਆ ਜਾਵੇ ਤਾਂ ਦੁਨੀਆਂ ਭਰ ਵਿਚ ਵਸਦਾ ਕੋਈ ਪੰਜਾਬੀ ਅਜਿਹਾ ਨਹੀਂ ਹੋਣਾ ਜਿਸ ਨੇ ਮਹਾਨ ਪੰਜਾਬੀ ਕਵੀ ਸ਼ਿਵ ਕੁਮਾਰ ਬਟਾਲਵੀ ਦਾ ਨਾਂ ਨਾ ਸੁਣਿਆ ਹੋਵੇ। ਦੁਨੀਆਂ ਭਰ ਵਿਚ ਬਟਾਲੇ ਦਾ ਨਾਂ ਮਸ਼ਹੂਰ ਕਰਨ ਵਾਲੇ ਅਤੇ ਜੋਬਨ ਰੁੱਤੇ ਤੁਰ ਜਾਣ ਵਾਲੇ ਇਸ ਕਵੀ ਨੂੰ ਸਾਹਿਤਕ ਖੇਤਰ ਵਿਚ ਬਿਰਹਾ ਦੇ ਕਵੀ ਅਤੇ ਪੰਜਾਬੀ ਦੇ ਕੀਟਸ ਵਜੋਂ ਜਾਣਿਆ ਜਾਂਦਾ ਹੈ।''

Trending news