ਅਮਿਤ ਸ਼ਾਹ ਨੂੰ ਵੀ ਹੋਇਆ ਕੋਰੋਨਾ ਤਾਂ ਅਮਿਤਾਭ ਬਚਨ ਦੀ ਰਿਪੋਰਟ ਆਈ ਨੈਗੇਟਿਵ

ਮੁਲਕ ਭਰ 'ਚ ਕੋਰੋਨਾ ਦਾ ਕਹਿਰ  ਲਗਾਤਾਰ ਜਾਰੀ ਹੈ। ਇਸ ਖਤਰਨਾਕ ਵਾਇਰਸ  ਦੀ ਚਪੇਟ 'ਚ ਹੁਣ VIP ਅਧਿਕਾਰੀ ਅਤੇ ਮੰਤਰੀ ਵੀ ਆ ਰਹੇ ਹਨ।

ਅਮਿਤ ਸ਼ਾਹ ਨੂੰ ਵੀ ਹੋਇਆ ਕੋਰੋਨਾ ਤਾਂ ਅਮਿਤਾਭ ਬਚਨ ਦੀ ਰਿਪੋਰਟ ਆਈ ਨੈਗੇਟਿਵ
ਅਮਿਤ ਸ਼ਾਹ ਨੂੰ ਵੀ ਹੋਇਆ ਕੋਰੋਨਾ ਤਾਂ ਅਮਿਤਾਭ ਬਚਨ ਦੀ ਰਿਪੋਰਟ ਆਈ ਨੈਗੇਟਿਵ

ਨਵੀਂ ਦਿੱਲੀ: ਮੁਲਕ ਭਰ 'ਚ ਕੋਰੋਨਾ ਦਾ ਕਹਿਰ  ਲਗਾਤਾਰ ਜਾਰੀ ਹੈ। ਇਸ ਖਤਰਨਾਕ ਵਾਇਰਸ  ਦੀ ਚਪੇਟ 'ਚ ਹੁਣ VIP ਅਧਿਕਾਰੀ ਅਤੇ ਮੰਤਰੀ ਵੀ ਆ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਇਸ ਵਾਇਰਸ ਤੋਂ ਬਚ ਨਹੀਂ ਸਕੇ ਉਹਨਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਦਰਅਸਲ, ਅਮਿਤ ਸ਼ਾਹ ਨੇ ਆਪਣੇ ਟਵਿਟਰ ਹੈਂਡਲ 'ਤੇ ਟਵੀਟ ਕਰ ਇਸ ਦੀ ਜਾਣਕਾਰੀ ਦਿੱਤੀ ਹੈ। ਉਹਨਾਂ ਕਿਹਾ ਕਿ ਸ਼ੁਰੁਆਤੀ ਲੱਛਣ ਦਿਖਾਈ ਦੇਣ 'ਤੇ ਕੋਰੋਨਾ ਟੈਸਟ ਕਰਵਾਇਆ ਤਾਂ ਰਿਪੋਰਟ ਪਾਜ਼ੀਟਿਵ ਪਾਈ ਗਈ। ਉਹਨਾਂ ਕਿਹਾ ਕਿ ਜੋ ਵੀ ਲੋਕ ਮੇਰੇ ਸੰਪਰਕ 'ਚ ਆਏ ਹਨ, ਉਹ ਆਪਣਾ ਕੋਰੋਨਾ ਟੈਸਟ ਕਰਵਾ ਲੈਣ। 

ਉਥੇ ਬਾਲੀਵੁੱਡ ਮਹਾਨਾਇਕ ਅਮਿਤਾਭ ਬਚਨ ਦੀ ਕੋਰੋਨਾ ਰਿਪੋਰਟ ਨੈਗੇਟਿਵ ਪਾਈ ਗਈ ਹੈ। ਜਿਸ ਦੀ ਜਾਣਕਾਰੀ ਉਹਨਾਂ ਦੇ ਬੇਟੇ ਤੇ ਬਾਲੀਵੁੱਡ ਦੇ ਅਦਾਕਾਰ ਅਭਿਸ਼ੇਕ ਬਚਨ ਨੇ ਦਿੱਤੀ ਹੈ। ਉਹਨਾਂ ਕਿਹਾ ਕਿ ਉਹਨਾਂ ਦੇ ਪਿਤਾ ਨੂੰ ਹਸਪਤਾਲ 'ਚੋਂ ਛੁੱਟੀ ਮਿਲ ਗਈ ਹੈ।

ਇਸ ਤੋਂ ਇਲਾਵਾ  ਅਮਿਤਾਭ ਬੱਚਨ ਨੇ ਵੀ ਟਵੀਟ ਕਰ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਉਹਨਾਂ ਲਿਖਿਆ ਕਿ ਮੇਰਾ ਟੈਸਟ ਨੈਗੇਟਿਵ ਆਇਆ ਹੈ ਤੇ ਉਹਨਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ, ਉਹਨਾਂ ਦੁਆਵਾਂ ਕਰਨ ਵਾਲਿਆਂ ਦਾ ਦੀ ਧੰਨਵਾਦ ਕੀਤਾ ਹੈ। ਜਿਕਰਯੋਗ ਹੈ ਕਿ ਕੁੱਝ ਦਿਨ ਪਹਿਲਾ ਅਮਿਤਾਭ ਬੱਚਨ ਤੇ ਅਭਿਸ਼ੇਕ ਬੱਚਨ ਨੂੰ ਕੋਰੋਨਾ ਹੋਣ ਕਾਰਨ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ।

Watch Live Tv-