ਚੰਡੀਗੜ੍ਹ: ਪੰਜਾਬ ਕਾਂਗਰਸ ਦਾ ਕਲੇਸ਼ ਪਿਛਲੇ ਲੰਬੇ ਸਮੇਂ ਤੋਂ ਚੱਲ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦੀ ਜੰਗ ਜੱਗ ਜ਼ਾਹਿਰ ਹੋਣ ਮਗਰੋਂ ਕਾਂਗਰਸ ਹਾਈ ਕਮਾਨ ਨੇ ਇਸ 'ਚ ਦਖਲ ਦੇਣਾ ਪਿਆ। ਇਸ ਤੋਂ ਬਾਅਦ ਲਗਾਤਾਰ ਕਈ ਮੀਟਿੰਗਾਂ ਹੋਈਆਂ, ਨਾਲ ਹੀ ਕਾਂਗਰਸ ਹਾਈ ਕਮਾਨ ਸਣੇ ਸੋਨੀਆ ਗਾਂਧੀ ਨੇ ਕੈਪਟਨ ਨਾਲ ਮੀਟਿੰਗ ਕੀਤੀ। ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨੇ ਵੀ ਨਵਜੋਤ ਸਿੱਧੂ ਨਾਲ ਮੀਟਿੰਗ ਕੀਤੀ।


COMMERCIAL BREAK
SCROLL TO CONTINUE READING

ਕਾਂਗਰਸ ਹਾਈ ਕਮਾਨ ਕਿਸੇ ਵੀ ਹੀਲੇ ਇਸ ਵਿਵਾਦ ਨੂੰ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਖ਼ਤਮ ਕਰਨਾ ਚਾਹੁੰਦੀ ਹੈ। ਇਸ ਲਈ ਹੁਣ ਪੂਰੀ ਉਮੀਦ ਹੈ ਕਿ ਸਿੱਧੂ ਤੇ ਕੈਪਟਨ ਦਾ ਇੱਕ ਦੂਜੇ ਨਾਲ ਚੱਲ ਰਿਹਾ ਕਲੇਸ਼ ਇੱਕ-ਦੋ ਦਿਨ 'ਚ ਖ਼ਤਮ ਹੋ ਸਕਦਾ ਹੈ। ਇਸ ਦਾ ਕਾਰਨ ਪਾਰਟੀ ਸੂਤਰਾਂ ਤੋਂ ਮਿਲੀ ਅਹਿਮ ਜਾਣਕਾਰੀ ਹੈ।
ਪਾਰਟੀ ਸੂਤਰਾਂ ਨੇ ਕਿਹਾ ਕਿ ਹਾਈ ਕਮਾਨ ਨੇ ਨਵਜੋਤ ਸਿੱਧੂ ਦੀ ਸੂਬਾ ਪ੍ਰਧਾਨ ਵਜੋਂ ਤਾਜਪੋਸ਼ੀ ਦੀ ਤਿਆਰੀ ਕਰ ਲਈ ਹੈ। ਇਸ ਦਾ ਮਤਲਬ ਇਹ ਹੋਇਆ ਕਿ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਲਾਹ ਨੂੰ ਦਰਕਿਨਾਰ ਕਰ ਦਿੱਤਾ ਹੈ, ਹਾਲਾਂਕਿ, ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਕੈਪਟਨ ਹੀ ਹੋਣਗੇ।
ਦੱਸ ਦਈਏ ਕਿ ਮੰਗਲਵਾਰ ਨੂੰ ਸਿੱਧੂ ਨੇ ਆਮ ਆਦਮੀ ਪਾਰਟੀ ਦੀ ਕਾਫ਼ੀ ਤਾਰੀਫ ਕੀਤੀ ਸੀ, ਬਾਅਦ ਵਿੱਚ ਸ਼ਾਮ ਨੂੰ ਮੁੱਖ ਮੰਤਰੀ ਦੇ ਰਾਜਨੀਤਕ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ, ਨਾਲ ਹੀ ਕਾਂਗਰਸ ਦੇ ਜਨਰਲ ਸਕੱਤਰ ਤੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ।
ਏਬੀਪੀ ਸਾਂਝਾ ਚ ਲੱਗੀ ਖ਼ਬਰ ਮੁਤਾਬਿਕ ਇਸ ਮੁਲਾਕਾਤ ਤੋਂ ਬਾਅਦ ਉਨ੍ਹਾਂ ਕਿਹਾ ਕਿ ਅਗਲੇ 3-4 ਦਿਨਾਂ ਵਿੱਚ ਪੰਜਾਬ ਕਾਂਗਰਸ ਲਈ ਖੁਸ਼ਖਬਰੀ ਆ ਸਕਦੀ ਹੈ। ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪ੍ਰਿਯੰਕਾ ਗਾਂਧੀ ਨੇ ਸਿੱਧੂ ਬਾਰੇ ਬੈਠਕ ਨੂੰ ਇੰਨਾ ਮਹੱਤਵ ਦਿੱਤਾ ਕਿ ਉਨ੍ਹਾਂ ਨੇ ਉੱਤਰ ਪ੍ਰਦੇਸ਼ ਸਬੰਧੀ ਮਹੱਤਵਪੂਰਨ ਬੈਠਕ ਰੱਦ ਕਰ ਦਿੱਤੀ।