ਆਮ ਆਦਮੀ ਪਾਰਟੀ ਨੂੰ ਮਿਲੀ ਮਜਬੂਤੀ, ਕਾਂਗਰਸੀ ਆਗੂ ਅਤੇ ਫੌਜ ਦੇ ਸਾਬਕਾ ਅਧਿਕਾਰੀ ਪਾਰਟੀ 'ਚ ਹੋਏ ਸ਼ਾਮਲ

ਆਪ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਵਿੱਚ ਹੋ ਰਹੇ ਨੇ ਸ਼ਾਮਲ: ਹਰਪਾਲ ਸਿੰਘ ਚੀਮਾ  

ਆਮ ਆਦਮੀ ਪਾਰਟੀ ਨੂੰ ਮਿਲੀ ਮਜਬੂਤੀ, ਕਾਂਗਰਸੀ ਆਗੂ ਅਤੇ ਫੌਜ ਦੇ ਸਾਬਕਾ ਅਧਿਕਾਰੀ ਪਾਰਟੀ 'ਚ ਹੋਏ ਸ਼ਾਮਲ

ਚੰਡੀਗੜ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਕਾਫ਼ਿਲਾ ਦਿਨ ਪ੍ਰਤੀ ਦਿਨ ਵੱਧਦਾ ਹੀ ਜਾ ਰਿਹਾ ਹੈ। ਅੱਜ ਪਾਰਟੀ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਕਾਂਗਰਸ ਪਾਰਟੀ ਦੀ ਆਗੂ ਰਣਜੀਤ ਕੌਰ ਅਤੇ ਫੌਜ ਦੇ ਸਾਬਕਾ ਕੈਪਟਨ ਤਰਸੇਮ ਸਿੰਘ ਸਮੇਤ ਕਈ ਆਗੂ ਆਪ ਵਿੱਚ ਸ਼ਾਮਲ ਹੋਏ। ਚੰਡੀਗੜ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਇਨਾਂ ਆਗੂਆਂ ਨੂੰ ਪਾਰਟੀ ਸ਼ਾਮਲ ਕੀਤਾ।
ਕੈਪਟਨ ਤਰਸੇਮ ਸਿੰਘ ਭਾਰਤੀ ਸੈਨਾ ਵਿੱਚ ਸੇਵਾਵਾਂ ਨਿਭਾਅ ਚੁੱਕੇ ਹਨ। ਅੰਮ੍ਰਿਤਸਰ ਜ਼ਿਲੇ ਦੇ ਪਿੰਡ ਸਠਿਆਲਾ ਦੀ ਰਹਿਣ ਵਾਲੀ ਬੀਬਾ ਰਣਜੀਤ ਕੌਰ ਕਾਂਗਰਸ ਪਾਰਟੀ ਦੀ ਆਗੂ ਹੈ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਇੱਕ ਹੋਰ ਆਗੂ ਪਰਮਜੀਤ ਸਿੰਘ ਆਲ ਇੰਡੀਆ ਐਸ.ਸੀ ਫੰੈਂਡਰੇਸ਼ਨ ਦੇ ਪ੍ਰਧਾਨ ਹਨ। ਇਨਾਂ ਆਗੂਆਂ ਦੇ ਨਾਲ ਹਵਲਦਾਰ ਹਰਜੀਤ ਸਿੰਘ ਅਤੇ ਸਰਵਨ ਸਿੰਘ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਹਰਪਾਲ ਸਿੰਘ ਚੀਮਾ ਨੇ ਸਾਰੇ ਆਗੂਆਂ ਦਾ ਸਵਾਗਤ ਕੀਤਾ
ਹਰਪਾਲ ਸਿੰਘ ਚੀਮਾ ਨੇ ਸਾਰੇ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦਰ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਲੋਕ ਵੱਡੀ ਗਿਣਤੀ 'ਚ ਆਪ ਨਾਲ ਜੁੜ ਰਹੇ ਹਨ। ਉਨਾਂ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਇਆ ਅਤੇ ਸਰਕਾਰੀ ਹਸਪਤਾਲਾਂ ਦੀ ਸਥਿਤੀ ਵਿੱਚ ਸੁਧਾਰ ਕਰਕੇ ਵਿਕਾਸ ਦਾ ਨਵਾਂ ਮਾਡਲ ਪੇਸ਼ ਕੀਤਾ ਹੈ। ਅੱਜ ਦਿੱਲੀ ਦੇ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਉਚ ਮਿਆਰੀ ਸਿੱਖਿਆ ਦਿਵਾ ਰਹੇ ਹਨ, ਜਦੋਂ ਕਿ ਸਰਕਾਰੀ ਹਸਪਤਾਲਾਂ ਵਿੱਚ ਚੰਗਾ ਇਲਾਜ ਕਰਵਾ ਕੇ ਆਪਣੀ ਕਮਾਈ ਵੀ ਬਚਾਅ ਰਹੇ ਹਨ। ਇਸੇ ਦਾ ਨਤੀਜਾ ਹੈ ਕਿ ਅੱਜ ਦੇਸ ਭਰ ਦੇ ਲੋਕ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਪਸੰਦ ਕਰ ਰਹੇ ਹਨ।

 ਹਰ ਵਰਗ ਦੇ ਲੋਕ ਇੱਕਠੇ ਹੋ ਕੇ ਪੰਜਾਬ ਨੂੰ ਬਚਾਉਣ ਲਈ ਆਪ ਵਿੱਚ ਸ਼ਾਮਲ ਹੋ ਰਹੇ ਹਨ
ਚੀਮਾ ਨੇ ਕਿਹਾ ਕਿ ਅੱਜ ਹਰ ਵਰਗ ਦੇ ਲੋਕ ਇੱਕਠੇ ਹੋ ਕੇ ਪੰਜਾਬ ਨੂੰ ਬਚਾਉਣ ਲਈ ਆਪ ਵਿੱਚ ਸ਼ਾਮਲ ਹੋ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਸ਼ਬਦੀ ਹਮਲਾ ਕਰਦਿਆਂ ਚੀਮਾ ਨੇ ਕਿਹਾ ਕਿ ਕੈਪਟਨ ਨੇ ਚੋਣਾਂ  ਤੋਂ ਪਹਿਲਾਂ ਕੀਤੇ ਆਪਣੇ ਸਾਰੇ ਵਾਅਦੇ ਵਿਸਾਰ ਦਿੱਤੇ ਹਨ, ਉਨਾਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਭਾਰਤ ਦੇ ਸਭ ਤੋਂ ਖ਼ਰਾਬ ਕਾਰਗੁਜਾਰੀ ਵਾਲੇ ਮੁੱਖ ਮੰਤਰੀ ਹਨ, ਜਿਸ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਉਨਾਂ ਨੂੰ ਧੋਖਾ ਦਿੱਤਾ ਹੈ।
ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਉਨਾਂ ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਪ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਸਾਰੇ ਆਗੂਆਂ ਨੇ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ।

WATCH LIVE TV