Wrestlers Protest News:  ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ 'ਤੇ ਪਹਿਲਵਾਨਾਂ ਦੀ ਹੜਤਾਲ ਲਗਾਤਾਰ ਜਾਰੀ ਹੈ। ਇਸ ਵਿਚਕਾਰ ਸੰਯੁਕਤ ਕਿਸਾਨ ਮੋਰਚਾ (SKM) ਨੇ 23 ਅਪ੍ਰੈਲ ਤੋਂ ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੀਆਂ ਮਹਿਲਾ ਪਹਿਲਵਾਨਾਂ ਦੇ ਸਮਰਥਨ 'ਚ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਇਸ ਤਹਿਤ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ 11 ਤੋਂ 18 ਮਈ ਤੱਕ ਸੂਬੇ ਦੀਆਂ ਸਾਰੀਆਂ ਰਾਜਧਾਨੀਆਂ, ਜ਼ਿਲ੍ਹਾ ਹੈੱਡਕੁਆਰਟਰਾਂ ਅਤੇ ਤਹਿਸੀਲ ਹੈੱਡਕੁਆਰਟਰਾਂ ’ਤੇ ਰੋਸ ਮੁਜ਼ਾਹਰੇ ਕੀਤੇ ਜਾਣਗੇ।


COMMERCIAL BREAK
SCROLL TO CONTINUE READING

ਐਸਕੇਐਮ ਦੇ ਆਗੂ ਦਰਸ਼ਨ ਪਾਲ ਨੇ ਦੱਸਿਆ ਕਿ ਪਹਿਲੇ ਪ੍ਰੋਗਰਾਮ ਦੇ ਹਿੱਸੇ ਵਜੋਂ, ਪੰਜਾਬ, ਹਰਿਆਣਾ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਤੋਂ ਐਸਕੇਐਮ ਦੇ ਸੀਨੀਅਰ ਆਗੂ ਐਤਵਾਰ ਨੂੰ ਜੰਤਰ-ਮੰਤਰ ਵਿਖੇ ਧਰਨੇ ਵਾਲੀ ਥਾਂ 'ਤੇ ਸੈਂਕੜੇ ਕਿਸਾਨ ਅਤੇ ਮਹਿਲਾ ਕਿਸਾਨ ਪਹੁੰਚ ਚੁੱਕੇ ਸਨ।


ਇਹ ਵੀ ਪੜ੍ਹੋ: Khap Mahapanchayat Protest: ਦਿੱਲੀ 'ਚ 'ਦੰਗਲ', ਪਹਿਲਵਾਨਾਂ ਦੇ ਹੱਕ 'ਚ ਆਏ ਕਿਸਾਨ, ਵੱਡੀ ਗਿਣਤੀ 'ਚ ਮਹਿਲਾਵਾਂ ਵੀ ਸ਼ਾਮਿਲ

ਉਨ੍ਹਾਂ ਕਿਹਾ ਕਿ ਐਸਕੇਐਮ ਦਾ ਵਫ਼ਦ ਦਿੱਲੀ ਪੁਲੀਸ ਕਮਿਸ਼ਨਰ, ਕੇਂਦਰੀ ਖੇਡ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲ ਕੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕਰੇਗਾ। 11 ਤੋਂ 18 ਮਈ ਤੱਕ ਦੇਸ਼ ਵਿਆਪੀ ਅੰਦੋਲਨ ਦੌਰਾਨ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ।


ਦੱਸਣਯੋਗ ਹੈ ਕਿ ਬੀਤੇ ਦਿਨੀ ਪਹਿਲਵਾਨਾਂ ਦੇ ਸਮਰਥਨ ਵਿੱਚ ਐਤਵਾਰ ਨੂੰ ਪੰਜਾਬ ਤੋਂ ਮਹਿਲਾ ਕਿਸਾਨਾਂ ਦੇ ਜਥੇ ਜੰਤਰ-ਮੰਤਰ ਪਹੁੰਚੇ ਸਨ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ (SKM) ਨੇ ਮਹਿਲਾ ਪਹਿਲਵਾਨਾਂ ਦੇ ਸਮਰਥਨ ਵਿੱਚ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। 


ਇਸ ਤਹਿਤ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ 11 ਤੋਂ 18 ਮਈ ਤੱਕ ਸੂਬੇ ਦੀਆਂ ਸਾਰੀਆਂ ਰਾਜਧਾਨੀਆਂ, ਜ਼ਿਲ੍ਹਾ ਹੈੱਡਕੁਆਰਟਰਾਂ ਅਤੇ ਤਹਿਸੀਲ ਹੈੱਡਕੁਆਰਟਰਾਂ ’ਤੇ ਰੋਸ ਮੁਜ਼ਾਹਰੇ ਕੀਤੇ ਜਾਣਗੇ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸਪੱਸ਼ਟ ਕੀਤਾ ਸੀ ਕਿ ਅਸੀਂ ਆਪਣੀ ਮਹਾਂਪੰਚਾਇਤ ਸ਼ਾਂਤੀ ਨਾਲ ਕਰਾਂਗੇ। ਜੇਕਰ ਪੁਲਿਸ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਥਾਣੇ ਲੈ ਜਾਂਦੀ ਹੈ ਤਾਂ ਉਸੇ ਥਾਣੇ ਵਿੱਚ ਮਹਾਂਪੰਚਾਇਤ ਕਰਵਾਈ ਜਾਵੇਗੀ। 


ਇਹ ਵੀ ਪੜ੍ਹੋ: Rajnath Singh in Chandigarh: ਰੱਖਿਆ ਮੰਤਰੀ ਅੱਜ ਆਉਣਗੇ ਚੰਡੀਗੜ੍ਹ; ਆਮ ਲੋਕਾਂ ਲਈ ਟ੍ਰੈਫਿਕ ਪੁਲਿਸ ਨੇ ਜਾਰੀ ਕੀਤੇ ਰੂਟ