ਯੂਥ ਅਕਾਲੀ ਦਲ ਵੱਲੋਂ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ, ਕਿਹਾ ਇਹ
Advertisement

ਯੂਥ ਅਕਾਲੀ ਦਲ ਵੱਲੋਂ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ, ਕਿਹਾ ਇਹ

ਭਗਤ ਸਿੰਘ ਦੇ ਜਨਮ ਦਿਨ ਨੂੰ ਸਪਰਪਿਤ ਜਗਰਾਓ ਪੁਲ 'ਤੇ ਸ਼ਹੀਦਾਂ ਦੇ ਬੁੱਤਾਂ 'ਤੇ ਹਾਰ ਪਾ ਕੇ ਸ਼ਰਧਾਂਜਲੀ ਦਿੱਤੀ ਗਈ, ਉੱਥੇ ਹੀ ਕੇਂਦਰ ਸਰਕਾਰ 'ਤੇ ਜੰਮ ਕੇ ਵਰ੍ਹੇ। 

ਫਾਈਲ ਫੋਟੋ

ਭਰਤ ਸ਼ਰਮਾ/ ਲੁਧਿਆਣਾ: ਅੱਜ ਮਹਾਨ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਦੁਨੀਆ ਭਰ 'ਚ ਮਨਾਇਆ ਜਾ ਰਿਹਾ ਹੈ, ਪਰ ਪੰਜਾਬ ਦੇ ਨੌਜਵਾਨਾਂ ਨੂੰ ਹਾਲੇ ਵੀ ਹੈ ਮਲਾਲ ਹੈ ਕਿ ਸ਼ਹੀਦ ਭਗਤ ਸਿੰਘ ਨੂੰ ਅੱਜ ਤੱਕ ਕੇਂਦਰ ਸਰਕਾਰ ਵੱਲੋਂ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਗਿਆ। ਯੂਥ ਅਕਾਲੀ ਦਲ ਦੇ ਲੁਧਿਆਣਾ ਤੋਂ ਜ਼ਿਲ੍ਹਾ ਪ੍ਰਧਾਨ ਗੁਰਦੀਪ ਗੋਸਾ ਵੱਲੋਂ ਜਿੱਥੇ ਅੱਜ ਭਗਤ ਸਿੰਘ ਦੇ ਜਨਮ ਦਿਨ ਨੂੰ ਸਪਰਪਿਤ ਜਗਰਾਓ ਪੁਲ 'ਤੇ ਸ਼ਹੀਦਾਂ ਦੇ ਬੁੱਤਾਂ 'ਤੇ ਹਾਰ ਪਾ ਕੇ ਸ਼ਰਧਾਂਜਲੀ ਦਿੱਤੀ ਗਈ, ਉੱਥੇ ਹੀ ਕੇਂਦਰ ਸਰਕਾਰ 'ਤੇ ਜੰਮ ਕੇ ਵਰ੍ਹੇ। 

ਇਸ ਦੌਰਾਨ ਗੁਰਦੀਪ ਗੋਸਾ ਨੇ ਕਿਹਾ ਕਿ ਭਗਤ ਸਿੰਘ ਨੇ ਜੋ ਦੇਸ਼ ਲਈ ਕੁਰਬਾਨੀ ਕੀਤੀ ਹੈ ਉਹ ਬੇਮਿਸਾਲ ਹੈ,ਪਰ ਸਾਡੇ ਲਈ ਇਹ ਵੱਡੀ ਸ਼ਰਮ ਦੀ ਗੱਲ ਹੈ ਕਿ ਅੱਜ ਵੀ ਸ਼ਹੀਦ ਭਗਤ ਸਿੰਘ ਨੂੰ ਸਰਕਾਰਾਂ ਵੱਲੋਂ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਭਗਤ ਸਿੰਘ ਯੂਥ ਲਈ ਇੱਕ ਚਾਨਣ ਮੁਨਾਰਾ ਹੈ,ਅਸੀਂ ਸਾਰੇ ਭਗਤ ਸਿੰਘ ਦੇ ਦੱਸੇ ਰਸਤਿਆਂ ਤੇ ਲੋਕਾਂ ਨੂੰ ਚੱਲਣ ਦੀ ਅਪੀਲ ਕਰਦੇ ਹਾਂ। 

ਉਨ੍ਹਾਂ ਕਿਹਾ ਭਗਤ ਸਿੰਘ ਨੇ ਹਮੇਸ਼ਾ ਕਿਸਾਨਾਂ ਦਾ ਸਾਥ ਦਿੱਤਾ ਹੈ ਉਨ੍ਹਾਂ ਕਿਸਾਨਾਂ ਲਈ ਪਾਰਟੀ ਵੀ ਬਣਾਈ ਸੀ ਅਤੇ ਅੱਜ ਕਿਸਾਨਾਂ ਨੂੰ ਹੀ ਕੇਂਦਰ ਦੀ ਮੋਦੀ ਸਰਕਾਰ ਦੇ ਜਾਲ ਚੋਂ ਆਜ਼ਾਦ ਕਰਵਾਉਣ ਦੀ ਲੋੜ ਹੈ। 

Watch Live Tv-

 

 

Trending news