CBI: ਪ੍ਰਵੀਨ ਸੂਦ ਸੀਬੀਆਈ ਦੇ ਨਵੇਂ ਡਾਇਰੈਕਟਰ ਨਿਯੁਕਤ, ਦੋ ਸਾਲ ਦਾ ਹੋਵੇਗਾ ਕਾਰਜਕਾਲ
CBI: ਤਿੰਨ ਨਾਮਾਂ ਨੂੰ ਸ਼ਾਰਟਲਿਸਟ ਕਰਨ ਮਗਰੋਂ ਕਰਨਾਟਕ ਦੇ ਡੀਜੀਪੀ ਪ੍ਰਵੀਨ ਸੂਦ ਨੂੰ ਸੀਬੀਆਈ ਦਾ ਡਾਇਰੈਕਟਰ ਨਿਯੁਕਤ ਕਰ ਦਿੱਤਾ ਗਿਆ ਹੈ।
CBI: ਕਰਨਾਟਕ ਦੇ ਡੀਜੀਪੀ ਪ੍ਰਵੀਨ ਸੂਦ ਨੂੰ ਦੋ ਸਾਲਾਂ ਲਈ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਪ੍ਰਵੀਨ ਸੂਦ ਨੂੰ ਦੋ ਸਾਲਾਂ ਲਈ ਨਿਯੁਕਤ ਕੀਤਾ ਗਿਆ ਹੈ। ਪ੍ਰਵੀਨ ਸੂਦ ਇਸ ਤੋਂ ਪਹਿਲਾਂ ਕਰਨਾਟਕ ਦੇ ਪੁਲਿਸ ਮੁਖੀ ਵੀ ਰਹਿ ਚੁੱਕੇ ਹਨ। ਪ੍ਰਵੀਨ ਸੂਦ ਮੌਜੂਦਾ ਸੀਬੀਆਈ ਡਾਇਰੈਕਟਰ ਸੁਬੋਧ ਕੁਮਾਰ ਜੈਸਵਾਲ ਦੀ ਥਾਂ ਲੈਣਗੇ, ਜਿਨ੍ਹਾਂ ਦਾ ਕਾਰਜਕਾਲ ਖ਼ਤਮ ਹੋ ਗਿਆ ਹੈ।
ਪੀਐਮ ਮੋਦੀ ਦੀ ਅਗਵਾਈ ਵਾਲੀ ਉੱਚ ਪੱਧਰੀ ਕਮੇਟੀ ਨੇ ਪ੍ਰਵੀਨ ਸੂਦ ਦੇ ਨਾਂ ਨੂੰ ਅੰਤਿਮ ਮਨਜ਼ੂਰੀ ਦਿੱਤੀ ਹੈ। ਇਸ ਕਮੇਟੀ ਵਿੱਚ ਪੀਐਮ ਮੋਦੀ ਤੋਂ ਇਲਾਵਾ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਧੀਰ ਰੰਜਨ ਚੌਧਰੀ ਵੀ ਸ਼ਾਮਲ ਸਨ।
ਕਮੇਟੀ ਨੇ ਤਿੰਨ ਸੀਨੀਅਰ ਆਈਪੀਐਸ ਅਧਿਕਾਰੀਆਂ ਦੇ ਨਾਂ ਸ਼ਾਰਟਲਿਸਟ ਕੀਤੇ ਸਨ।
ਇਹ ਵੀ ਪੜ੍ਹੋ : Raghav Chadha Parineeti Chopra Engagement: ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਦੀ ਹੋਈ ਮੰਗਣੀ; ਵੇੇਖੋ ਖੂਬਸੂਰਤ ਤਸਵੀਰਾਂ
ਉਸ ਤੋਂ ਬਾਅਦ ਇਹ ਨਾਂ ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੂੰ ਭੇਜੇ ਗਏ ਸਨ। ਇਸ ਕਮੇਟੀ ਨੇ ਸੀਬੀਆਈ ਦੇ ਨਵੇਂ ਚੇਅਰਮੈਨ ਦਾ ਨਾਂ ਤੈਅ ਕੀਤਾ। ਜਿਨ੍ਹਾਂ ਤਿੰਨ ਨਾਵਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਸੀ, ਉਨ੍ਹਾਂ ਵਿੱਚ ਕਰਨਾਟਕ ਦੇ ਡੀਜੀਪੀ ਪ੍ਰਵੀਨ ਸੂਦ, ਡੀਜੀ ਫਾਇਰ ਸਰਵਿਸਿਜ਼, ਸਿਵਲ ਡਿਫੈਂਸ ਅਤੇ ਹੋਮ ਗਾਰਡਜ਼ ਤਾਜ ਹਸਨ ਅਤੇ ਮੱਧ ਪ੍ਰਦੇਸ਼ ਦੇ ਡੀਜੀਪੀ ਸੁਧੀਰ ਕੁਮਾਰ ਸਕਸੈਨਾ ਸ਼ਾਮਲ ਸਨ।
ਸੂਦ 1986 ਬੈਚ ਦੇ ਆਈਪੀਐਸ ਅਧਿਕਾਰੀ ਹਨ
ਪ੍ਰਵੀਨ ਸੂਦ 1986 ਬੈਚ ਦੇ ਆਈਪੀਐਸ ਅਧਿਕਾਰੀ ਹਨ। ਸੀਬੀਆਈ ਦੇ ਮੌਜੂਦਾ ਡਾਇਰੈਕਟਰ ਸੁਬੋਧ ਕੁਮਾਰ ਮੁੰਬਈ ਪੁਲਿਸ ਕਮਿਸ਼ਨਰ ਸਨ ਅਤੇ ਉਹ ਮੁੰਬਈ ਪੁਲਿਸ ਕਮਿਸ਼ਨਰ ਤੋਂ ਸੀਬੀਆਈ ਡਾਇਰੈਕਟਰ ਬਣੇ ਸਨ। ਸੀਬੀਆਈ ਡਾਇਰੈਕਟਰ ਦਾ ਕਾਰਜਕਾਲ ਦੋ ਸਾਲ ਦਾ ਹੁੰਦਾ ਹੈ ਪਰ ਇਸ ਨੂੰ ਪੰਜ ਸਾਲ ਤੱਕ ਵਧਾਇਆ ਜਾ ਸਕਦਾ ਹੈ। ਪ੍ਰਵੀਨ ਸੂਦ ਅਜਿਹੇ ਸਮੇਂ ਵਿੱਚ ਸੀਬੀਆਈ ਡਾਇਰੈਕਟਰ ਦਾ ਅਹੁਦਾ ਸੰਭਾਲ ਰਹੇ ਹਨ ਜਦੋਂ ਏਜੰਸੀ ਕਈ ਸੰਵੇਦਨਸ਼ੀਲ ਮਾਮਲਿਆਂ ਦੀ ਜਾਂਚ ਕਰ ਰਹੀ ਹੈ। ਇਨ੍ਹਾਂ 'ਚ ਪੈਗਾਸਸ ਸਪਾਈਵੇਅਰ, ਕੋਰੋਨਾ ਮਹਾਮਾਰੀ ਦੌਰਾਨ ਮੈਡੀਕਲ ਉਪਕਰਣਾਂ ਦੀ ਖਰੀਦ 'ਚ ਘਪਲੇ ਵਰਗੇ ਮਾਮਲੇ ਸ਼ਾਮਲ ਹਨ।
ਇਹ ਵੀ ਪੜ੍ਹੋ : Punjab Weather Update: ਗਰਮੀ ਨੇ ਤੋੜੇ ਹੁਣ ਸਾਰੇ ਰਿਕਾਰਡ; ਪੰਜਾਬ 'ਚ ਤਾਪਮਾਨ 44 ਡਿਗਰੀ ਨੂੰ ਪਾਰ