Punjab News: ਪੰਜਾਬ 'ਚ ਕਣਕ ਦਾ ਮੁੱਲ 2125 ਰੁਪਏ ਪ੍ਰਤੀ ਕੁਇੰਟਲ ਮਿੱਥਿਆ, 1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਸਰਕਾਰੀ ਖ਼ਰੀਦ
Advertisement
Article Detail0/zeephh/zeephh1631557

Punjab News: ਪੰਜਾਬ 'ਚ ਕਣਕ ਦਾ ਮੁੱਲ 2125 ਰੁਪਏ ਪ੍ਰਤੀ ਕੁਇੰਟਲ ਮਿੱਥਿਆ, 1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਸਰਕਾਰੀ ਖ਼ਰੀਦ

ਪੰਜਾਬ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਮਿਤੀ 1 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ। ਜਿਸ ਲਈ ਜ਼ਿਲ੍ਹਾ ਮੋਗਾ ਵਿੱਚ ਵੀ ਖ਼ਰੀਦ ਪ੍ਰਬੰਧ ਨੇਪਰੇ ਚਾੜ੍ਹੇ ਜਾ ਰਹੇ ਹਨ। ਇਸ ਸਬੰਧੀ ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਮੋਗਾ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੀਆਂ ਸਮੂਹ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਸਮੇਤ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲ

Punjab News: ਪੰਜਾਬ 'ਚ ਕਣਕ ਦਾ ਮੁੱਲ 2125 ਰੁਪਏ ਪ੍ਰਤੀ ਕੁਇੰਟਲ ਮਿੱਥਿਆ, 1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਸਰਕਾਰੀ ਖ਼ਰੀਦ

Punjab News: ਪੰਜਾਬ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਮਿਤੀ 1 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ। ਜਿਸ ਲਈ ਜ਼ਿਲ੍ਹਾ ਮੋਗਾ ਵਿੱਚ ਵੀ ਖ਼ਰੀਦ ਪ੍ਰਬੰਧ ਨੇਪਰੇ ਚਾੜ੍ਹੇ ਜਾ ਰਹੇ ਹਨ। ਇਸ ਸਬੰਧੀ ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਮੋਗਾ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੀਆਂ ਸਮੂਹ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਸਮੇਤ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ, ਜ਼ਿਲ੍ਹਾ ਮੰਡੀ ਅਫ਼ਸਰ, ਜਿਲ੍ਹਾ ਖੇਤੀਬਾੜੀ ਅਫ਼ਸਰ ਅਤੇ ਸੀਨੀਅਰ ਪੁਲਿਸ ਕਪਤਾਨ, ਜ਼ਿਲ੍ਹਾ ਮੋਗਾ ਅਧਿਕਾਰੀਆਂ ਦੀ ਮੀਟਿੰਗ ਹੋਈ। ਇਸ ਮੀਟਿੰਗ 'ਚ ਜ਼ਿਲ੍ਹੇ ਅਧੀਨ ਪੈਂਦੀਆਂ ਮੰਡੀਆਂ ਵਿੱਚ ਹਾੜੀ ਸੀਜ਼ਨ 2023—24 ਦੇ ਸਬੰਧ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਵੰਤ ਸਿੰਘ ਤੇ ਖੇਤੀਬਾੜੀ ਵਿਕਾਸ ਅਫ਼ਸਰ ਸੁਖਰਾਜ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਪ੍ਰਤੀ ਹੈਕਟੇਅਰ 49 ਕੁਇੰਟਲ ਕਣਕ ਦੀ ਪੈਦਾਵਾਰ ਹੋਣ ਦੀ ਸੰਭਾਵਨਾ ਹੈ। ਪਿਛਲੇ ਸਾਲ ਇਹ ਪੈਦਾਵਾਰ ਪ੍ਰਤੀ ਹੈਕਟੇਅਰ 44 ਕੁਇੰਟਲ ਦਰਜ ਕੀਤੀ ਗਈ ਸੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਕੁੱਲ 109 ਮੰਡੀਆਂ ਵਿੱਚ ਅੰਦਾਜ਼ਨ 770900 ਲੱਖ ਮੀਟਿਰਕ ਟਨ ਕਣਕ ਆਉਣ ਦੀ ਸੰਭਾਵਨਾ ਹੈ। ਜਿਸ ਲਈ ਸਮੂਹ ਖ਼ਰੀਦ ਏਜੰਸੀਆਂ ਵਿਚਕਾਰ ਇਨ੍ਹਾਂ ਮੰਡੀਆਂ ਦੀ ਅਲਾਟਮੈਂਟ ਕਰ ਦਿੱਤੀ ਗਈ ਹੈ। ਸਮੂਹ ਖਰੀਦ ਏਜੰਸੀਆਂ ਨੂੰ 30836 ਗੱਠਾਂ ਦੀ ਜ਼ਰੂਰਤ ਹੈ ਤੇ ਏਜੰਸੀਵਾਈਜ਼ ਇਹ ਬਾਰਦਾਨਾ/ਗੱਠਾਂ ਉਪਲੱਬਧ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਹਾੜੀ ਸੀਜ਼ਨ 2023—24 ਦੌਰਾਨ ਖ਼ਰੀਦ ਦਾ ਸਮਾਂ ਮਿਤੀ 1 ਅਪ੍ਰੈਲ, 2023 ਤੋਂ 31 ਮਈ, 2023 ਤੱਕ ਨਿਰਧਾਰਿਤ ਕੀਤਾ ਹੈ।

ਇਹ ਵੀ ਪੜ੍ਹੋ : Babbu Maan news: ਹੁਣ ਬੱਬੂ ਮਾਨ ਦੇ ਟਵਿੱਟਰ ਅਕਾਊਂਟ 'ਤੇ ਲੱਗੀ ਪਾਬੰਦੀ, ਭਾਰਤ ‘ਚ ਹੋਇਆ ਬੰਦ

ਵਿਭਾਗ ਵੱਲੋਂ 2125 ਰੁਪਏ ਪ੍ਰਤੀ ਕੁਇੰਟਲ ਮੁੱਲ ਨਿਰਧਾਰਿਤ ਕੀਤਾ ਗਿਆ ਹੈ। ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਗੀਤਾ ਬਿਸ਼ੰਭੁ ਨੇ ਦੱਸਿਆ ਕਿ ਕਣਕ ਦੀ ਸਰਕਾਰੀ ਖਰੀਦ ਲਈ ਜ਼ਿਲ੍ਹਾ ਮੋਗਾ ਵਿੱਚ 109 ਸਰਕਾਰੀ ਖ਼ਰੀਦ ਕੇਂਦਰ ਨਿਰਧਾਰਤ ਕੀਤੇ ਗਏ ਹਨ। ਜਿਨ੍ਹਾਂ ਵਿੱਚ ਖਰੀਦ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਖ਼ਰੀਦ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਸਮੂਹ ਵਿਭਾਗਾਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਦ੍ਰਿੜ ਵਚਨਬੱਧ ਹੈ।
ਮੋਗਾ ਤੋਂ ਨਵਦੀਪ ਮਹੇਸਰੀ ਦੀ ਰਿਪੋਰਟ

ਇਹ ਵੀ ਪੜ੍ਹੋ : Amritpal Singh Latest news: ਪੰਜਾਬ 'ਚ ਅੰਮ੍ਰਿਤਪਾਲ ਸਿੰਘ? ਹੁਸ਼ਿਆਰਪੁਰ ਦੇ ਇੱਕ ਪਿੰਡ ਨੂੰ ਪੁਲਿਸ ਨੇ ਪਾਇਆ ਘੇਰਾ

Trending news