Stubble burning curb in Punjab : ਹੁਣ ਇੱਟਾਂ ਦੇ ਭੱਠਿਆਂ 'ਚ ਕੋਲੇ ਦੀ ਬਜਾਏ ਬਾਲਣ ਵਜੋਂ ਵਰਤੀ ਜਾਵੇਗੀ ਪਰਾਲੀ
Advertisement

Stubble burning curb in Punjab : ਹੁਣ ਇੱਟਾਂ ਦੇ ਭੱਠਿਆਂ 'ਚ ਕੋਲੇ ਦੀ ਬਜਾਏ ਬਾਲਣ ਵਜੋਂ ਵਰਤੀ ਜਾਵੇਗੀ ਪਰਾਲੀ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਬਜਟ ਦਾ ਐਲਾਨ ਕੀਤਾ। ਉਨ੍ਹਾਂ ਨੇ ਬਜਟ ਵਿੱਚ ਕਈ ਅਣਛੂਹੇ ਪਹਿਲੂਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਬਜਟ ਦੌਰਾਨ ਪਰਾਲੀ ਦੇ ਪ੍ਰਬੰਧ ਦਾ ਵੀ ਜ਼ਿਕਰ ਕੀਤਾ। ਹਰਪਾਲ ਚੀਮਾ ਨੇ ਪੰਜਾਬ ਵਿੱਚ 2500 ਇੱਟਾਂ ਦੇ ਭੱਠਿਆਂ ਵਿੱਚ ਪਰਾਲੀ ਦਾ ਇਸਤੇਮਾਲ ਕਰਨ ਦਾ ਵੀ ਐਲਾਨ ਕੀਤਾ। ਚੀਮਾ ਨੇ ਭੱਠੇ ਉਤੇ

Stubble burning curb in Punjab : ਹੁਣ ਇੱਟਾਂ ਦੇ ਭੱਠਿਆਂ 'ਚ ਕੋਲੇ ਦੀ ਬਜਾਏ ਬਾਲਣ ਵਜੋਂ ਵਰਤੀ ਜਾਵੇਗੀ ਪਰਾਲੀ

Punjab Budget 2023 : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਬਜਟ ਦਾ ਐਲਾਨ ਕੀਤਾ। ਉਨ੍ਹਾਂ ਨੇ ਬਜਟ ਵਿੱਚ ਕਈ ਅਣਛੂਹੇ ਪਹਿਲੂਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਬਜਟ ਦੌਰਾਨ ਪਰਾਲੀ ਦੇ ਪ੍ਰਬੰਧ ਦਾ ਵੀ ਜ਼ਿਕਰ ਕੀਤਾ। ਹਰਪਾਲ ਚੀਮਾ ਨੇ ਪੰਜਾਬ ਵਿੱਚ 2500 ਇੱਟਾਂ ਦੇ ਭੱਠਿਆਂ ਵਿੱਚ ਪਰਾਲੀ ਦਾ ਇਸਤੇਮਾਲ ਕਰਨ ਦਾ ਵੀ ਐਲਾਨ ਕੀਤਾ।

ਚੀਮਾ ਨੇ ਭੱਠੇ ਉਤੇ ਕੋਲੇ ਦੀ ਬਜਾਏ 20 ਫ਼ੀਸਦੀ ਝੋਨੇ ਦੀ ਪਰਾਲੀ ਦੀ ਵਰਤੋਂ ਕਰਨ ਦਾ ਨੋਟੀਫਿਕੇਸ਼ਨ ਕੀਤਾ। ਉਨ੍ਹਾਂ ਕਿਹਾ ਕਿ ਇਹ ਨਿਯਮ 1 ਮਈ 2023 ਤੋਂ ਲਾਗੂ ਹੋ ਜਾਣਗੇ। ਕਾਬਿਲੇਗੌਰ ਹੈ ਕਿ ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਕਈ ਵਾਰ ਪੰਜਾਬ ਨੂੰ ਘੇਰਿਆ ਗਿਆ ਹੈ। ਪਰਾਲੀ ਸਾੜਨ ਕਾਰਨ ਹੋਣ ਵਾਲੇ ਪ੍ਰਦੂਸ਼ਣ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ। ਇਸ ਨੂੰ ਲੈ ਕੇ ਪੰਜਾਬ ਸਰਕਾਰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਖਾਸ ਯਤਨ ਕਰ ਰਹੀ ਹੈ।

ਗ਼ੌਰਤਲਬ ਹੈ ਕਿ ਸਰਕਾਰ ਨੇ ਪਰਾਲੀ ਨੂੰ ਬਾਲਣ ਦੇ ਤੌਰ 'ਤੇ ਜ਼ਿਆਦਾ ਤੋਂ ਜ਼ਿਆਦਾ ਵਰਤਣ ਦੇ ਤਰੀਕੇ ਲੱਭਣੇ ਸ਼ੁਰੂ ਕਰ ਦਿੱਤੇ ਸਨ। ਸਰਕਾਰ ਵੱਲੋਂ ਪਹਿਲਾਂ ਇੱਟਾਂ ਦੇ ਭੱਠਿਆਂ ਅਤੇ ਫਿਰ ਉਦਯੋਗਾਂ ਵਿੱਚ ਪਰਾਲੀ ਦੀ ਵਰਤੋਂ ਕਰਨ ਲਈ ਨੀਤੀ ਤਿਆਰ ਕੀਤੀ ਜਾ ਰਹੀ ਹੈ। ਪਰਾਲੀ ਨੂੰ ਕੋਲੇ ਦੀ ਥਾਂ 'ਤੇ ਵਰਤਣ ਲਈ ਗੱਟੀ ਵਿੱਚ ਤਬਦੀਲ ਕੀਤਾ ਜਾਵੇਗਾ। ਇਸ ਨਾਲ ਕਿਸਾਨਾਂ ਨੂੰ ਪਰਾਲੀ ਦਾ ਚੰਗਾ ਭਾਅ ਮਿਲੇਗਾ ਅਤੇ ਇੱਟਾਂ ਦੇ ਭੱਠਿਆਂ ਨੂੰ ਸਸਤਾ ਈਂਧਨ ਮਿਲੇਗਾ।

ਇਹ ਵੀ ਪੜ੍ਹੋ : Punjab Agriculture Budget 2023: ਖੇਤੀਬਾੜੀ ਅਤੇ ਕਿਸਾਨ ਭਲਾਈ ਵਾਲਾ ਬਜਟ, ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਪ੍ਰਸਤਾਵ

ਇਸ ਤੋਂ ਇਲਾਵਾ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਰਕਾਰ ਵੱਲੋਂ ਕਿਸਾਨਾਂ ਨੂੰ ਸੁਪਰ ਸੀਡਰ, ਹੈਪੀ ਸੀਡਰ, ਜ਼ੀਰੋ ਡਰਿੱਲ ਵਰਗੀਆਂ ਮਸ਼ੀਨਾਂ ਨੂੰ ਵੰਡਣ ਦਾ ਸਿਲਸਿਲਾ ਜਾਰੀ ਹੈ। ਬਜਟ ਵਿੱਚ ਪਹਿਲੀ ਵਾਰ ਸਰਹੱਦੀ ਖੇਤਰ ਲਈ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਨਾਲ ਹੀ ਸਾਈਬਰ ਕ੍ਰਾਈਮ ਨਾਲ ਨਜਿੱਠਣ ਲਈ 30 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਪੁਲਿਸ ਲਾਈਨਾਂ ਤੇ ਪੁਲਿਸ ਦਫ਼ਤਰਾਂ ਲਈ ਜ਼ਮੀਨ ਅਧਿਗ੍ਰਹਿਣ ਕਰਨ 'ਤੇ 30 ਕਰੋੜ ਰੁਪਏ ਤੇ ਨਵੀਆਂ ਇਮਾਰਤਾਂ ਦੀ ਉਸਾਰੀ 'ਤੇ 10 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ।

ਇਹ ਵੀ ਪੜ੍ਹੋ : Punjab Education Budget 2023: ਬਜਟ 'ਚ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਸਰਕਾਰ ਨੇ ਕੀਤੇ ਵੱਡੇ ਐਲਾਨ

Trending news