ਇਹ ਜਾਣੋ ਕਿਵੇਂ ਕੋਰੋਨਾ ਨੇ ਸਿਰਫ਼ ਰੁਜ਼ਗਾਰ ਖੋਇਆ ਹੀ ਨਹੀਂ ਪੰਜਾਬ 'ਚ ਰੁਜ਼ਗਾਰ ਦਾ ਵੱਡਾ ਜ਼ਰੀਆਂ ਵੀ ਬਣਿਆ
Advertisement
Article Detail0/zeephh/zeephh721614

ਇਹ ਜਾਣੋ ਕਿਵੇਂ ਕੋਰੋਨਾ ਨੇ ਸਿਰਫ਼ ਰੁਜ਼ਗਾਰ ਖੋਇਆ ਹੀ ਨਹੀਂ ਪੰਜਾਬ 'ਚ ਰੁਜ਼ਗਾਰ ਦਾ ਵੱਡਾ ਜ਼ਰੀਆਂ ਵੀ ਬਣਿਆ

ਲੌਕਡਾਊਨ ਦੌਰਾਨ ਪੰਜਾਬ ਵਿੱਚ ਦੇ ਲੋਕਾਂ ਨੂੰ ਵੱਡੇ ਪੱਧਰ 'ਤੇ ਰੁਜ਼ਗਾਰ ਮਿਲਿਆ 

ਲੌਕਡਾਊਨ ਦੌਰਾਨ ਪੰਜਾਬ ਵਿੱਚ ਦੇ ਲੋਕਾਂ ਨੂੰ ਵੱਡੇ ਪੱਧਰ 'ਤੇ ਰੁਜ਼ਗਾਰ ਮਿਲਿਆ

ਚੰਡੀਗੜ੍ਹ : ਕੋਰੋਨਾ ਵਾਇਰਸ (Coronavirus) ਦੀ ਵਜ੍ਹਾਂ ਕਰ ਕੇ ਸਰਕਾਰ ਨੂੰ ਲੌਕਡਾਊਨ (Lockdown) ਕਰਨਾ ਪਿਆ ਜਿਸ ਦੀ ਵਜ੍ਹਾਂ ਕਰ ਕੇ ਰੁਜ਼ਗਾਰ ਠੱਪ ਹੋ ਗਿਆ ਕਈ ਲੋਕਾਂ ਦੀਆਂ ਨੌਕਰੀਆਂ ਗਈ ਪਰ ਸ਼ਾਇਦ ਤੁਹਾਨੂੰ ਸੁਣ ਕੇ ਹੈਰਾਨੀ  ਹੋਵੇਗੀ ਕਈ ਲੋਕਾਂ ਨੂੰ ਇਸ ਦੌਰਾਨ ਰੁਜ਼ਗਾਰ ਵੀ ਮਿਲਿਆ,ਕੋਵਿਡ ਖ਼ਿਲਾਫ਼ ਸਭ ਤੋਂ ਵੱਡਾ ਸੁਰੱਖਿਆ ਕਵਚ ਮਾਸਕ (Mask) ਨੂੰ ਮੰਨਿਆ ਜਾਂਦਾ ਹੈ, ਇਸੇ ਮਾਸਕ ਨੇ ਪੰਜਾਬ ਵਿੱਚ ਹਜ਼ਾਰਾਂ ਲੋਕਾਂ ਨੂੰ ਰੁਜ਼ਗਾਰ ਦਿੱਤਾ ਹੈ 

  ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ  ਤ੍ਰਿਪਤ ਰਜਿੰਦਰ ਸਿੰਘ ਬਾਜਵਾ (Tript Rajinder Bajwa) ਨੇ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਇਸ ਮੁਸ਼ਕਿਲ ਦੀ ਘੜੀ ਵਿਚ ਗਰੀਬ ਪੇਂਡੂ ਲੋਕਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਹਰ ਹੀਲਾ ਵਸੀਲਾ ਵਰਤਿਆ ਜਾ ਰਿਹਾ ਹੈ,ਪੇਂਡੂ ਵਿਕਾਸ ਮੰਤਰੀ ਨੇ ਦੱਸਿਆ ਕਿ ਇਸੇ ਦੇ ਤਹਿਤ ਵਿਭਾਗ ਵਲੋਂ ਇਸ ਬਿਮਾਰੀ ਤੋਂ ਬਚਾਅ ਲਈ ਇਸ ਸਮੇਂ ਦੀ ਮੁੱਖ ਲੋੜ ਮਾਸਕ ਅਤੇ ਐਪਰਨ ਸੈਲਫ ਹੈਲਪ ਗਰੁੱਪਾਂ ਰਾਹੀਂ ਵੱਡੇ ਪੱਧਰ ਤੇ ਤਿਆਰ ਕਰਵਾ ਕੇ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਨੂੰ ਦਿੱਤੇ ਜਾ ਰਹੇ ਹਨ

ਉਨਾ ਦੱਸਿਆ ਕਿ ਹੁਣ ਤੱਕ ਸੂਬੇ ਦੇ ਸੈਲਫ ਹੈਲਪ ਗਰੁੱਪਾਂ (Self Help Group) ਵਲੋਂ ਤਕਰੀਬਨ ਛੇ ਲੱਖ ਮਾਸਕ ਤੇ ਐਪਰਨ ਤਿਆਰ ਕੀਤੇ ਗਏ ਹਨ ਜੋ ਕਿ ਇਸ ਸੰਕਟ ਦੀ ਘੜੀ ਦੌਰਾਨ ਵਰਦਾਨ ਸਾਬਤ ਰਹੇ ਹਨ।ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ 10 ਲੱਖ ਹੋਰ ਮਾਸਕ ਸੈਲਫ ਹੈਲਪ ਗਰੁੱਪਾਂ ਵਲੋਂ ਤਿਆਰ ਕਰਕੇ ਦਿੱਤੇ ਜਾਣਗੇ।ਜਿਸ ਦਾ ਅੰਦਾਜਨ ਸੈਲਫ ਹੈਲਪ ਗਰੁੱਪਾਂ ਨੂੰ 50 ਲੱਖ ਰੁਪਏ ਦਾ ਕਾਰੋਬਾਰ ਹੋਰ ਮਿਲੇਗਾ

ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਦੱਸਿਆ ਕਿ ਮਾਸਕ ਬਣਾਉਣ ਲਈ ਸੈਲਫ ਹੈਲਪ ਗਰੁੱਪਾਂ ਨੂੰ ਸਮਾਨ ਵੱਖ ਵੱਖ ਸੰਸਥਾਵਾਂ ਅਤੇ ਪ੍ਰਸਾਸ਼ਨ ਵਲੋਂ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਮਾਸਕ ਤਿਆਰ ਕਰਨ ਲਈ ਸੈਲਫ ਹੈਲਪ ਗਰੁੱਪ ਨੂੰ ਪ੍ਰਤੀ ਮਾਸਕ 5 ਰੁਪਏ ਮਿਹਨਤਾਨਾ ਮਿਲਦਾ ਹੈ।ਇਸ ਸੰਕਟ ਦੀ ਘੜੀ ਆਜੀਵਕਾ ਮਿਸਨ ਅਧੀਨ ਪੇਂਡੂ ਗਰੀਬ ਔਰਤਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ ਅਤੇ ਇਸ ਕੰਮ ਤੋਂ ਹੋ ਰਹੀ ਕਮਾਈ ਨਾਲ ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਹੀਆਂ ਹਨ

ਪੇਂਡੂ ਵਿਕਾਸ  ਅਤੇ ਪੰਚਾਇਤ ਵਿਭਾਗ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੰਦਿਆਂ ਵਿੱਤੀ ਸਕੱਤਰ ਪੇਂਡੂ ਵਿਕਾਸ ਵਿਭਾਗ ਸੀਮਤੀ ਸੀਮਾ ਜੈਨ ਨੇ ਦੱਸਿਆ ਕਿ ਮਾਸਕ ਬਣਾਉਣ ਤੋਂ ਇਲਾਵਾ ਵਿਭਾਗ ਵੱਲੋਂ ਮਹਾਂਮਾਰੀ ਸਬੰਧੀ ਵੱਡੇ ਪੱਧਰ ਤੇ ਪਿੰਡਾਂ ਵਿੱਚ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ

Trending news