Harjot Singh Bains News: ਹਰਜੋਤ ਸਿੰਘ ਬੈਂਸ ਜਲਦ ਹੀ ਵਿਆਹ ਦੇ ਬੰਧਨ `ਚ ਬੱਝਣਗੇ!
Cabinet minister Harjot Singh Bains News: ਆਮ ਆਦਮੀ ਪਾਰਟੀ ਦੇ ਇੱਕ ਹੋਰ ਵਿਧਾਇਕ ਦੇ ਘਰ ਸ਼ਹਿਨਾਈਆਂ ਬੱਝਣ ਜਾ ਰਹੀਆਂ ਹਨ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜਲਦ ਹੀ ਵਿਆਹ ਕਰਵਾਉਣ ਜਾ ਰਹੇ ਹਨ।
Cabinet minister Harjot Singh Bains News : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇੱਕ ਹੋਰ ਮੰਤਰੀ ਵੱਲੋਂ ਜਲਦ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਦੀਆਂ ਖ਼ਬਰਾਂ ਦਾ ਦੌਰ ਪੂਰੀ ਤਰ੍ਹਾਂ ਸਰਗਰਮ ਹੈ। ਅਨੰਦਪੁਰ ਸਾਹਿਬ ਤੋਂ ਵਿਧਾਇਕ ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜਲਦ ਹੀ ਗ੍ਰਹਿਸਤੀ ਜੀਵਨ ਵਸਾਉਣ ਜਾ ਰਹੇ ਹਨ। ਆਮ ਆਦਮੀ ਪਾਰਟੀ ਦੇ ਸੂਤਰਾਂ ਮੁਤਾਬਕ ਉਨ੍ਹਾਂ ਦਾ ਰੋਕਾ ਹੋ ਚੁੱਕਾ ਹੈ।
ਹਰਜੋਤ ਸਿੰਘ ਬੈਂਸ ਨੇ ਇਕ ਚੈਨਲ ਉਪਰ ਗੱਲਬਾਤ ਕਰਦਿਆਂ ਕਿਹਾ ਕਿ ਉਹ ਛੇਤੀ ਹੀ ਵਿਆਹ ਕਰਵਾਉਣ ਜਾ ਰਹੇ ਹਨ। ਸੂਤਰਾਂ ਅਨੁਸਾਰ ਹਰਜੋਤ ਸਿੰਘ ਬੈਂਸ ਇੱਕ ਆਈਪੀਐਸ ਅਧਿਕਾਰੀ ਨਾਲ ਮਾਰਚ ਮਹੀਨੇ ਵਿੱਚ ਹੀ ਵਿਆਹ ਦੇ ਬੰਧਨ ਵਿੱਚ ਬੱਝਣਗੇ। ਚਰਚਾ ਹੈ ਕਿ ਬੈਂਸ ਪੰਜਾਬ ਕੇਡਰ ਦੀ ਆਈਪੀਐਸ ਡਾ. ਜਯੋਤੀ ਯਾਦਵ ਨਾਲ ਵਿਆਹ ਕਰਵਾਉਣਗੇ ਜੋ ਕਿ ਮੌਜੂਦਾ ਸਮੇਂ ਵਿੱਚ ਮਾਨਸਾ ਜ਼ਿਲ੍ਹੇ ਵਿਚ ਬਤੌਰ ਐੱਸਪੀ ਹੈੱਡਕੁਆਰਟ ਤਾਇਨਾਤ ਹੈ।
ਵਿਆਹ ਸਮਾਗਮ ਦਾ ਆਨੰਦਪੁਰ ਸਾਹਿਬ ਵਿਖੇ ਸਮਾਗਮ ਹੋਵੇਗਾ। ਦੱਸ ਦਈਏ ਕਿ ਆਈਪੀਐਸ ਜੋਤੀ ਯਾਦਵ ਦਾ ਪਰਿਵਾਰ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਰਹਿੰਦਾ ਹੈ।ਸੂਤਰਾਂ ਮੁਤਾਬਕ ਹਰਜੋਤ ਸਿੰਘ ਬੈਂਸ ਇਸੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਾਦੇ ਢੰਗ ਨਾਲ ਵਿਆਹ ਕਰਵਾਉਣਗੇ।
ਇਹ ਵੀ ਪੜ੍ਹੋ : Punjab Government: ਗੰਨ ਕਲਚਰ ਖਿਲਾਫ਼ ਐਕਸ਼ਨ ਮੋਡ 'ਚ ਮਾਨ ਸਰਕਾਰ, 813 ਆਰਮਜ਼ ਲਾਇਸੈਂਸ ਕੀਤੇ ਰੱਦ
ਸ੍ਰੀ ਅਨੰਦਪੁਰ ਸਾਹਿਬ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਆਪਣਾ ਹਲਕਾ ਹੈ ਅਤੇ ਗੁਰੂ ਨਗਰੀ ਵਿਚ ਹੀ ਉਹ ਆਪਣੇ ਵਿਆਹੁਤਾ ਜੀਵਨ ਦੀ ਸ਼ੁਰੂਆਤ ਕਰਨਗੇ। ਇਹ ਵੀ ਪਤਾ ਲੱਗਾ ਹੈ ਕਿ ਉਨ੍ਹਾਂ ਵਲੋਂ ਵਿਆਹ ਦੀਆਂ ਤਿਆਰੀਆਂ ਸ਼ੁਰੂ ਵੀ ਕਰ ਦਿੱਤੀਆਂ ਗਈਆਂ ਹਨ। ਕਾਬਿਲੇਗੌਰ ਹੈ ਕਿ ਹਰਜੋਤ ਸਿੰਘ ਬੈਂਸ ਪੰਜਾਬ ਦਾ ਸਿੱਖਿਆ ਮੰਤਰੀ ਹਨ। ਇਸ ਤੋਂ ਪਹਿਲਾਂ ਪੰਜਾਬ ਜੇਲ੍ਹ ਮੰਤਰੀ ਸਨ। ਇਸ ਤੋਂ ਬਾਅਦ ਕੈਬਨਿਟ ਵਿੱਚ ਫੇਰਬਦਲ ਦੌਰਾਨ ਉਨ੍ਹਾਂ ਨੂੰ ਸਿੱਖਿਆ ਦਾ ਵਿਭਾਗ ਸੌਂਪ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਚੰਡੀਗੜ੍ਹ-ਮੁਹਾਲੀ ਬਾਰਡਰ 'ਤੇ BSF ਨੇ ਸੰਭਾਲਿਆ ਮੋਰਚਾ, ਛੇ ਦਿਨਾਂ ਲਈ ਨੋ ਫਲਾਇੰਗ ਜ਼ੋਨ, ਸੁਰੱਖਿਆ ਏਜੰਸੀਆਂ ਅਲਰਟ