ਪੰਜਾਬ ਸਰਕਾਰ ਇੰਨਾ ਤਰੀਕਿਆ ਨਾਲ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਦੇ ਰਹੀ ਹੈ ਆਨ ਲਾਈਨ ਸਿੱਖਿਆ

25 ਲੱਖ ਤੋਂ ਵੱਧ ਵਿਦਿਆਰਥੀ ਲੈ ਰਹੇ ਹਨ ਆਨਲਾਈਨ ਸਿੱਖਿਆ ਦਾ ਫ਼ਾਇਦਾ

ਪੰਜਾਬ ਸਰਕਾਰ ਇੰਨਾ ਤਰੀਕਿਆ ਨਾਲ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਦੇ ਰਹੀ ਹੈ ਆਨ ਲਾਈਨ ਸਿੱਖਿਆ
25 ਲੱਖ ਤੋਂ ਵੱਧ ਵਿਦਿਆਰਥੀ ਲੈ ਰਹੇ ਹਨ ਆਨਲਾਈਨ ਸਿੱਖਿਆ ਦਾ ਫ਼ਾਇਦਾ

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਕਰੋਨਾ-19 ਦੀ ਮਹਾਂਮਾਰੀ ਦੌਰਾਨ ਨਾ ਕੇਵਲ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਹੈ ਸਗੋਂ ਇਸ ਮੁਸ਼ਕਲ ਦੌਰ ਦੌਰਾਨ ਉਨ੍ਹਾਂ ਦੀ ਪੜਾਈ ਨੂੰ ਜਾਰੀ ਰੱਖਣ ਲਈ ਵੀ ਨਵੇਂ ਮਾਪਦੰਡ ਸਥਾਪਿਤ ਕੀਤੇ ਹਨ

ਸਿੱਖਿਆ ਮੰਤਰੀ  ਵਿਜੇ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਨੇ ਕਰੋਨਾ ਦੀ ਆਫਤ ਦੌਰਾਨ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਪਹਿਲੀ ਵਾਰ ਆਨਲਾਈਨ ਦਾਖਲੇ ਅਤੇ ਆਨਲਾਈਨ ਸਿੱਖਿਆ ਦੀ ਪ੍ਰਕਿਰਿਆ ਸ਼ੁਰੂ ਕੀਤੀ ਕਿਉਕਿ ਇਨ੍ਹਾਂ ਹਾਲਤਾਂ ਵਿੱਚ ਇੱਕ ਦੂਜੇ ਤੋਂ ਦੂਰੀ ਬਣਾਈ ਰੱਖਣ ਦੇ ਮੱਦੇਨਜ਼ਰ ਸਕੂਲ ਖੋਲਣੇ ਅਜੇ ਵੀ ਸੰਭਵ ਨਹੀਂ ਹਨ, ਇਸ ਕਰਕੇ ਪੰਜਾਬ ਭਰ ਦੇ 19000 ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਨਲਾਈਨ ਪੜਾਈ ਕਰਵਾਈ ਜਾ ਰਹੀ ਹੈ

 ਪ੍ਰੀ-ਪ੍ਰਾਇਮਰੀ ਤੋਂ ਇਲਾਵਾ ਪ੍ਰਾਇਮਰੀ ਸਕੂਲਾਂ ਦੇ 9 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ 6ਵੀਂ ਤੋਂ ਲੈ ਕੇ 12ਵੀਂ ਤੱਕ ਦੇ 14 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਦਿੱਤੀ ਜਾ ਰਹੀ ਹੈ, ਇਸ ਦੇ ਨਤੀਜੇ ਵਜੋਂ ਇਸ ਸਾਲ ਸਰਕਾਰੀ ਸਕੂਲਾਂ ਵਿੱਚ ਡੇਢ ਲੱਖ ਦੇ ਕਰੀਬ ਦਾਖਲਿਆਂ ਵਿੱਚ ਵਾਧਾ ਹੋਇਆ ਹੈ, ਇਸ ਪੜਾਈ ਦੀ ਅਹਿਮ ਗੱਲ ਇਹ ਹੈ ਕਿ ਦੂਰਦਰਸ਼ਨ 'ਤੇ ਦਿੱਤੇ ਜਾ ਰਹੇ ਲੈਕਚਰਾਂ ਦਾ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਵੀ ਫਾਇਦਾ ਉਠਾ ਰਹੇ ਹਨ।

ਸਿੱਖਿਆ ਮੰਤਰੀ ਦੀ ਸੇਧ 'ਤੇ ਸਿਖਿਆ ਸਿਖਿਆ ਸਕੱਤਰ ਸ਼ੀ੍ਰ ਕ੍ਰਿਸ਼ਨ ਕੁਮਾਰ ਇਸ ਨਿਵੇਕਲੀ ਪਹਿਲਕਦਮੀ ਨੂੰ ਹੇਠਲੇ ਪੱਧਰ 'ਤੇ ਲਾਗੂ ਕਰਕੇ ਨਾ ਕੇਵਲ ਆਨਲਾਈਨ ਪੜਾਈ ਦੀ ਪ੍ਰਕਿਰਿਆ ਦਾ ਕੰਮ ਸ਼ੁਰੂ ਕੀਤਾ ਸਗੋਂ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਇਸ ਖੇਤਰ ਵਿੱਚ ਪਹਿਲ ਕਰਕੇ ਚੰਗੇ ਨਤੀਜੇ ਵੀ ਕੱਢੇ। ਇਸ ਦੇ ਸਿੱਟੇ ਵੱਜੋ ਸੂਬੇ ਦੇ ਸਰਕਾਰੀ ਸਕੂਲਾਂ ਚ ਸ਼ੈਸ਼ਨ 2019-2020 ਦੇ ਮੁਕਾਬਲੇ, ਸ਼ੈਸ਼ਨ 2020-2021 'ਚ ਤਕਰੀਬਨ ਡੇਢ ਲੱਖ ਤੋ ਜ਼ਿਆਦਾ ਦਾਖਲੇ ਹੋਏ। ਇਸ ਦੇ ਨਾਲ ਹੀ ਸਿੱਖਿਆ ਵਿਭਾਗ ਨੇ ਕਿਤਾਬਾਂ ਤੇ ਵਰਦੀਆਂ ਮੁਫਤ ਵੰਡਣ ਦੇ ਕੰਮ ਨੂੰ ਵੀ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ

ਸਿੱਖਿਆ ਵਿਭਾਗ ਦਾ ਇਹ ਕਾਰਜ ਨਾ ਸਿਰਫ ਆਨਲਾਈਨ ਪੜਾਈ ਤੱਕ ਹੀ ਸੀਮਤ ਨਹੀਂ ਰਿਹਾ ਸਗੋਂ ਸਰਕਾਰੀ ਸਕੂਲਾਂ ਨੇ 6 ਤੋਂ 12ਵੀਂ ਜਮਾਤ ਤੱਕ ਪੜ ਦੇ ਵਿਦਿਆਰਥੀਆਂ ਦੇ ਜੁਲਾਈ ਦੀ ਪਹਿਲੀ ਟਰਮ ਦੇ ਪੇਪਰ ਆਨਲਾਈਨ ਲੈ ਕੇ ਇੱਕ ਨਵਾਂ ਮੀਲ ਪੱਥਰ ਵੀ ਗੱਡਿਆ  ਸਿਖਿਆ ਵਿਭਾਗ ਵੱਲੋਂ ਹਰ ਵਿਸ਼ੇ ਦਾ 20 ਅੰਕ ਦਾ ਪੇਪਰ ਲਿਆ ਗਿਆ ਹੈ

 ਵਿਦਿਆਰਥੀਆਂ ਵੱਲੋ ਆਨਲਾਈਨ ਟੈਸਟ ਚ ਕਾਫੀ ਰੁਚੀ ਵਿਖਾਈ ਗਈ ਅਤੇ ਅਧਿਆਪਕਾਂ ਨੇ ਆਨਲਾਈਨ ਪੇਪਰ ਲੈਣ ਕੇ ਵਿਦਿਆਰਥੀਆਂ ਦੇ ਆਨਲਾਈਨ ਨੰਬਰ ਵੀ ਲਾ ਦਿੱਤੇ। ਸੋਸ਼ਲ ਮੀਡੀਏ ਰਾਹੀਂ ਹੱਲ ਕੀਤੇ ਪੇਪਰਾਂ ਦੀ ਚੈਕਿੰਗ ਵੀ ਅਧਿਆਪਕਾਂ ਦੁਆਰਾ ਮੋਬਾਇਲ ਫੋਨ ਉਤੇ ਵੱਖ ਵੱਖ ਐਪਸ ਡਾਊਨਲੋਡ ਕਰਕੇ ਕੀਤੀ ਗਈ। ਸਿੱਖਿਆ ਵਿਭਾਗ, ਅਧਿਆਪਕਾਂ ਤੇ ਵਿਦਿਆਰਥੀਆਂ ਦੇ ਇਸ ਪਹਿਲੇ ਤਜਰਬੇ ਨੇ ਸਿੱਖਿਆ ਦੇ ਖੇਤਰ ਵਿੱਚ ਨਵੀਂ ਸੰਭਾਵਨਾਵਾਂ ਪੈਦਾ ਕੀਤੀਆਂ ਹਨ।