Punjab Farmers' Protest News: 13 ਮਾਰਚ ਨੂੰ ਸੰਸਦ ਵੱਲ ਮਾਰਚ ਕਰਨਗੇ ਕਿਸਾਨ, ਜਾਣੋ ਪੂਰਾ ਮਾਮਲਾ
Advertisement
Article Detail0/zeephh/zeephh1591153

Punjab Farmers' Protest News: 13 ਮਾਰਚ ਨੂੰ ਸੰਸਦ ਵੱਲ ਮਾਰਚ ਕਰਨਗੇ ਕਿਸਾਨ, ਜਾਣੋ ਪੂਰਾ ਮਾਮਲਾ

ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਐਲਾਨਿਆ ਗਿਆ ਕਿ 13 ਮਾਰਚ ਨੂੰ ਜ਼ਿਲ੍ਹਾ ਕੇਂਦਰਾਂ ਉੱਪਰ ਕੇਂਦਰ ਸਰਕਾਰ ਦੇ ਅਰਥੀਆਂ ਫੂਕ ਮੁਜ਼ਾਹਰੇ ਕਰਕੇ ਡਿਪਟੀ ਕਮਿਸ਼ਨਰਾਂ ਰਾਹੀ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜੇ ਜਾਣਗੇ।

Punjab Farmers' Protest News: 13 ਮਾਰਚ ਨੂੰ ਸੰਸਦ ਵੱਲ ਮਾਰਚ ਕਰਨਗੇ ਕਿਸਾਨ, ਜਾਣੋ ਪੂਰਾ ਮਾਮਲਾ

Punjab Farmers' Protest News: ਪੰਜਾਬ ਦੀ 5 ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਸਮੱਸਿਆਵਾਂ ਅਤੇ ਵੱਖ-ਵੱਖ ਮੰਗਾਂ ਨੂੰ ਲੈ ਕੇ 13 ਮਾਰਚ ਨੂੰ ਸੰਸਦ ਵੱਲ ਮਾਰਚ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਨੂੰ ਪਾਣੀ ਦੇ ਗੰਭੀਰ ਸੰਕਟ ਤੋਂ ਬਚਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੰਗ ਪੱਤਰ ਵੀ ਸੌੰਪੇ ਜਾਣਗੇ। 

ਪੰਜਾਬ ਦੀ ਪੰਜ ਕਿਸਾਨ ਜਥੇਬੰਦੀਆਂ — ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਆਲ ਇੰਡੀਆ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ ਮਾਨਸਾ ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ — ਦੀ ਅਹਿਮ ਮੀਟਿੰਗ ਮੰਗਲਵਾਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੋਈ।

ਇਸ ਮੀਟਿੰਗ ਵਿੱਚ ਸਮੂਹ ਯੂਨੀਅਨਾਂ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਪ੍ਰੇਮ ਸਿੰਘ ਭੰਗੂ, ਕੰਵਲਪ੍ਰੀਤ ਸਿੰਘ ਪੰਨੂ ਅਤੇ ਹਰਜਿੰਦਰ ਸਿੰਘ ਟਾਂਡਾ ਮੌਜੂਦ ਸਨ, ਜਦਕਿ ਬਾਘ ਸਿੰਘ ਮਾਨਸਾ ਨੇ ਫੋਨ ’ਤੇ ਕਿਸਾਨਾਂ ਦੇ ਪ੍ਰਸਤਾਵ ’ਤੇ ਸਹਿਮਤੀ ਦਿੱਤੀ। 

ਕਿਸਾਨ ਯੂਨੀਅਨਾਂ ਵੱਲੋਂ ਖੇਤੀਬਾੜੀ ਵਿੱਚ ਜਨਤਕ ਨਿਵੇਸ਼ ਵਧਾਉਣ ਲਈ ਕੇਂਦਰ ਅਤੇ ਸੂਬਿਆਂ ਵਿੱਚ ਖੇਤੀਬਾੜੀ ਲਈ ਵੱਖਰੇ ਬਜਟ ਦੀ ਮੰਗ ਕੀਤੀ। ਕਿਸਾਨ ਆਗੂਆਂ ਵੱਲੋਂ ਇਹ ਵੀ ਕਿਹਾ ਗਿਆ ਕਿ ਪੰਜਾਬ ਨੂੰ ਪਾਣੀ ਦੇ ਗੰਭੀਰ ਸੰਕਟ ਤੋਂ ਬਚਾਉਣਾ ਹੈ, ਕਿਉਂਕਿ ਗਲਤ ਨੀਤੀਆਂ ਕਾਰਨ ਧਰਤੀ ਹੇਠਲਾ ਪਾਣੀ ਹੇਠਾਂ ਜਾ ਰਿਹਾ ਹੈ ਅਤੇ ਦਰਿਆਈ ਪਾਣੀ ਸੂਬੇ ਵਿੱਚੋਂ ਬਾਹਰ ਵਹਿ ਰਿਹਾ ਹੈ। 

ਇਹ ਵੀ ਪੜ੍ਹੋ: ਵੱਡੀ ਖ਼ਬਰ! ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਮੰਤਰੀ ਮੰਡਲ ਤੋਂ ਦਿੱਤਾ ਅਸਤੀਫਾ

ਉਨ੍ਹਾਂ ਇਹ ਵੀ ਕਿਹਾ ਕਿ ਤਿੰਨ ਖੇਤੀ ਕਾਨੂੰਨ ਰੱਦ ਕਰਕੇ ਕੇਂਦਰ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਪਿੱਛੇ ਹਟ ਗਈ ਹੈ। 

ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਐਲਾਨਿਆ ਗਿਆ ਕਿ 13 ਮਾਰਚ ਨੂੰ ਜ਼ਿਲ੍ਹਾ ਕੇਂਦਰਾਂ ਉੱਪਰ ਕੇਂਦਰ ਸਰਕਾਰ ਦੇ ਅਰਥੀਆਂ ਫੂਕ ਮੁਜ਼ਾਹਰੇ ਕਰਕੇ ਡਿਪਟੀ ਕਮਿਸ਼ਨਰਾਂ ਰਾਹੀ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜੇ ਜਾਣਗੇ।

ਇਹ ਵੀ ਪੜ੍ਹੋ: LPG Cylinder Price Hike: ਆਮ ਆਦਮੀ ਨੂੰ ਝਟਕਾ! ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਹੋਇਆ ਵਾਧਾ

(For more news apart from Punjab Farmers' Protest, stay tuned to Zee PHH)

Trending news