Punjab Women Commission Manisha Gulati News : ਪੰਜਾਬ ਸਰਕਾਰ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਇੱਕ ਵਾਰ ਮੁੜ ਲਾਂਭੇ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਦਿੱਤੀ ਐਕਸਟੈਂਸ਼ਨ ਵਾਪਸ ਲੈ ਲਈ ਗਈ ਹੈ। ਪੰਜਾਬ ਸਰਕਾਰ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਦਿੱਤੀ ਐਕਸਟੈਂਸ਼ਨ ਨੂੰ ਵਾਪਸ ਲੈਣ ਲਈ ਨੋਟਿਸ ਜਾਰੀ ਕੀਤਾ ਹੈ।


COMMERCIAL BREAK
SCROLL TO CONTINUE READING

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਪੰਜਾਬ ਸਰਕਾਰ ਦੇ ਹੁਕਮਾਂ ਨੂੰ ਗੁਲਾਟੀ ਨੇ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਇਸ 'ਤੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਸਨ।
ਮਨੀਸ਼ਾ ਗੁਲਾਟੀ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਸ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਰਚ 2018 ਵਿੱਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਜੋਂ ਨਿਯੁਕਤ ਕੀਤਾ ਗਿਆ ਸੀ ਤੇ ਬਾਅਦ ਵਿੱਚ 18 ਮਾਰਚ 2024 ਤੱਕ ਉਸ ਦੀ ਐਕਸਟੈਂਸ਼ਨ ਵਧਾ ਦਿੱਤੀ ਗਈ ਸੀ।


ਉਹ 20 ਫਰਵਰੀ 2022 ਨੂੰ ਭਾਜਪਾ ਵਿੱਚ ਸ਼ਾਮਲ ਹੋ ਗਈ ਸੀ। ਹਾਲਾਂਕਿ ਉਹ ਆਪਣੇ ਅਹੁਦੇ 'ਤੇ ਬਣੀ ਰਹੀ। ਵਿਭਾਗ ਵੱਲੋਂ ਮਨੀਸ਼ਾ ਗੁਲਾਟੀ ਨੂੰ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ 2001 ਵਿੱਚ ਕਮਿਸ਼ਨ ਦੇ ਮੌਜੂਦਾ ਚੇਅਰਮੈਨ ਜਾਂ ਮੈਂਬਰਾਂ ਦੇ ਸੇਵਾਕਾਲ ਵਿੱਚ ਵਾਧਾ ਕਰਨ ਸਬੰਧੀ ਕੋਈ ਵਿਵਸਥਾ ਨਹੀਂ ਹੈ। ਚੇਅਰਪਰਸਨ ਤੇ ਮੈਂਬਰਾਂ ਦਾ ਕਾਰਜਕਾਲ ਸਿਰਫ਼ ਤਿੰਨ ਸਾਲ ਦਾ ਹੁੰਦਾ ਹੈ।


ਇਹ ਵੀ ਪੜ੍ਹੋ : ਖੁਸ਼ਖਬਰੀ! ਚੀਜ਼ਾਂ ਖਰੀਦਣ ਤੋਂ ਪਹਿਲਾਂ ਪੜ੍ਹੋ ਸਰਕਾਰ ਦੀ ਨਵੀਂ ਪਾਲਿਸੀ, ਬਣੋ ਮਾਲਾਮਾਲ


ਨਿਯਮਾਂ ਅਨੁਸਾਰ ਜਦੋਂ ਵੀ ਚੇਅਰਪਰਸਨ ਤੇ ਮੈਂਬਰਾਂ ਦੀਆਂ ਅਸਾਮੀਆਂ ਭਰੀਆਂ ਜਾਂਦੀਆਂ ਹਨ ਤਾਂ ਅਖ਼ਬਾਰਾਂ ਵਿੱਚ ਇਸ਼ਤਿਹਾਰ ਦਿੱਤਾ ਜਾਣਾ ਹੈ। ਯੋਗ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ ਕਿਸੇ ਵੀ ਵਿਅਕਤੀ ਨੂੰ ਅਜਿਹੇ ਮਹੱਤਵਪੂਰਨ ਅਹੁਦੇ 'ਤੇ ਨਿਯੁਕਤ ਨਹੀਂ ਕੀਤਾ ਜਾ ਸਕਦਾ ਹੈ। ਪਟੀਸ਼ਨਰ ਨੇ ਕਿਹਾ ਕਿ ਉਸ ਦੀ ਨਿਯੁਕਤੀ ਤੈਅ ਪ੍ਰਕਿਰਿਆ ਤਹਿਤ ਕੀਤੀ ਗਈ ਸੀ ਅਤੇ ਇਸੇ ਤਹਿਤ ਉਸ ਨੂੰ ਇਹ ਐਕਸਟੈਂਸ਼ਨ ਦਿੱਤੀ ਗਈ ਸੀ। ਪਟੀਸ਼ਨਰ ਨੇ ਕਿਹਾ ਕਿ ਪਿਛਲੇ ਮਹੀਨੇ 31 ਜਨਵਰੀ ਨੂੰ ਪੰਜਾਬ ਸਰਕਾਰ ਨੇ ਉਸ ਦੇ ਐਕਸਟੈਂਸ਼ਨ ਆਰਡਰ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਸੀ ਕਿ ਐਕਟ ਦੀ ਉਲੰਘਣਾ ਕਰਕੇ ਐਕਸਟੈਂਸ਼ਨ ਦਿੱਤੀ ਗਈ ਸੀ।


ਇਹ ਵੀ ਪੜ੍ਹੋ : ਸ਼ਰਮਨਾਕ ਵੀਡੀਓ! ਜਪਾਨ ਤੋਂ ਭਾਰਤ ਘੁੰਮਣ ਆਈ ਮਹਿਲਾ ਨਾਲ ਦਿੱਲੀ ਦੇ ਸਿਰਫਿਰੇ ਮੁੰਡਿਆਂ ਨੇ ਕੀਤਾ ਇਹ ਵਤੀਰਾ