ਪੰਜਾਬ ਆਉਣ ਵਾਲੇ ਵਿਅਕਤੀਆਂ ਲਈ ਐਡਵਾਈਜ਼ਰੀ ਜਾਰੀ,7 ਜੁਲਾਈ ਤੋਂ ਹੋਵੇਗੀ ਲਾਗੂ

ਕੋਰੋਨਾ ਦੀ ਵਜ੍ਹਾਂ ਕਰ ਕੇ ਪੰਜਾਬ ਸਰਕਾਰ ਵੱਲੋੰ ਐਡਵਾਇਜ਼ਰੀ ਜਾਰੀ 

 ਪੰਜਾਬ ਆਉਣ ਵਾਲੇ ਵਿਅਕਤੀਆਂ ਲਈ ਐਡਵਾਈਜ਼ਰੀ ਜਾਰੀ,7 ਜੁਲਾਈ ਤੋਂ ਹੋਵੇਗੀ ਲਾਗੂ
ਕੋਰੋਨਾ ਦੀ ਵਜ੍ਹਾਂ ਕਰ ਕੇ ਪੰਜਾਬ ਸਰਕਾਰ ਵੱਲੋੰ ਐਡਵਾਇਜ਼ਰੀ ਜਾਰੀ

ਚੰਡੀਗੜ੍ਹ :   ਕੋਵਿਡ -19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਦਾਖ਼ਲ ਹੋਣ ਆਉਣ ਵਾਲੇ ਸਾਰੇ ਵਿਅਕਤੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ,ਇਹ ਐਡਵਾਇਜ਼ਰੀ 7-7-2020 ਤੋਂ ਲਾਗੂ ਹੋਵੇਗੀ,ਐਡਵਾਇਜ਼ਰੀ ਵਿੱਚ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਚਾਹੇ ਕੋਈ ਵੱਡਾ ਜਾਂ ਨਾਬਾਲਗ ਜੋ ਆਵਾਜਾਈ ਦੇ ਕਿਸੇ ਵੀ ਢੰਗ ਭਾਵ ਸੜਕ, ਰੇਲ ਜਾਂ ਹਵਾਈ ਯਾਤਰਾ ਜ਼ਰੀਏ ਪੰਜਾਬ ਆ ਰਿਹਾ ਹੈ,ਉਸ ਦੀ ਸੂਬੇ ਵਿੱਚ ਦਾਖ਼ਲ ਹੋਣ ਸਮੇਂ ਡਾਕਟਰੀ ਜਾਂਚ ਕੀਤੀ ਜਾਏਗੀ ਅਤੇ ਅਜਿਹੇ ਵਿਅਕਤੀ ਨੂੰ ਪੰਜਾਬ ਲਈ ਆਪਣੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ  ਕਿਸੇ ਵੀ ਢੰਗ ਤਰੀਕੇ ਰਾਹੀਂ ਖੁਦ ਨੂੰ ਈ-ਰਜਿਸਟਰ ਕਰਨਾ ਹੋਵੇਗਾ

ਪੰਜਾਬ ਸਰਕਾਰ ਵੱਲੋਂ ਟਰੈਵਲਿੰਗ ਗਾਈਡ ਲਾਈਨ
  
 ਜੇ ਵਿਅਕਤੀ ਸੜਕੀ ਯਾਤਰਾ ਰਾਹੀਂ ਆਪਣੇ ਨਿੱਜੀ ਵਾਹਨ `ਤੇ ਆ ਰਿਹਾ ਹੈ ਤਾਂ ਉਸਨੂੰ ਆਪਣੇ ਮੋਬਾਈਲ ਫੋਨ `ਤੇ ਕੋਵਾ ਐਪ ਡਾਊਨਲੋਡ ਕਰਨੀ ਹੋਵੇਗੀ ਅਤੇ ਆਪਣੇ ਸਮੇਤ ਯਾਤਰਾ ਦੌਰਾਨ ਉਸ ਨਾਲ ਮੌਜੂਦ ਪਰਿਵਾਰ ਦੇ ਹਰੇਕ ਮੈਂਬਰ ਨੂੰ ਰਜਿਸਟਰ ਕਰਨਾ ਹੋਵੇਗਾ ਅਤੇ ਈ-ਰਜਿਸਟ੍ਰੇਸ਼ਨ ਸਲਿਪ ਡਾਊਨਲੋਡ ਕਰਕੇ ਆਪਣੇ ਵਾਹਨ ਦੇ ਅੱਗੇ ਵਾਲੇ ਸ਼ੀਸ਼ੇ `ਤੇ ਲਗਾਉਣੀ ਹੋਵੇਗੀ, ਜੇ ਵਿਅਕਤੀ ਜਨਤਕ ਆਵਾਜਾਈ ਜਾਂ ਰੇਲ/ਹਵਾਈ ਯਾਤਰਾ ਰਾਹੀਂ ਆ ਰਿਹਾ ਹੈ ਤਾਂ ਉਸਨੂੰ ਮੋਬਾਇਲ `ਤੇ ਇਹ ਸਲਿੱਪ ਆਪਣੇ ਕੋਲ ਰੱਖਣੀ ਹੋਵੇਗੀ,ਜਾਂ ਫਿਰ ਪੋਰਟਲ `ਤੇ ਲੌਗ ਇਨ ਕਰਕੇ ਕਰਕੇ ਯਾਤਰਾ ਦੌਰਾਨ ਆਪਣੇ ਨਾਲ ਮੌਜੂਦ ਸਾਰੇ ਪਰਿਵਾਰਕ ਮੈਂਬਰਾਂ ਸਮੇਤ ਖੁਦ ਦੀ ਈ-ਰਜਿਸਟੇ੍ਰਸ਼ਨ ਕਰਨੀ ਹੋਵੇਗੀ  

ਜੇ ਪੰਜਾਬ ਆਉਣ ਵਾਲਾ ਕੋਈ ਯਾਤਰੀ  ਦੱਸੇ ਕਦਮਾਂ ਦਾ ਪਾਲਣ ਨਹੀਂ ਕਰਦਾ ਤਾਂ ਪੰਜਾਬ ਵਿੱਚ ਦਾਖ਼ਲ ਹੋਣ ਸਮੇਂ ਉਸਨੂੰ ਬਾਰਡਰ, ਰੇਲ, ਏਅਰਪੋਰਟ ਚੈਕ ਪੋਸਟ ਵਿਖੇ ਪੰਜਾਬ ਸਰਕਾਰ ਦੀ ਟੀਮ ਨਾਲ ਸਹਿਯੋਗ ਕਰਨ ਲਈ ਕਿਹਾ ਜਾਵੇਗਾ ਜਿਸ ਵੱਲੋਂ ਡਾਟਾ ਲੈਣ ਦੀ ਪ੍ਰਕਿਰਿਆ ਮੌਕੇ `ਤੇ ਹੀ ਕੀਤੀ ਜਾਵੇਗੀ, ਕਿਉਂਕਿ ਇਸ  ਪ੍ਰਕਿਰਿਆ ਵਿੱਚ ਜ਼ਿਆਦਾ  ਸਮਾਂ ਲੱਗ ਸਕਦਾ ਹੈ ਇਸ ਲਈ ਪੰਜਾਬ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਉਨ੍ਹਾਂ ਨੂੰ ਪਹਿਲਾਂ ਹੀ ਹਦਾਇਤਾਂ ਦੀ ਪਾਲਣਾ ਕਰਨ ਦੀ ਬੇਨਤੀ ਕੀਤੀ ਗਈ ਹੈ

 ਪੰਜਾਬ ਆਉਣ ਵਾਲੇ ਸਾਰੇ ਵਿਅਕਤੀਆਂ ਨੂੰ ਸੂਬੇ ਵਿੱਚ ਦਾਖ਼ਲ ਹੋਣ ਤੋਂ ਬਾਅਦ 14 ਦਿਨਾਂ ਦੇ ਸਵੈ-ਇਕਾਂਤਵਾਸ ਵਿੱਚ ਰਹਿਣਾ ਹੋਵੇਗਾ ਅਤੇ ਇਸ ਸਮੇਂ ਦੌਰਾਨ ਉਨ੍ਹਾਂ  ਨੂੰ ਆਪਣੀ ਸਿਹਤ ਦੀ ਸਥਿਤੀ ਬਾਰੇ ਕੋਵਾ ਐਪ `ਤੇ ਰੋਜ਼ਾਨਾ ਅਪਡੇਟ ਕਰਨਾ ਹੋਵੇਗਾ ਜਾਂ 112 `ਤੇ ਰੋਜ਼ਾਨਾ ਕਾਲ ਕਰਨੀ ਹੋਵੇਗੀ, ਜੇ ਉਹ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਵਿਚ ਕੋਵਿਡ -19 ਲੱਛਣ ਪੈਦਾ ਹੋ ਰਹੇ ਹਨ ਤਾਂ ਉਨ੍ਹਾਂ ਨੂੰ ਤੁਰੰਤ 104 `ਤੇ ਕਾਲ ਕਰਨੀ ਹੋਵੇਗੀ, ਅੰਤਰਰਾਸ਼ਟਰੀ ਯਾਤਰੀਆਂ ਨੂੰ ਪਹਿਲੇ 7 ਦਿਨ ਸੰਸਥਾਗਤ ਇਕਾਂਤਵਾਸ ਅਤੇ ਅਗਲੇ 7 ਦਿਨ ਘਰੇਲੂ ਇਕਾਂਤਵਾਸ ਵਿੱਚ ਰਹਿਣਾ ਹੋਵੇਗਾ,ਇਨ੍ਹਾਂ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਾ ਕੋਈ ਵੀ ਵਿਅਕਤੀ ਦੰਡਾਤਮਕ ਕਾਰਵਾਈ ਲਈ ਜ਼ਿੰਮੇਵਾਰ ਹੋਵੇਗਾ।