ਪੰਜਾਬ ਦੀਆਂ ਬੱਸਾਂ 'ਚ ਸਵਾਰੀਆਂ ਦੀ ਗਿਣਤੀ ਵਿੱਚ ਬਦਲਾਅ,ਜਾਣੋ ਕਿਉਂ ਲਿਆ ਸਰਕਾਰ ਨੇ ਫ਼ੈਸਲਾ

ਮਾਸਕ ਪਹਿਨਣ ਦੀ ਪਾਲਨਾ ਸਖ਼ਤੀ ਨਾਲ ਕਰਨੀ ਹੋਵੇਗੀ

ਪੰਜਾਬ ਦੀਆਂ ਬੱਸਾਂ 'ਚ ਸਵਾਰੀਆਂ ਦੀ ਗਿਣਤੀ ਵਿੱਚ ਬਦਲਾਅ,ਜਾਣੋ ਕਿਉਂ ਲਿਆ ਸਰਕਾਰ ਨੇ ਫ਼ੈਸਲਾ
ਮਾਸਕ ਪਹਿਨਣ ਦੀ ਪਾਲਨਾ ਸਖ਼ਤੀ ਨਾਲ ਕਰਨੀ ਹੋਵੇਗੀ

ਚੰਡੀਗੜ੍ਹ : ਤੇਲ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ ਹੋਣ ਕਰਕੇ ਜਨਤਕ ਆਵਾਜਾਈ ਦੀ ਬੇਵੱਸੀ ਕਾਰਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿੰਨੀ ਬੱਸਾਂ ਸਮੇਤ ਸਾਰੀਆਂ ਬੱਸਾਂ ਵਿੱਚ ਸਵਾਰੀਆਂ ਲਿਜਾਣ ਦੀ ਸਮਰਥਾ ’ਤੇ ਲਾਈ ਰੋਕ ਨੂੰ ਹਟਾਉਣ ਦਾ ਐਲਾਨ ਕੀਤਾ ਹੈ, ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਬੱਸਾਂ ਵਿੱਚ ਸਫਰ ਦੌਰਾਨ ਹਰੇਕ ਸਵਾਰੀ ਨੂੰ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ,ਮੁੱਖ ਮੰਤਰੀ ਦੇ ਇਹ ਐਲਾਨ  ਹਰਿਆਊ ਖੁਰਦ ਦੇ ਇਕ ਵਸਨੀਕ ਵੱਲੋਂ ਬੱਸਾਂ ਨਾ ਚੱਲਣ ਕਰਕੇ ਪਾਤੜਾਂ ਆਉਣ-ਜਾਣ ਵਿੱਚ ਦਰਪੇਸ਼ ਸਮੱਸਿਆਵਾਂ ਦੇ ਸਬੰਧ ਵਿੱਚ ਕੀਤੇ ਸਵਾਲ ਦਾ ਜਵਾਬ ਦਿੰਦਿਆਂ ਕੀਤਾ,ਸੂਬਾ ਸਰਕਾਰ ਨੇ ਇਸ ਤੋਂ ਪਹਿਲਾਂ ਕੋਵਿਡ ਦੇ ਸੰਕਟ ਕਾਰਨ 50 ਫੀਸਦੀ ਸਵਾਰੀਆਂ ਦੀ ਸਮਰਥਾ ਨਾਲ ਬੱਸਾਂ ਚਲਾਉਣ ਦੀ ਆਗਿਆ ਦਿੱਤੀ ਸੀ

ਕਿਉਂ ਲਿਆ ਗਿਆ ਪੰਜਾਬ ਸਰਕਾਰ ਨੇ ਫ਼ੈਸਲਾ ?

‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੀ ਅਗਲੀ ਲੜੀ ਤਹਿਤ  ਫੇਸਬੁੱਕ ਲਾਈਵ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਇਸ ਨਾਲ ਹੋਣ ਵਾਲੇ ਵਿੱਤੀ ਘਾਟੇ ਖਾਸ ਕਰਕੇ ਡੀਜ਼ਲ ਤੇ ਪੈਟਰੋਲ ਦੀਆਂ ਰੋਜ਼ਾਨਾ ਵਧ ਰਹੀਆਂ ਕੀਮਤਾਂ ਕਾਰਨ ਮਿੱਥੀ ਗਈ ਸਮਰਥਾ ਨਾਲ ਬੱਸਾਂ ਚਲਾਉਣ ਤੋਂ ਇਨਕਾਰ ਕਰ ਰਹੀਆਂ ਹਨ, ਉਨ੍ਹਾਂ ਕਿਹਾ ਕਿ ਇਸ ਨਾਲ ਯਾਤਰੀਆਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਸਿਰਫ਼ ਇੰਨਾ ਹੀ ਨਹੀਂ ਪੰਜਾਬ ਸਰਕਾਰ ਨੇ ਕੁੱਝ ਦਿਨ ਪਹਿਲਾਂ PRTC ਦੇ ਘਾਟੇ ਨੂੰ ਵੇਖ ਦੇ ਹੋਏ ਮੁਲਾਜ਼ਮਾਂ ਦੀ 25 ਫ਼ੀਸਦੀ ਤਨਖ਼ਾਹ ਘੱਟ ਕਰਨ ਦਾ ਵੀ ਫੈਸਲਾ ਲਿਆ ਸੀ,ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਨੇ ਸਫਰ ਦੌਰਾਨ ਮਾਸਕ ਪਹਿਨਣ ਦੀ ਸਖਤੀ ਨਾਲ ਪਾਲਣਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਕਿਉਂ ਜੋ ਮਾਸਕ ਨਾਲ ਕੋਵਿਡ ਦਾ ਫੈਲਾਅ 70 ਫੀਸਦੀ ਤੱਕ ਘਟ ਸਕਦਾ ਹੈ