Morinda Beadbi: ਮੋਰਿੰਡਾ ਬੇਅਦਬੀ ਦੇ ਮੁਲਜ਼ਮ ਉਪਰ ਹਮਲੇ ਦੀ ਕੋਸ਼ਿਸ਼
Morinda Beadbi: ਮੋਰਿੰਡਾ ਵਿੱਚ ਬੇਅਦਬੀ ਦੀ ਘਟਨਾ ਦੇ ਮੁਲਜ਼ਮ ਨੂੰ ਪੁਲਿਸ ਨੇ ਅਦਾਲਤ ਵਿੱਚ ਪੇਸ਼ ਕੀਤਾ। ਇਸ ਦੌਰਾਨ ਬੇਅਦਬੀ ਦੇ ਮੁਲਜ਼ਮ ਉਪਰ ਹਮਲੇ ਦੀ ਕੋਸ਼ਿਸ਼ ਨਾਲ ਹੜਕੰਪ ਮਚ ਗਿਆ।
Morinda Beadbi: ਬੀਤੇ ਦਿਨੀਂ ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਵਿੱਚ ਕੀਤੀ ਗਈ ਬੇਅਦਬੀ ਦੇ ਮਾਮਲੇ 'ਚ ਵੀਰਵਾਰ ਨੂੰ ਪੁਲਿਸ ਵੱਲੋਂ ਮੁਲਜ਼ਮ ਨੂੰ ਮੁੜ ਤੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਵੱਲੋਂ ਜਦੋਂ ਬੇਅਦਬੀ ਦੇ ਮਾਮਲੇ ਵਿੱਚ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਸੀ ਤਾਂ ਉਸ ਸਮੇਂ ਇੱਕ ਵਕੀਲ ਨੇ ਉਸ ਉਪਰ ਪਿਸਤੌਲ ਤਾਣ ਦਿੱਤੀ।
ਪੁਲਿਸ ਨੇ ਮੁਸਤੈਦੀ ਦਿਖਾਉਂਦਿਆਂ ਹੀ ਵਕੀਲ ਨੂੰ ਕਾਬੂ ਕਰ ਲਿਆ। ਜਾਣਕਾਰੀ ਅਨੁਸਾਰ ਮੋਰਿੰਡਾ ਬੇਅਦਬੀ ਕਾਂਡ ਦੇ ਮੁਲਜ਼ਮ ਜਸਬੀਰ ਸਿੰਘ ਨੂੰ ਰੋਪੜ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਜਸਬੀਰ ਸਿੰਘ ਨੂੰ ਦੋ ਦਿਨ ਲਈ ਹੋਰ ਰਿਮਾਂਡ ਉਪਰ ਭੇਜ ਦਿੱਤਾ। ਬੇਅਦਬੀ ਦੇ ਮੁੱਖ ਦੋਸ਼ੀ ਨੂੰ ਰੋਪੜ ਅਦਾਲਤ ਵੱਲੋਂ 2 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ। ਕਾਬਿਲੇਗੌਰ ਹੈ ਕਿ ਇਸ ਪਹਿਲਾਂ ਵੀ 2 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਸੀ।
ਅਦਾਲਤ ਵਿਚ ਮੁਲਜ਼ਮ ਉਪਰ ਹਮਲਾ ਕਰਨ ਦੀ ਕੋਸ਼ਿਸ਼ ਤਹਿਤ ਪੁਲਿਸ ਨੇ ਵਕੀਲ ਨੂੰ ਹਿਰਾਸਤ ਵਿਚ ਲੈ ਲਿਆ ਹੈ। ਉਕਤ ਵਕੀਲ ਕੋਰਟ ਵਿਚ ਹੀ ਪ੍ਰੈਕਟਿਸ ਕਰਦਾ ਹੈ। ਸੂਤਰਾਂ ਮੁਤਾਬਕ ਵਕੀਲ ਨੇ ਬੰਦੂਕ ਤਾਣ ਕੇ ਮੁਲਜ਼ਮ ਜਸਵੀਰ ਉਪਰ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਕਦਮ ਭੱਜਦੌੜ ਮਚ ਗਈ ਤੇ ਪੁਲਿਸ ਨੇ ਤੁਰੰਤ ਹਰਕਤ ਵਿੱਚ ਆਉਂਦੇ ਵਕੀਲ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਇਹ ਵੀ ਪੜ੍ਹੋ : Parkash Singh Funeral News: ਸਰਕਾਰੀ ਸਨਮਾਨਾਂ ਨਾਲ ਕੀਤਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ
ਕਾਬਿਲੇਗੌਰ ਹੈ ਕਿ ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ’ਚ ਦਿਨ-ਦਿਹਾੜੇ ਕੀਤੀ ਗਈ ਬੇਅਦਬੀ ਤੇ ਪਾਠੀ ਸਿੰਘਾਂ ’ਤੇ ਹਮਲਾ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤੇ ਗਏ ਇੱਕ ਸ਼ਖਸ ਜਸਵੀਰ ਸਿੰਘ 25 ਤਾਰੀਕ ਨੂੰ ਅਦਾਲਤ ’ਚ ਪੁਲਿਸ ਵੱਲੋਂ ਪੇਸ਼ ਕੀਤਾ ਗਿਆ ਸੀ ਪਰ ਉਸ ਦੇ ਪੱਖ ’ਚ ਕਿਸੇ ਵੀ ਵਕੀਲ ਨੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਜਾਣਕਾਰੀ ਅਨੁਸਾਰ ਉਕਤ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਜਸਬੀਰ ਸਿੰਘ ਉਰਫ਼ ਜੱਸੀ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਪਰ ਕਿਸੇ ਵੀ ਵਕੀਲ ਨੇ ਉਸ ਦੇ ਪੱਖ ’ਚ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ।
ਇਹ ਵੀ ਪੜ੍ਹੋ : Boxing legend Kaur Singh Cremation: ਪਦਮਸ੍ਰੀ ਕੌਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸੰਸਕਾਰ