ਪੁਲਵਾਮਾ 'ਚ ਸ਼ਹੀਦ ਹੋਇਆ ਰਾਜਵਿੰਦਰ ਸਿੰਘ,ਪੰਜਾਬ ਸਰਕਾਰ ਵੱਲੋਂ ਪਰਿਵਾਰ ਲਈ 50 ਲੱਖ ਦੀ ਮਦਦ
Advertisement

ਪੁਲਵਾਮਾ 'ਚ ਸ਼ਹੀਦ ਹੋਇਆ ਰਾਜਵਿੰਦਰ ਸਿੰਘ,ਪੰਜਾਬ ਸਰਕਾਰ ਵੱਲੋਂ ਪਰਿਵਾਰ ਲਈ 50 ਲੱਖ ਦੀ ਮਦਦ

ਮੁੱਖ ਮੰਤਰੀ ਵੱਲੋਂ ਨਾਇਕ ਰਾਜਵਿੰਦਰ ਸਿੰਘ ਦੇ ਪਰਿਵਾਰ ਲਈ ਐਕਸ ਗ੍ਰੇਸ਼ੀਆ ਤੇ ਇੱਕ ਪਰਿਵਾਰਕ ਮੈਂਬਰ ਲਈ ਨੌਕਰੀ ਦਾ ਐਲਾਨ

ਮੁੱਖ ਮੰਤਰੀ ਵੱਲੋਂ ਨਾਇਕ ਰਾਜਵਿੰਦਰ ਸਿੰਘ ਦੇ ਪਰਿਵਾਰ ਲਈ ਐਕਸ ਗ੍ਰੇਸ਼ੀਆ ਤੇ ਇੱਕ ਪਰਿਵਾਰਕ ਮੈਂਬਰ ਲਈ ਨੌਕਰੀ ਦਾ ਐਲਾਨ

ਬਲਵਿੰਦਰ ਸਿੰਘ/ਪਟਿਆਲਾ :  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ  ਡਿਊਟੀ ਕਰਦਿਆਂ ਜਾਨ ਵਾਰਨ ਵਾਲੇ 53 ਰਾਸ਼ਟਰੀਆ ਰਾਈਫਲਜ਼ (24 ਪੰਜਾਬ) ਦੇ ਨਾਇਕ ਰਾਜਵਿੰਦਰ ਸਿੰਘ ਦੇ ਪਰਿਵਾਰ ਲਈ 50 ਲੱਖ ਰੁਪਏ ਦੇ ਐਕਸ ਗ੍ਰੇਸ਼ੀਆ ਮੁਆਵਜ਼ੇ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ,ਪਟਿਆਲਾ ਦੇ 29 ਵਰ੍ਹਿਆਂ ਦੇ ਨੌਜਵਾਨ ਫ਼ੌਜੀ ਰਾਜਵਿੰਦਰ ਸਿੰਘ ਨੇ ਜੰਮੂ ਕਸ਼ਮੀਰ ਵਿੱਚ ਪੁਲਵਾਮਾ ਖੇਤਰ ਵਿੱਚ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ ਦਹਿਸ਼ਤਗਰਦਾਂ ਨਾਲ ਬਹਾਦਰੀ ਨਾਲ ਲੜਦਿਆਂ ਜਾਨ ਦਿੱਤੀ ਹੈ, ਮੁੱਖ ਮੰਤਰੀ ਨੇ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਦੀ ਹਰ ਸੰਭਵ ਮਦਦ ਅਤੇ ਸਹਿਯੋਗ ਦੇਵੇਗੀ

ਸ਼ਹੀਦ ਰਾਜਵਿੰਦਰ ਸਿੰਘ 24 ਮਾਰਚ 2011 ਨੂੰ ਪੰਜਾਬ ਰੈਜ਼ੀਮੈਂਟ ਵਿੱਚ ਸ਼ਾਮਲ ਹੋਇਆ ਸੀ ਅਤੇ ਸਿਖਲਾਈ ਪੂਰੀ ਕਰਨ ਤੋਂ ਬਾਅਦ 24 ਪੰਜਾਬ ਜੁਆਇਨ ਕਰ ਲਈ ਸੀ। ਰਾਜਵਿੰਦਰ ਸਿੰਘ ਨੇ ਘਾਤਕ ਪਲਟੂਨ ਜਿਹੜੀ ਸਭ ਤੋਂ ਵੱਧ ਸਰੀਰਕ ਤੇ ਮਾਨਸਿਕ ਤੌਰ 'ਤੇ ਫਿੱਟ ਸਿਪਾਹੀਆਂ ਦਾ ਯੂਨਿਟ ਹੈ, ਵਿੱਚ ਸ਼ਾਨਦਾਰ ਸੇਵਾਵਾਂ ਨਿਭਾਈਆਂ। ਇਸ ਤੋਂ ਬਾਅਦ ਉਸ ਨੇ ਆਪਣੀ ਇੱਛਾ ਨਾਲ 53 ਰਾਸ਼ਟਰੀਆ ਰਾਈਫਲਜ਼ ਦੇ ਕਾਊਂਟਰ ਟੈਰੋਰਿਸਜ਼ ਆਪ੍ਰੇਸ਼ਨ ਵਿੱਚ ਪੋਸਟਿੰਗ ਕਰਵਾ ਲਈ ਜਿੱਥੇ ਉਸ ਨੇ ਜੰਮੂ ਕਸ਼ਮੀਰ ਵਿੱਚ ਆਪਣਾ ਫ਼ਰਜ਼ ਨਿਭਾਉਂਦਿਆਂ ਸ਼ਹੀਦੀ ਪ੍ਰਾਪਤ ਕੀਤੀ

ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਖੇ ਅੱਤਵਾਦੀਆਂ ਦਾ ਮੁਕਾਬਲਾ ਕਰਦੇ ਹੋਏ ਸ਼ਹੀਦ ਹੋਏ ਰਾਜਵਿੰਦਰ ਦੇ ਪਿਤਾ  ਅਵਤਾਰ ਸਿੰਘ ਨੇ ਭਰੇ ਗਲ ਨਾਲ ਕਿਹਾ ਕਿ ਉਨ੍ਹਾਂ ਦਾ ਪੁੱਤਰ ਆਪਣੀ ਜਾਨ ਦੇਸ਼ ਦੇ ਲੇਖੇ ਲੱਗਾ ਗਿਆ ਹੈ ਪਰ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਮੇਰਾ ਪੁੱਤ ਸ਼ਹੀਦ ਹੋਇਆ ਹੈ, ਅਵਤਾਰ ਸਿੰਘ ਦਾ ਕਹਿਣਾ ਸੀ ਕਿ ਉਸ ਦੇ ਪੁੱਤਰ ਨੇ ਆਪਣੇ ਦੇਸ਼ ਦੀ ਦੁਸ਼ਮਣਾਂ ਤੋਂ ਰੱਖਿਆ ਕਰਦੇ ਹੋਏ ਅੱਤਵਾਦੀਆਂ ਦਾ ਡਟ ਕੇ ਬਹਾਦਰੀ ਨਾਲ ਮੁਕਾਬਲਾ ਕਰਕੇ ਸ਼ਹਾਦਤ ਦਾ ਜਾਮ ਪੀਤਾ ਹੈ, ਜਿਸ ਨਾਲ ਉਸਦਾ ਅਤੇ ਉਸਦੇ ਪਿੰਡ ਸਮੇਤ ਪੰਜਾਬ ਦਾ ਨਾਮ ਰੌਸ਼ਨ ਹੋਇਆ ਹੈ, ਸ਼ਹੀਦ ਦੀ ਮਾਂ ਮਹਿੰਦਰ ਕੌਰ ਅਤੇ ਵੱਡੇ ਭਰਾ ਬਲਵੰਤ ਸਿੰਘ ਨੇ ਰੋਂਦਿਆਂ ਕਿਹਾ ਕਿ ਉਨ੍ਹਾਂ ਨੂੰ ਤਾਂ ਇਸ ਗੱਲ 'ਤੇ ਯਕੀਨ ਨਹੀਂ ਆ ਰਿਹਾ ਕਿ ਉਨ੍ਹਾਂ ਦਾ ਰਾਜਵਿੰਦਰ ਸਿੰਘ ਸ਼ਹੀਦ ਹੋ ਗਿਆ ਹੈ 

 ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਨਾਲ ਉਨ੍ਹਾਂ ਦੀ ਪਤਨੀ ਅਤੇ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਨੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ, ਉਧਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਸ਼ਹੀਦ ਰਾਜਵਿੰਦਰ ਨੂੰ ਸ਼ਰਧਾਂਜਲੀ ਦਿੱਤੀ ਹੈ 

 

Trending news