ਅੰਮ੍ਰਿਤਪਾਲ ਸਿੰਘ ਅਜੇ ਵੀ ਫਰਾਰ! ਲੁੱਕਆਊਟ ਨੋਟਿਸ ਹੋਇਆ ਜਾਰੀ, ਹਵਾਈ ਅੱਡਿਆਂ 'ਤੇ ਅਲਰਟ
Advertisement
Article Detail0/zeephh/zeephh1621319

ਅੰਮ੍ਰਿਤਪਾਲ ਸਿੰਘ ਅਜੇ ਵੀ ਫਰਾਰ! ਲੁੱਕਆਊਟ ਨੋਟਿਸ ਹੋਇਆ ਜਾਰੀ, ਹਵਾਈ ਅੱਡਿਆਂ 'ਤੇ ਅਲਰਟ

Amritpal Singh Lookout Notice News: ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਖਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਉਸ ਦੇ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕੀਤਾ ਗਿਆ ਹੈ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀਆਂ ਹਨ।

ਅੰਮ੍ਰਿਤਪਾਲ ਸਿੰਘ ਅਜੇ ਵੀ ਫਰਾਰ!  ਲੁੱਕਆਊਟ ਨੋਟਿਸ ਹੋਇਆ ਜਾਰੀ, ਹਵਾਈ ਅੱਡਿਆਂ 'ਤੇ ਅਲਰਟ

Amritpal Singh Lookout Notice News: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੇ ਫ਼ਰਾਰ ਹੋਏ ਨੂੰ ਅੱਜ ਪੰਜ ਦਿਨ ਹੋ ਗਏ ਹਨ। ਪੰਜਾਬ ਪੁਲਿਸ ਦੇ ਅੱਜ ਵੀ ਹੱਥ ਖਾਲੀ ਹਨ। ਪੁਲਿਸ ਦੀਆਂ ਵੱਖ-ਵੱਖ ਟੀਮਾਂ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀਆਂ ਹਨ। ਇਸ ਵਿਚਕਾਰ 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ (Amritpal Singh) ਖਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। 21 ਮਾਰਚ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਖਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਸੀ।

ਇਸ ਦੇ ਨਾਲ ਹੀ ਉਸ ਦੇ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕੀਤਾ ਗਿਆ ਹੈ। ਪੁਲਿਸ ਅੰਮ੍ਰਿਤਪਾਲ ਦੀ ਥਾਂ-ਥਾਂ ਭਾਲ ਕਰ ਰਹੀ ਹੈ। ਅਜਿਹੇ 'ਚ ਪੰਜਾਬ ਪੁਲਿਸ ਨੇ ਹਵਾਈ ਅੱਡੇ ਅਤੇ ਬੰਦਰਗਾਹਾਂ 'ਤੇ ਹਰ ਜਗ੍ਹਾ ਅੰਮ੍ਰਿਤਪਾਲ ਬਾਰੇ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਹੈ।

ਇਹ ਵੀ ਪੜ੍ਹੋ: Earthquake In Pakistan: ਪਾਕਿਸਤਾਨ 'ਚ ਭੂਚਾਲ ਕਾਰਨ ਹੁਣ ਤੱਕ 9 ਲੋਕਾਂ ਦੀ ਹੋਈ ਮੌਤ, 100 ਤੋਂ ਵੱਧ ਲੋਕ ਜ਼ਖ਼ਮੀ 

ਅੰਮ੍ਰਿਤਪਾਲ ਸਿੰਘ (Amritpal Singh) ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਆਈਜੀ ਸੁਖਬੀਰ ਸਿੰਘ ਚੈਨ ਨੇ ਸੋਮਵਾਰ ਨੂੰ ਪ੍ਰੈਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਅੰਮ੍ਰਿਤਪਾਲ ਪਿੰਡ ਨਵਾਂ ਕਿਲਾ ਤੋਂ ਕੱਪੜੇ ਬਦਲ ਕੇ ਕਾਰ ਛੱਡ ਕੇ ਮੋਟਰਸਾਈਕਲ ’ਤੇ ਫਰਾਰ ਹੋ ਗਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ, "18 ਮਾਰਚ ਨੂੰ ਅੰਮ੍ਰਿਤਪਾਲ ਸਿੰਘ ਜਿਸ ਕਾਰ ਤੋਂ ਫਰਾਰ ਹੋਇਆ ਸੀ, ਉਹ ਕਾਰ ਬਰਾਮਦ ਕਰ ਲਈ ਗਈ ਹੈ। ਅੰਮ੍ਰਿਤਪਾਲ ਸਿੰਘ ਨੂੰ ਭੱਜਣ ਵਿੱਚ ਮਦਦ ਕਰਨ ਵਾਲੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।"ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀਆਂ ਕੁਝ ਤਸਵੀਰਾਂ ਜਾਰੀ ਕੀਤੀਆਂ ਹਨ। 

Trending news