Amritpal Singh News: ਵੱਡੀ ਖ਼ਬਰ ; ਪੁਲਿਸ ਨੇ ਅੰਮ੍ਰਿਤਪਾਲ ਸਿੰਘ `ਤੇ ਲਗਾਇਆ NSA
Amritpal Singh News: ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਈ। ਹਾਈ ਕੋਰਟ ਨੇ ਪੁਲਿਸ ਉਤੇ ਕਈ ਸਵਾਲ ਖੜ੍ਹੇ ਕੀਤੇ। ਪੰਜਾਬ ਪੁਲਿਸ ਨੇ ਆਪਣਾ ਜਵਾਬ ਦਾਇਰ ਕਰਦੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਉਤੇ ਐਨਐਸਏ ਲਗਾਇਆ ਗਿਆ ਹੈ।
Amritpal Singh News: ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਖ਼ਿਲਾਫ਼ ਵੱਡੀ ਕਾਰਵਾਈ ਆਰੰਭੀ ਹੋਈ ਹੈ। ਇਸ ਤਹਿਤ ਪੰਜਾਬ ਪੁਲਿਸ ਨੇ ਅੱਜ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਨੈਸ਼ਨਲ ਸਕਿਓਰਿਟੀ ਐਕਟ (ਐਨਐਸਏ) ਲਗਾ ਦਿੱਤਾ ਹੈ। ਇਹ ਐਕਟ ਲੱਗਣ ਮਗਰੋਂ ਅੰਮ੍ਰਿਤਪਾਲ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ।
ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ ਜਿਸ 'ਤੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਹੋਈ। ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ ਤਾੜਨਾ ਕੀਤੀ। ਅਦਾਲਤ ਨੇ ਪੁਲਿਸ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ 'ਤੇ ਗੰਭੀਰ ਦੋਸ਼ ਸਨ।
ਇਹ ਵੀ ਪੜ੍ਹੋ : What is NSA News: ਅੰਮ੍ਰਿਤਪਾਲ ਦੇ 5 ਸਾਥੀਆਂ 'ਤੇ ਲਗਾਇਆ NSA; ਜਾਣੋ ਕੀ ਹੈ National Security Act 1980 ?
ਜਦੋਂ ਉਸ ਦੇ ਹੋਰ ਸਾਥੀ ਫੜੇ ਗਏ ਤਾਂ ਉਹ ਕਿਵੇਂ ਭੱਜ ਗਿਆ ? ਐਡਵੋਕੇਟ ਜਨਰਲ ਵਿਨੋਦ ਘਈ ਨੇ ਹਾਈ ਕੋਰਟ 'ਚ ਜਵਾਬ ਦਾਇਰ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ 'ਤੇ NSA ਲਗਾਇਆ ਗਿਆ ਹੈ ਪਰ ਉਹ ਹਾਲੇ ਵੀ ਫ਼ਰਾਰ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ 80,000 ਪੁਲਿਸ ਮੁਲਾਜ਼ਮ ਕੀ ਕਰ ਰਹੇ ? ਹੁਣ ਇਸ ਮਾਮਲੇ ਦੀ ਸੁਣਵਾਈ ਚਾਰ ਦਿਨਾਂ ਬਾਅਦ ਯਾਨੀ 25 ਮਾਰਚ ਨੂੰ ਹੋਵੇਗੀ।
ਹਾਈ ਕੋਰਟ ਨੇ ਕਿਹਾ ਕਿ ਇਹ ਇੰਟੈਲੀਜੈਂਸ ਨਾਕਾਮੀ ਹੈ। ਉਸ 'ਤੇ ਕਈ ਕੇਸ ਹਨ, ਫਿਰ ਉਹ ਕਿਵੇਂ ਭੱਜਿਆ। ਅਸੀਂ ਤੁਹਾਡੀ ਕਹਾਣੀ 'ਤੇ ਭਰੋਸਾ ਨਹੀਂ ਕਰ ਸਕਦੇ। ਅਦਾਲਤ ਨੇ ਸਰਕਾਰ ਨੂੰ ਚਾਰ ਦਿਨਾਂ 'ਚ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ 'ਤੇ ਸਰਕਾਰ ਨੇ ਕਿਹਾ ਕਿ ਅਸੀਂ ਉਸ ਨੂੰ ਫੜਨ ਦੀ ਕੋਸ਼ਿਸ਼ ਕਰ ਰਹੇ ਹਾਂ। ਜੀ-20 ਦੀ ਮੀਟਿੰਗ ਕਾਰਨ ਪੁਲਿਸ ਰੁੱਝੀ ਹੋਈ ਸੀ। ਇਸ ਦੇ ਨਾਲ ਹੀ ਅਦਾਲਤ ਨੇ ਉਸ ਦੇ ਪਿਤਾ ਦੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ।