Punjab Politics: ਬਠਿੰਡਾ ਤੋਂ ਕਾਂਗਰਸ ਨੂੰ ਵੱਡਾ ਝਟਕਾ, 6 ਕੌਂਸਲਰਾਂ ਨੇ ਛੱਡੀ ਪਾਰਟੀ
Punjab Politics: ਬਠਿੰਡਾ ਤੋਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ। ਕਾਂਗਰਸ ਦੇ ਛੇ ਕੌਂਸਲਰਾਂ ਨੇ ਸੋਸ਼ਲ ਮੀਡੀਆ ਉਪਰ ਪਾਰਟੀ ਛੱਡਣ ਦਾ ਐਲਾਨ ਕੀਤਾ।
Punjab Politics: ਪੰਜਾਬ ਦੇ ਬਠਿੰਡਾ ਵਿੱਚ ਕਾਂਗਰਸ ਦੇ ਛੇ ਮਿਊਂਸਪਲ ਕੌਂਸਲਰਾਂ ਨੇ ਵੀਰਵਾਰ ਤੇ ਸ਼ੁੱਕਰਵਾਰ ਸਵੇਰੇ ਆਪਣੇ ਸੋਸ਼ਲ ਮੀਡੀਆ ਪੇਜ਼ਾਂ ਉਪਰ ਪਾਰਟੀ ਛੱਡਣ ਦਾ ਐਲਾਨ ਕੀਤਾ। ਸਾਰੇ ਕੌਂਸਲਰ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਵਫਾਦਾਰ ਹਨ, ਜਿਨ੍ਹਾਂ ਨੇ ਹੁਣ ਭਾਜਪਾਦਾ ਕਮਲ ਫੜ ਲਿਆ ਹੈ। ਕਾਂਗਰਸ ਛੱਡਣ ਵਾਲੇ ਕੌਂਸਲਰਾਂ ਵਿੱਚ ਬਲਜੀਤ ਕੌਰ (ਵਾਰਡ ਨੰ: 3), ਬਲਜੀਤ ਸਿੰਘ ਰਾਜੂ ਸਰਾਂ (ਵਾਰਡ ਨੰ. 10), ਅਸੀਸਰ ਪਾਸਵਾਨ (ਵਾਰਡ ਨੰ. 12), ਵੀਰਪਾਲ ਕੌਰ (ਵਾਰਡ ਨੰ. 9), ਸ਼ਾਮ ਲਾਲ ਜੈਨ (ਵਾਰਡ ਨੰ. 24) ਅਤੇ ਸੰਦੀਪ ਕੁਮਾਰ ਬੌਬੀ (ਵਾਰਡ ਨੰ. 26) ਸ਼ਾਮਲ ਹਨ। ਵੀਰਪਾਲ ਕੌਰ, ਬਲਜੀਤ ਸਰਾਂ ਅਤੇ ਪਾਸਵਾਨ ਨੇ ਵੀਰਵਾਰ ਨੂੰ ਕਾਂਗਰਸ ਛੱਡਣ ਦਾ ਐਲਾਨ ਕੀਤਾ, ਜਦਕਿ ਬਾਕੀਆਂ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ।
ਹਾਲਾਂਕਿ ਉਨ੍ਹਾਂ ਨੇ ਅਜੇ ਅਧਿਕਾਰਤ ਤੌਰ 'ਤੇ ਇਹ ਸੰਕੇਤ ਨਹੀਂ ਦਿੱਤਾ ਹੈ ਕਿ ਉਹ ਕਿਸ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਪਰ ਭਾਜਪਾ ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਸਾਰੇ ਕੌਂਸਲਰ ਜਲੰਧਰ ਸੰਸਦੀ ਹਲਕੇ ਦੇ ਸ਼ਾਹਕੋਟ ਖੇਤਰ ਵਿੱਚ ਭਾਜਪਾ ਉਮੀਦਵਾਰ ਇੰਦਰਇਕਬਾਲ ਅਟਵਾਲ ਲਈ ਸਰਗਰਮੀ ਨਾਲ ਪ੍ਰਚਾਰ ਕਰ ਰਹੇ ਹਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਸੰਪਰਕ ਕੀਤਾ ਪਰ ਉਨ੍ਹਾਂ ਸਵਾਲਾਂ ਦਾ ਜਵਾਬ ਨਹੀਂ ਦਿੱਤਾ।
ਇੰਡੀਅਨ ਐਕਸਪ੍ਰੈਸ ਦੀ ਇੱਕ ਰਿਪੋਰਟ ਅਨੁਸਾਰ ਮਨਪ੍ਰੀਤ ਸਿੰਘ ਬਾਦਲ 2017-2022 ਤੱਕ ਬਠਿੰਡਾ ਸ਼ਹਿਰੀ ਦੇ ਵਿਧਾਇਕ ਸਨ ਤੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਬਠਿੰਡਾ ਨਗਰ ਨਿਗਮ ਦੀਆਂ ਚੋਣਾਂ ਹੋਈਆਂ ਸਨ। ਇਸ ਤੋਂ ਪਹਿਲਾਂ 23 ਫਰਵਰੀ ਨੂੰ ਕਾਂਗਰਸ ਨੇ ਚਾਰ ਕੌਂਸਲਰਾਂ ਅਤੇ ਬਠਿੰਡਾ ਦੇ ਮੇਅਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਛੇ ਸਾਲਾਂ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਸੀ। ਉਹ ਵੀ ਮਨਪ੍ਰੀਤ ਦੇ ਵਫ਼ਾਦਾਰ ਸਨ।
ਇਹ ਵੀ ਪੜ੍ਹੋ : Kiratpur Sahib news: ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਜ਼ਿਲਾ ਪ੍ਰਧਾਨ ਸਹਿਤ 3 ਵਿਅਕਤੀਆਂ 'ਤੇ ਆਈਪੀਸੀ 306, 34 ਤਹਿਤ ਮਾਮਲਾ ਦਰਜ
ਵੀਰਵਾਰ ਨੂੰ ਕਾਂਗਰਸ ਛੱਡਣ ਵਾਲੀ ਸਾਬਕਾ ਕੌਂਸਲਰ ਤੇ ਮੌਜੂਦਾ ਕੌਂਸਲਰ ਬਲਜੀਤ ਕੌਰ ਦੇ ਪਤੀ ਰਾਜਿੰਦਰ ਸਿੰਘ ਸਿੱਧੂ ਨੇ ਕਿਹਾ, “ਅਸੀਂ ਸਾਰੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੋਂ ਆਏ ਹਾਂ ਅਤੇ ਇਸ ਲਈ ਕਾਂਗਰਸ ਹੁਣ ਤੱਕ ਸਾਡੇ ਨਾਲ ਬਾਹਰੀ ਲੋਕਾਂ ਵਾਂਗ ਵਿਵਹਾਰ ਕਰ ਰਹੀ ਹੈ। ਅਸੀਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਤੇ ਵੜਿੰਗ ਦੇ ਕੰਮਕਾਜ ਤੋਂ ਘੁਟਣ ਮਹਿਸੂਸ ਕਰ ਰਹੇ ਸੀ, ਇਸ ਲਈ ਅਸੀਂ ਪਾਰਟੀ ਛੱਡਣ ਦਾ ਫੈਸਲਾ ਕੀਤਾ ਹੈ। ਅਸੀਂ ਜਨਤਾ ਦੀ ਸੇਵਾ ਕਰਦੇ ਰਹਾਂਗੇ ਪਰ ਅਸੀਂ ਹੁਣ ਤੱਕ ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਯੋਜਨਾ ਨਹੀਂ ਬਣਾਈ ਹੈ।
ਇਹ ਵੀ ਪੜ੍ਹੋ : Karan Aujla News: ਕਰਨ ਔਜਲਾ ਦਾ ਮੈਨੇਜਰ ਸ਼ਾਰਪੀ ਘੁੰਮਣ ਹੋਇਆ ਗ੍ਰਿਫਤਾਰ!