Punjab Power Budget 2023: ਬਜਟ `ਚ ਘਰੇਲੂ ਖ਼ਪਤਕਾਰਾਂ ਨੂੰ ਬਿਜਲੀ ਸਬਸਿਡੀ ਦੇਣ ਲਈ 7,780 ਕਰੋੜ ਰੁਪਏ ਦਾ ਪ੍ਰਸਤਾਵ ਰੱਖਿਆ
Punjab Budget for Power News : ਪੰਜਾਬ ਵਿਧਾਨ ਸਭਾ ਵਿੱਚ ਬਜਟ ਇਜਲਾਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਦਾ ਮੁਕੰਮਲ ਬਜਟ ਪੇਸ਼ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਬਜਟ ਵਿੱਚ ਮੁਫ਼ਤ ਬਿਜਲੀ ਲਈ 9,331 ਕਰੋੜ ਰੁਪਏ ਰੱਖੇ। ਉਨ੍ਹਾਂ ਨੇ ਕਿਸਾਨਾਂ ਲਈ ਵੀ 8 ਘੰਟੇ ਬਿਜਲੀ ਦੇਣ ਦੀ ਗੱਲ ਦੁਹਰਾਈ।
Punjab Budget for Power News : ਪੰਜਾਬ ਵਿਧਾਨ ਸਭਾ ਵਿੱਚ ਬਜਟ ਇਜਲਾਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਦਾ ਮੁਕੰਮਲ ਬਜਟ ਪੇਸ਼ ਕੀਤਾ। ਇਸ ਬਜਟ ਦੌਰਾਨ ਉਨ੍ਹਾਂ ਨੇ ਵੱਖ-ਵੱਖ ਖੇਤਰਾਂ ਲਈ ਵੱਡੇ-ਵੱਡੇ ਐਲਾਨ ਕੀਤੇ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਬਜਟ ਵਿੱਚ ਮੁਫ਼ਤ ਬਿਜਲੀ ਲਈ 9,331 ਕਰੋੜ ਰੁਪਏ ਰੱਖੇ। ਇਸ ਤੋਂ ਇਲਾਵਾ ਬਿਜਲੀ ਲਈ 2023-24 ਵਿੱਚ ਘਰੇਲੂ ਖਪਤਕਾਰਾਂ ਨੂੰ ਬਿਜਲੀ ਸਬਸਿਡੀ ਦੇਣ ਲਈ 7,780 ਕਰੋੜ ਰੁਪਏ ਦੀ ਵਿਵਸਥਾ ਦਾ ਪ੍ਰਸਤਾਵ ਰੱਖਿਆ।
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਸ ਸਾਲ ਰਾਸ਼ਟਰਵਿਆਪੀ ਕੋਲਾ ਸੰਕਟ ਦੇ ਬਾਵਜੂਦ ਪੰਜਾਬ ਨੇ ਅਪ੍ਰੈਲ-ਸਤੰਬਰ 2022 ਦੌਰਾਨ 14,311 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਜ਼ਿਆਦਾ ਮੰਗ ਨੂੰ ਪੂਰਾ ਕੀਤਾ ਹੈ ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 13 ਫ਼ੀਸਦੀ ਦਾ ਵਾਧਾ ਹੈ। ਬਿਜਲੀ ਪਲਾਂਟਾਂ ਵਿੱਚ ਕੋਲੇ ਦੀ ਗੰਭੀਰ ਕਮੀ ਦੇ ਬਾਵਜੂਦ ਸਰਕਾਰ ਨੇ ਖੇਤੀ ਖਪਤਕਾਰਾਂ ਨੂੰ ਨਿਯਮਿਤ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਗੱਲ ਵੀ ਕਹੀ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਪੀਐਸਪੀਸੀਐਲ ਨੂੰ ਰੈਗੂਲਰ ਸਬਸਿਡੀ ਭੁਗਤਾਨ ਜਾਰੀ ਰੱਖਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਜੋ ਪਿਛਲੇ 7 ਸਾਲਾਂ ਤੋਂ ਬੰਦ ਸੀ, ਹੁਣ ਸ਼ੁਰੂ ਹੋ ਗਈ ਹੈ। ਇਸ ਖਾਣ ਦੇ ਸ਼ੁਰੂ ਹੋਣ ਨਾਲ ਪੀਐਸਪੀਸੀਐਲ ਪ੍ਰਤੀ ਸਾਲ ਲਗਭਗ 250 ਕਰੋੜ ਰੁਪਏ ਦੀ ਬਚਤ ਕਰਨ ਵਿੱਚ ਸਮਰੱਥ ਹੋਵੇਗਾ।
ਇਹ ਵੀ ਪੜ੍ਹੋ : Punjab Education Budget 2023: ਬਜਟ 'ਚ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਸਰਕਾਰ ਨੇ ਕੀਤੇ ਵੱਡੇ ਐਲਾਨ
ਪੀਐਸਪੀਸੀਐਲ ਨੂੰ ਸੁਧਾਰ ਆਧਾਰਿਤ ਤੇ ਰਿਜਲਟ ਲਿੰਕਡ ਸਿਵੈਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ ਸ਼ੁਰੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਸਰਕਾਰ ਅਗਲੇ 5 ਸਾਲਾਂ ਵਿੱਚ ਪੀਐਸਪੀਸੀਐਲ ਨੂੰ 9,000 ਕਰੋੜ ਰੁਪਏ ਤੋਂ ਜ਼ਿਆਦਾ ਦੇ ਬਕਾਇਆ ਸਬਸਿਡੀ ਭੁਗਤਾਨ ਨੂੰ ਕਲੀਅਰ ਕਰਨ ਲਈ ਵਚਨਬੱਧ ਹੈ। ਇਹ ਬਕਾਇਆ ਸਬਸਿਡੀ 2014-15 ਤੋਂ ਇਕੱਠੀ ਹੋ ਰਹੀ ਸੀ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਨੇ ਵਿੱਤੀ ਸਾਲ 2022-23 ਦੌਰਾਨ ਬਿਜਲੀ ਸਬਸਿਡੀ ਬਕਾਇਆ ਅਤੇ ਉਸ ਉਤੇ ਵਿਆਜ ਦੇ ਕ੍ਰਮਵਾਰ 1,804 ਕਰੋੜ ਰੁਪਏ ਅਤੇ 664 ਕਰੋੜ ਰੁਪਏ ਦਾ ਭੁਗਤਾਨ ਪਹਿਲਾਂ ਹੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ : Punjab Agriculture Budget 2023: ਖੇਤੀਬਾੜੀ ਅਤੇ ਕਿਸਾਨ ਭਲਾਈ ਵਾਲਾ ਬਜਟ, ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਪ੍ਰਸਤਾਵ