ਇਸ ਮੰਗ ਨੂੰ ਲੈਕੇ ਪੰਜਾਬ ਦੀਆਂ ਟਰਾਂਸਪੋਰਟ ਕੰਪਨੀਆਂ ਪਹੁੰਚਿਆ ਹਾਈਕੋਰਟ

ਪੰਜਾਬ ਹਰਿਆਣਾ ਹਾਈਕੋਰਟ ਨੇ ਮੰਗਿਆ 13 ਅਗਸਤ ਤੱਕ ਜਵਾਬ 

ਇਸ ਮੰਗ ਨੂੰ ਲੈਕੇ ਪੰਜਾਬ ਦੀਆਂ ਟਰਾਂਸਪੋਰਟ ਕੰਪਨੀਆਂ ਪਹੁੰਚਿਆ ਹਾਈਕੋਰਟ
ਪੰਜਾਬ ਹਰਿਆਣਾ ਹਾਈਕੋਰਟ ਨੇ ਮੰਗਿਆ 13 ਅਗਸਤ ਤੱਕ ਜਵਾਬ

ਨਿਤਿਕਾ ਮਹੇਸ਼ਵਰੀ/ਚੰਡੀਗੜ੍ਹ : ਪੰਜਾਬ (Punjab) ਦੀਆਂ ਟਰਾਂਸਪੋਰਟ ਕੰਪਨੀਆਂ (Transport Company) ਨੇ ਪੰਜਾਬ ਹਰਿਆਣਾ ਹਾਈਕੋਰਟ (Punjab Haryana High Court) ਵਿੱਚ ਐਕਸਾਇਜ਼ ਡਿਊਟੀ (Excise Duty) ਅਤੇ ਵੈਟ (Vat) ਦੇ ਖ਼ਿਲਾਫ਼ ਪਟੀਸ਼ਨ ਪਾਈ ਹੈ, ਟਰਾਂਸਪੋਰਟ ਕੰਪਨੀਆਂ ਨੇ ਕੇਂਦਰ ਸਰਕਾਰ ( Center Govt) ਵੱਲੋਂ ਕੋਰੋਨਾ ਕਾਲ ਦੌਰਾਨ ਵਧਾਇਆ ਗਈ ਐਕਸਾਇਜ਼ ਡਿਊਟੀ (Excise Duty) ਅਤੇ ਸੂਬਾ ਸਰਕਾਰ( State Govt) ਵੱਲੋਂ ਵਧਾਏ ਗਏ ਵੈਟ (Vat)  ਖ਼ਿਲਾਫ਼ ਮੋਰਚਾ ਖੋਲਿਆਂ ਹੈ,ਹਾਈਕੋਰਟ ਦੀ ਡਿਵੀਜ਼ਨ ਬੈਂਚ ਦੇ ਸਾਹਮਣੇ ਇਹ ਪਟੀਸ਼ਨ ਪਾਈ ਗਈ ਹੈ 

ਪੰਜਾਬ ਹਰਿਆਣਾ ਹਾਈਕੋਰਟ ਨੇ ਸੂਬੇ ਦੇ ਟਰਾਂਸਪੋਰਟ ਕੰਪਨੀਆਂ ਵੱਲੋਂ ਪਾਈ ਗਈ ਪਟੀਸ਼ਨ (Petition) 'ਤੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਦੇ ਹੋਏ ਜਵਾਬ ਮੰਗਿਆ ਹੈ, ਇਸ ਮਾਮਲੇ ਵਿੱਚ ਅਗਲੀ ਸੁਣਵਾਈ 13 ਅਗਸਤ ਨੂੰ ਹੋਵੇਗੀ

ਪੈਟਰੋਲ ਅਤੇ ਡੀਜ਼ਲ ਦੀ ਕੀਮਤ ਚ ਲਗਾਤਾਰ ਵਾਧਾ 

ਅਨਲੌਕ ਹੋਣ ਤੋਂ ਬਾਅਦ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ, ਜੂਨ ਮਹੀਨੇ ਵਿੱਚ ਤਕਰੀਬਨ 25 ਦਿਨ ਤੱਕ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ, ਸਿਰਫ਼ ਇੰਨਾ ਹੀ ਨਹੀਂ ਸੂਬਾ ਸਰਕਾਰ ਸਰਕਾਰ ਨੇ ਲੌਕਡਾਊਨ ਤੋਂ ਹੋਏ ਨੁਕਸਾਨ ਨੂੰ ਪੂਰਾ ਕਰਨ ਦੇ ਲਈ ਪੈਟਰੋਲ ਅਤੇ ਡੀਜ਼ਲ ਦੇ ਵੈਟ ਵਧਾ ਦਿੱਤਾ ਸੀ ਜਿਸ ਦੀ ਵਜ੍ਹਾਂ ਕਰ ਕੇ ਆਮ ਜਨਤਾ ਨੇ ਨਾਲ ਟਰਾਂਸਪੋਰਟਾਂ  'ਤੇ ਵੀ ਇਸ ਦਾ ਬੁਰਾ ਅਸਰ ਪੈ ਰਿਹਾ ਸੀ

ਪੈਟਰੋਲ ਅਤੇ ਡੀਜ਼ਲ ਦੀ ਕੀਮਤ ਨੂੰ ਲੈਕੇ ਧਰਨਾ

ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਨੂੰ ਲੈਕੇ ਪੰਜਾਬ ਵਿੱਚ ਅਕਾਲੀ ਦਲ ਅਤੇ ਕਾਂਗਰਸ ਆਹਮੋ-ਸਾਹਮਣੇ ਆ ਗਏ ਸਨ,ਕਾਂਗਰਸ ਕੇਂਦਰ ਸਰਕਾਰ 'ਤੇ ਇਲਜ਼ਾਮ ਲੱਗਾ ਰਹੀ ਸੀ ਕੀ ਕੌਮਾਂਤਰੀ ਬਾਜ਼ਾਰ ਵਿੱਚ ਤੇਲ ਦੀਆਂ ਕੀਮਤਾਂ ਘੱਟ ਹੋਣ ਦੇ ਬਾਵਜ਼ੂਦ ਸਰਕਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਤਮਾਂ ਵਿੱਚ ਵਾਧਾ ਕਰ ਰਹੀਆਂ ਸਨ ਜਦਕਿ ਅਕਾਲੀ ਦਲ ਦਾ ਇਲਜ਼ਾਮ ਸੀ ਕਿ ਅਨਲੌਕ ਹੁੰਦੇ ਹੀ ਕਾਂਗਰਸ ਸਰਕਾਰ ਨੇ ਖ਼ਜ਼ਾਨਾ ਭਰਨ ਦੇ ਲਈ ਡੀਜ਼ਲ ਅਤੇ ਪੈਟਰੋਲ 'ਤੇ ਵੈੱਟ ਵਧਾ ਕੇ ਲੋਕਾਂ ਦੀ ਜੇਬ 'ਤੇ ਭਾਰ ਵਧਾਇਆ ਹੈ,ਸਿਰਫ਼ ਇੰਨਾ ਹੀ ਨਹੀਂ ਸੁਖਬੀਰ ਬਾਦਲ ਨੇ ਚੁਨੌਤੀ ਦਿੱਤੀ ਸੀ ਕਿ ਜੇਕਰ ਸੂਬਾ ਸਰਕਾਰ ਵੈੱਟ 'ਤੇ 10 ਰੁਪਏ ਫ਼ੀ ਲੀਟਰ ਵੈੱਟ ਘਟਾਉਂਦੀ ਹੈ ਤਾਂ ਉਹ ਦਿੱਲੀ ਜਾਕੇ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਦੇਣਗੇ