ਪੰਜਾਬ 'ਚ ਯੂਨੀਵਰਸਿਟੀਆਂ,ਕਾਲਜਾਂ ਦੀਆਂ ਅੰਤਿਮ ਪ੍ਰੀਖਿਆਵਾਂ ਇਸ ਤਰੀਕ ਤੱਕ ਮੁਲਤਵੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਿਆ ਫ਼ੈਸਲਾ

ਪੰਜਾਬ 'ਚ  ਯੂਨੀਵਰਸਿਟੀਆਂ,ਕਾਲਜਾਂ ਦੀਆਂ ਅੰਤਿਮ ਪ੍ਰੀਖਿਆਵਾਂ ਇਸ ਤਰੀਕ ਤੱਕ ਮੁਲਤਵੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਿਆ ਫ਼ੈਸਲਾ

ਚੰਡੀਗੜ੍ਹ :  ਕੋਵਿਡ ਦੀ ਮਹਾਂਮਾਰੀ ਦਰਮਿਆਨ ਕਾਲਜ ਅਤੇ ਯੂਨੀਵਰਸਿਟੀਆਂ ਦੀਆਂ ਪ੍ਰੀਖਿਆ ਨੂੰ ਲੈਕੇ ਪੰਜਾਬ ਦੇ ਵਿਦਿਆਰਥੀਆਂ ਵਿੱਚ ਦੁਵਿਧਾ ਦਾ ਮਹੌਲ ਸੀ ਜਿਸ ਨੂੰ ਵੇਖ ਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ  ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਫਾਈਨਲ ਇਮਤਿਹਾਨ 15 ਜੁਲਾਈ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ,ਹਾਲਾਂਕਿ, ਇਸ ਬਾਰੇ ਅੰਤਿਮ ਫੈਸਲਾ ਯੂਨੀਵਰਸਿਟੀ ਗਰਾਂਟਸ ਕਮਿਸ਼ਨ (UGC) ਵੱਲੋਂ ਕਿਸੇ ਵੀ ਸਮੇਂ ਜਾਰੀ ਕੀਤੇ ਜਾਣ ਵਾਲੀਆਂ ਨਵੀਆਂ ਹਦਾਇਤਾਂ/ਦਿਸ਼ਾ-ਨਿਰਦੇਸ਼ਾਂ ’ਤੇ ਅਧਾਰਿਤ ਹੋਵੇਗਾ,ਇਸ ਸੰਦਰਭ ਵਿੱਚ ਸਾਰੀ ਦੁਬਿਧਾ ਅਤੇ ਅਨਿਸ਼ਚਿਤਤਾ ਨੂੰ ਦੂਰ ਕਰਨ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰੀਖਿਆਵਾਂ 15 ਜੁਲਾਈ ਤੱਕ ਮੁਲਤਵੀ ਕਰਨ ਨਾਲ ਸਾਰੇ ਭਾਈਵਾਲਾਂ ਖਾਸ ਕਰਕੇ ਯੂਨੀਵਰਸਿਟੀਆਂ ਨੂੰ ਯੂ.ਜੀ.ਸੀ. ਵੱਲੋਂ ਜਾਰੀ ਕੀਤੇ ਜਾਣ ਵਾਲੇ ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਅਨੁਕੂਲ ਅੱਗੇ ਵਧਣ ਦਾ ਸਮਾਂ ਮਿਲ ਜਾਵੇਗਾ, ਸਰਕਾਰੀ ਬੁਲਾਰੇ ਮੁਤਾਬਿਕ  ਮੁੱਖ ਮੰਤਰੀ ਚਾਉਂਦੇ ਨੇ ਕੀ  ਪ੍ਰੀਖਿਆਵਾਂ ਦਾ ਸੁਰੱਖਿਅਤ ਸੰਚਾਲਨ ਕਰਨ ਬਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੇ ਮਨਾਂ ਵਿੱਚ ਪਾਏ ਜਾ ਰਹੇ ਭੰਬਲਭੂਸੇ ਨੂੰ ਦੂਰ ਕਰਨ ਦੀ ਲੋੜ ਹੈ 

UGC ਵੱਲੋਂ ਜਾਰੀ ਪਹਿਲਾਂ ਦੀ ਗਾਈਡ ਲਾਈਨ

ਜ਼ਿਕਰਯੋਗ ਹੈ ਕਿ UGC ਵੱਲੋਂ 29 ਅਪ੍ਰੈਲ ਨੂੰ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੰਜਾਬ ਦੀਆਂ ਯੂਨੀਵਰਸਿਟੀਆਂ ਨੇ ਜੁਲਾਈ, 2020 ਵਿੱਚ ਪ੍ਰੀਖਿਆਵਾਂ ਲੈਣ ਦਾ ਫੈਸਲਾ ਲਿਆ ਸੀ, ਉਸ ਵੇਲੇ ਯੂ.ਜੀ.ਸੀ. ਨੇ ਐਲਾਨ ਕੀਤਾ ਸੀ ਕਿ ਉਹ ਹਾਲਾਤ ’ਤੇ ਮੁੜ ਨਜ਼ਰਸਾਨੀ ਕਰੇਗੀ, ਹਾਲਾਂਕਿ, ਅਕਾਦਮਿਕ ਗਤੀਵਿਧੀਆਂ ਖਾਸ ਕਰਕੇ ਪ੍ਰੀਖਿਆਵਾਂ ਕਰਵਾਉਣ ਦੇ ਸਬੰਧ ਵਿੱਚ ਫੈਸਲਾ ਅਜੇ ਯੂ.ਜੀ.ਸੀ. ਦੀ ਤਰਫ਼ੋਂ ਉਡੀਕਿਆ ਜਾ ਰਿਹਾ ਹੈ,ਮੁੱਖ ਮੰਤਰੀ ਕਈ ਵਾਰ ਕਹਿ ਚੁੱਕੇ ਹਨ ਕਿ ਪੰਜਾਬ ਵਿੱਚ ਯੂਨੀਵਰਸਿਟੀਆਂ ਅਤੇ ਕਾਲਜ ਯੂ.ਜੀ.ਸੀ. ਪਾਸੋਂ ਮਾਨਤਾ ਪ੍ਰਾਪਤ ਹੋਣ ਕਰਕੇ ਇਮਤਿਹਾਨਾਂ ਬਾਰੇ ਕੋਈ ਵੀ ਫੈਸਲਾ ਭਾਰਤ ਸਰਕਾਰ ਦੇ ਮਨੁੱਖੀ ਵਸੀਲਿਆਂ ਬਾਰੇ ਮੰਤਰਾਲੇ ਅਧੀਨ ਸਮਰੱਥ ਅਥਾਰਟੀ ਵੱਲੋਂ ਹੀ ਲਿਆ ਜਾ ਸਕਦਾ ਹੈ।