Punjab Weather Update: ਮੌਸਮ ਵਿਭਾਗ ਵੱਲੋਂ ਅਗਲੇ ਪੰਜ ਦਿਨ ਭਾਰੀ ਮੀਂਹ ਤੇ ਗੜੇਮਾਰੀ ਦਾ ਅਲਰਟ, ਜਾਣੋ ਕਿੱਥੇ ਹੋਵੇਗੀ ਬਾਰਿਸ਼
Punjab Weather Update: ਮੌਸਮ ਵਿਭਾਗ ਨੇ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਮੌਸਮ ਦੇ ਬਦਲਣ ਦੀ ਪੇਸ਼ੀਨਗੋਈ ਕੀਤੀ ਹੈ। ਭਾਰਤ ਦੇ ਵੱਖ-ਵੱਖ ਰਾਜਾਂ ਵਿੱਚ ਭਾਰੀ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ ਜ਼ਾਹਿਰ ਕੀਤੀ ਗਈ ਹੈ।
Punjab Weather Update: ਮੌਸਮ ਵਿਭਾਗ ਅਨੁਸਾਰ ਭਲਕ ਤੋਂ ਮੌਸਮ ਦਾ ਮਿਜਾਜ਼ ਇੱਕ ਵਾਰ ਫਿਰ ਤੋਂ ਬਦਲਣ ਵਾਲਾ ਹੈ। 21 ਅਤੇ 22 ਅਪ੍ਰੈਲ ਨੂੰ ਉੱਤਰੀ ਭਾਰਤ ਦੇ ਰਾਜਾਂ ਵਿੱਚ ਮੀਂਹ ਪੈਣ ਕਾਰਨ ਮੌਸਮ ਸੁਹਾਵਣਾ ਹੋ ਗਿਆ ਸੀ। ਹਾਲਾਂਕਿ ਇਸ ਤੋਂ ਬਾਅਦ ਫਿਰ ਤੋਂ ਗਰਮੀ ਨੇ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ ਹੈ। ਤਾਪਮਾਨ ਵੀ 40 ਨੂੰ ਪਾਰ ਕਰ ਗਿਆ ਸੀ। ਇੱਥੇ ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਮੁਤਾਬਕ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ ਤਾਪਮਾਨ ਆਮ ਜਾਂ ਆਮ ਨਾਲੋਂ ਕੁਝ ਡਿਗਰੀ ਘੱਟ ਸਕਦਾ ਹੈ।
ਮੌਸਮ ਵਿਭਾਗ ਨੇ ਪੰਜਾਬ ਵਿੱਚ ਮੁੜ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਅਗਲੇ 5 ਦਿਨਾਂ ਦੌਰਾਨ ਮੱਧ ਪ੍ਰਦੇਸ਼, ਵਿਦਰਭ ਅਤੇ ਛੱਤੀਸਗੜ੍ਹ ਵਿੱਚ ਤੇਜ਼ ਹਵਾਵਾਂ ਦੇ ਨਾਲ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ 'ਚ ਕਈ ਥਾਵਾਂ 'ਤੇ ਗੜੇਮਾਰੀ ਦੀ ਵੀ ਸੰਭਾਵਨਾ ਬਣ ਰਹੀ ਹੈ। ਇਸ ਤੋਂ ਇਲਾਵਾ ਆਂਧਰਾ ਪ੍ਰਦੇਸ਼, ਤੇਲੰਗਾਨਾ, ਅੰਦਰੂਨੀ ਕਰਨਾਟਕ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਅਤੇ ਕੇਰਲ ਅਤੇ ਮਾਹੇ ਵਿੱਚ ਵੀ ਅਗਲੇ 5 ਦਿਨਾਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਹੈ ਕਿ 27 ਤੇ 28 ਅਪ੍ਰੈਲ ਨੂੰ ਓਡੀਸ਼ਾ ਅਤੇ ਝਾਰਖੰਡ ਵਿੱਚ ਮੀਂਹ ਦੇ ਨਾਲ-ਨਾਲ ਗੜੇਮਾਰੀ ਦੀ ਸੰਭਾਵਨਾ ਹੈ। ਜਦੋਂ ਕਿ ਅਸਾਮ, ਅਰੁਣਾਚਲ, ਮੇਘਾਲਿਆ ਵਿੱਚ 28 ਤੋਂ 30 ਅਪ੍ਰੈਲ ਤੱਕ। ਇਸ ਤੋਂ ਇਲਾਵਾ 29 ਅਤੇ 30 ਅਪ੍ਰੈਲ ਨੂੰ ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ 'ਚ ਬਾਰਿਸ਼ ਦੇ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਮੌਸਮ ਵਿਭਾਗ ਦੇ ਅਲਰਟ ਮੁਤਾਬਕ ਮੱਧ ਮਹਾਰਾਸ਼ਟਰ, ਮਰਾਠਵਾੜਾ ਅਤੇ ਗੁਜਰਾਤ 'ਚ ਅਗਲੇ 5 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਉੱਤਰਾਖੰਡ ਵਿੱਚ 27 ਤੋਂ 30 ਅਪ੍ਰੈਲ ਤੱਕ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਰਾਜਸਥਾਨ 'ਚ ਅਗਲੇ 4 ਤੋਂ 5 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਉੱਤਰੀ ਭਾਰਤ ਦੇ ਸਾਰੇ ਰਾਜਾਂ ਵਿੱਚ ਅਗਲੇ ਪੰਜ ਦਿਨਾਂ ਤੱਕ ਗਰਜ ਦੇ ਨਾਲ ਮੀਂਹ ਦੀਆਂ ਗਤੀਵਿਧੀਆਂ ਵੀ ਦੇਖਣ ਨੂੰ ਮਿਲਣਗੀਆਂ। ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਖੇਤਰਾਂ ਵਿੱਚ ਗੜੇਮਾਰੀ ਵੀ ਦਰਜ ਕੀਤੀ ਜਾ ਸਕਦੀ ਹੈ। ਦਿੱਲੀ, ਲਖਨਊ ਸਮੇਤ ਸਾਰੇ ਰਾਜਾਂ ਵਿੱਚ ਮੀਂਹ ਪੈਣ ਦੀ ਚਰਚਾ ਹੈ। ਨਵੀਂ ਦਿੱਲੀ ਵਿੱਚ ਅੱਜ ਤੋਂ 3 ਮਈ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ 27 ਅਪ੍ਰੈਲ, ਉਤਰਾਖੰਡ ਵਿੱਚ 27 ਅਪ੍ਰੈਲ ਤੋਂ ਇਕ ਮਈ, ਪੰਜਾਬ ਤੇ ਹਰਿਆਣਾ ਵਿੱਚ 29 ਅਤੇ 30 ਅਪ੍ਰੈਲ ਨੂੰ ਗੜੇਮਾਰੀ ਹੋ ਸਕਦੀ ਹੈ।
ਇਹ ਵੀ ਪੜ੍ਹੋ : Boxer Kaur Singh Death News: ਨਹੀਂ ਰਹੇ ਓਲੰਪੀਅਨ ਮੁੱਕੇਬਾਜ ਪਦਮ ਸ਼੍ਰੀ ਕੌਰ ਸਿੰਘ ਖਨਾਲ!
ਮੌਸਮ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਆਈਐਮਡੀ ਨੇ ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਹਦਾਇਤਾਂ ਅਨੁਸਾਰ ਮੀਂਹ, ਹਨੇਰੀ ਅਤੇ ਬਿਜਲੀ ਦੀ ਗਰਜ ਨਾਲ ਬਾਗਬਾਨੀ ਦੇ ਨਾਲ-ਨਾਲ ਫ਼ਸਲਾਂ ਦਾ ਵੀ ਨੁਕਸਾਨ ਹੋ ਸਕਦਾ ਹੈ। ਇਸ ਦੌਰਾਨ ਕੱਚੇ ਮਕਾਨਾਂ, ਦੀਵਾਰਾਂ ਅਤੇ ਝੌਂਪੜੀਆਂ ਨੂੰ ਮਾਮੂਲੀ ਨੁਕਸਾਨ ਹੋ ਸਕਦਾ ਹੈ। ਅਜਿਹੀ ਸਥਿਤੀ ਪੈਦਾ ਹੋਣ 'ਤੇ ਵਿਭਾਗ ਨੇ ਲੋਕਾਂ ਨੂੰ ਘਰਾਂ ਦੇ ਅੰਦਰ ਹੀ ਰਹਿਣ ਦੀ ਹਦਾਇਤ ਦਿੱਤੀ ਹੈ। ਇਸ ਦੌਰਾਨ ਖਿੜਕੀਆਂ ਅਤੇ ਦਰਵਾਜ਼ੇ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ : Parkash Singh Funeral News: ਸਰਕਾਰੀ ਸਨਮਾਨਾਂ ਨਾਲ ਕੀਤਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ