Punjab Weather Update News: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਏ ਮੀਂਹ ਕਾਰਨ ਜਿਥੇ ਮੌਸਮ ਮੁੜ ਖੁਸ਼ਗਵਾਰ ਹੋ ਗਿਆ ਉਥੇ ਹੀ ਕਿਸਾਨਾਂ ਲਈ ਡਾਹਢੀ ਪਰੇਸ਼ਾਨੀ ਦਾ ਕਾਰਨ ਬਣ ਰਿਹਾ ਹੈ।
Trending Photos
Punjab Weather Update News: ਸ਼ਨਿੱਚਰਵਾਰ ਸ਼ਾਮ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਏ ਮੀਂਹ ਕਾਰਨ ਤਾਪਮਾਨ ਵਿੱਚ ਆਈ ਗਿਰਾਵਟ ਨਾਲ ਲੋਕਾਂ ਨੂੰ ਠੰਢ ਦਾ ਅਹਿਸਾਸ ਹੋਇਆ। ਸ਼ਾਮ ਵੇਲੇ ਚੰਡੀਗੜ੍ਹ, ਮੋਹਾਲੀ ਦੇ ਆਸਪਾਸ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਪਿਆ। ਕਈ ਜਗ੍ਹਾ ਪਾਣੀ ਭਰਨ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਤੇ ਸ਼ਹਿਰਾਂ ਵਿੱਚ ਲੰਮੇ-ਲੰਮੇ ਜਾਮ ਨਜ਼ਰ ਆਏ। ਇਸ ਮੀਂਹ ਨਾਲ ਕਿਸਾਨਾਂ ਦੀਆਂ ਮੁਸੀਬਤਾਂ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ।
ਕਣਕ ਦੀ ਫ਼ਸਲ ਲਗਭਗ ਵੱਢਣ ਕੰਢੇ ਖੜ੍ਹੀ ਹੈ। ਅਜਿਹੇ ਵਿੱਚ ਮੀਂਹ ਪੈਣ ਕਾਰਨ ਕਣਕ ਦੇ ਡਿੱਗਣ ਦਾ ਖ਼ਦਸ਼ਾ ਹੈ, ਜਿਸ ਕਾਰਨ ਕਣਕ ਦੇ ਝਾੜ ਘੱਟ ਨਿਕਲਣ ਦਾ ਵੀ ਡਰ ਬਣਿਆ ਹੋਇਆ ਹੈ। ਕਈ ਇਲਾਕਿਆਂ ਵਿੱਚ ਕਣਕ ਦੀ ਵਾਢੀ ਚੱਲ ਰਹੀ ਹੈ ਪਰ ਬਦਲਦੇ ਮੌਸਮ ਨੂੰ ਦੇਖਦਿਆਂ ਕਿਸਾਨਾਂ ਨੇ ਵਾਢੀ ਟਾਲ ਦਿੱਤੀ ਹੈ। ਪੱਕਣ ਉਤੇ ਆਈ ਕਣਕ ਉਪਰ ਵਾਰ ਵਾਰ ਪੈ ਰਿਹਾ ਮੀਂਹ ਫ਼ਸਲ ਦੇ ਝਾੜ ਨੂੰ ਕਾਫੀ ਪ੍ਰਭਾਵਿਤ ਕਰੇਗਾ, ਜਿਸ ਕਾਰਨ ਠੇਕੇ 'ਤੇ ਜ਼ਮੀਨ ਲੈ ਕੇ ਖੇਤੀ ਕਰਨ ਵਾਲੇ ਕਿਸਾਨਾਂ ਲਈ ਮੁਸ਼ਕਲ ਖੜ੍ਹੀ ਹੋ ਜਾਵੇਗੀ। ਪਹਿਲਾਂ ਹੀ ਲਾਗਤ ਤੇ ਹੋਰ ਪਰੇਸ਼ਾਨੀਆਂ ਕਾਰਨ ਖੇਤੀ ਕਾਫੀ ਘਾਟੇ ਵਾਲਾ ਸੌਦਾ ਬਣ ਰਿਹਾ ਹੈ। ਕਣਕ ਦੇ ਨਾਲ ਨਾਲ ਰੋਹੀ ਦੇ ਆਲੂਆਂ, ਸਬਜ਼ੀਆਂ ਅਤੇ ਨੀਵੇਂ ਇਲਾਕਿਆਂ 'ਚ ਪਿਆਜ਼ ਆਦਿ ਦੀਆਂ ਫ਼ਸਲਾਂ ਵੀ ਕਾਫ਼ੀ ਪ੍ਰਭਾਵਿਤ ਹੋਈਆਂ ਹਨ, ਅਜੇ ਵੀ ਅਸਮਾਨ ਉੱਤੇ ਛਾਏ ਬੱਦਲਾਂ ਨੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ।
ਇਹ ਵੀ ਪੜ੍ਹੋ : Punjab news: ਫਿਰੋਜ਼ਪੁਰ 'ਚ ਵਾਪਰਿਆ ਵੱਡਾ ਸੜਕ ਹਾਦਸਾ; ਮਹਿਲਾ ਪੁਲਿਸ ਮੁਲਾਜ਼ਮ ਦੀ ਹੋਈ ਮੌਤ
ਅਜਿਹੇ ਵਿੱਚ ਇਸ ਵਾਰ ਕੁਦਰਤੀ ਮਾਰ ਕਾਰਨ ਕਿਸਾਨ ਡਾਹਢੇ ਪਰੇਸ਼ਾਨੀ ਦੇ ਆਲਮ ਵਿੱਚ ਨਜ਼ਰ ਆ ਰਹੇ ਹਨ। ਪੰਜਾਬ ਵਿੱਚ ਬੇਮੌਸਮੀ ਬਾਰਸ਼ ਕਾਰਨ ਲਗਪਗ ਸਾਰੇ ਜ਼ਿਲ੍ਹਿਆਂ ਵਿੱਚ ਕਣਕ ਦੀ ਵਾਢੀ ਦੋ ਹਫ਼ਤੇ ਪਛੜ ਗਈ ਹੈ। ਭਾਵੇਂ ਸੂਬਾ ਸਰਕਾਰ ਨੇ ਐਲਾਨ ਕੀਤਾ ਹੈ ਕਿ ਉਸ ਦੇ ਖਰੀਦ ਕੇਂਦਰ 1 ਅਪ੍ਰੈਲ ਤੋਂ ਕਣਕ ਦੀ ਖਰੀਦ ਲਈ ਤਿਆਰ ਹਨ ਪਰ ਸੂਬੇ ਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਸਮ ਨੂੰ ਦੇਖਦੇ ਹੋਏ 15 ਅਪ੍ਰੈਲ ਤੋਂ ਬਾਅਦ ਹੀ ਕਣਕ ਦੀ ਵਾਢੀ ਸ਼ੁਰੂ ਹੋਵੇਗੀ। ਇਸ ਮੀਂਹ ਕਾਰਨ ਮੋਹਾਲੀ ਦੇ ਪੀਸੀਏ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਆਈਪੀਐਲ ਮੈਚ ਵਿੱਚ ਰੋਕ ਦਿੱਤਾ ਗਿਆ। ਇਸ ਕਾਰਨ ਕ੍ਰਿਕਟ ਪ੍ਰੇਮੀ ਵੀ ਕਾਫੀ ਨਿਰਾਸ਼ ਨਜ਼ਰ ਆਏ।
ਇਹ ਵੀ ਪੜ੍ਹੋ : Liquor Rates Increased News: ਸ਼ਰਾਬ ਦੇ ਸ਼ੌਕੀਨਾਂ ਲਈ ਵੱਡਾ ਝਟਕਾ, ਪੰਜਾਬ 'ਚ ਅੱਜ ਤੋਂ ਮਹਿੰਗੀ ਹੋਵੇਗੀ ਸ਼ਰਾਬ