Amritsar News: ਕਿਸਾਨ ਜਥੇਬੰਦੀਆਂ ਪੰਜਾਬ ਦੀਆਂ ਸਾਰੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਸਮੇਤ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਲੈ ਕੇ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਰੇਲ ਗੱਡੀਆਂ ਰੋਕ ਕੇ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਤਿੰਨ ਵਾਰ ਦਿੱਲੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਪਰ ਅਸਫਲ ਰਹੇ। ਰੇਲ ਗੱਡੀਆਂ ਨੂੰ ਰੋਕਣ ਦੇ ਕਾਰਨ ਅੰਮ੍ਰਿਤਸਰ ਰੇਲਵੇ ਸਟੇਸ਼ਨ 'ਤੇ ਸਵਾਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 


COMMERCIAL BREAK
SCROLL TO CONTINUE READING

ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਪੁੱਜੇ ਯਾਤਰੀਆਂ ਨੇ ਦੱਸਿਆ ਕਿ ਕਿਸਾਨਾਂ ਕਾਰਨ ਉਨ੍ਹਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਕ ਯਾਤਰੀ ਨੇ ਦੱਸਿਆ ਕਿ ਉਸ ਆਪਣੇ ਪਰਿਵਾਰ ਸਮੇਤ ਲਖਨਊ ਜਾਣਾ ਸੀ ਪਰ ਰੇਲਵੇ ਸਟੇਸ਼ਨ 'ਤੇ ਪਹੁੰਚਣ ਤੇ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ ਟ੍ਰੇਨ ਰੱਦ ਹੋ ਗਈ ਹੈ, ਜਿਸ ਕਾਰਨ ਉਹ ਹੁਣ ਕਾਫੀ ਪਰੇਸ਼ਾਨ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨਾਲ ਬੈਠ ਕੇ ਉਨ੍ਹਾਂ ਦੇ ਮਸਲੇ ਹੱਲ ਕਰੇ ਤਾਂ ਜੋ ਆਮ ਰਾਹਗੀਰਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।


ਦੱਸਦਈਏ ਕਿ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਰੇਲਗੱਡੀਆਂ ਰੋਕਣ ਦਾ ਸੱਦਾ ਦਿੱਤਾ ਗਿਆ ਸੀ। ਇਸ ਨੂੰ ਲੈ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੇ ਸ਼ਹਿਰਾਂ ਦੇ ਵਿਚ ਰੇਲਾਂ ਰੋਕ ਕੇ ਕੇਂਦਰ ਦੀ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਸੇ ਲੜੀ ਤਹਿਤ ਅੰਮ੍ਰਿਤਸਰ ਰੇਲਵੇ ਸਟੇਸ਼ਨ 'ਤੇ ਕਿਸਾਨ ਆਗੂਆਂ ਅਤੇ ਕਿਸਾਨ ਬੀਬੀਆਂ ਵੱਲੋਂ ਰੇਲਵੇ ਲਾਈਨ 'ਤੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।