Anandpur News: ਬੀਤੇ ਲਗਭਗ 60 ਦਿਨਾਂ ਤੋਂ 1158 ਅਸਿਸਟੈਂਟ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਪਿੰਡ ਗੰਭੀਰਪੁਰ ਵਿੱਚ ਪੱਕਾ ਮੋਰਚਾ ਲਗਾ ਕੇ ਬੈਠੇ ਹੋਏ ਹਨ।
Trending Photos
Anandpur News: ਬੀਤੇ ਲਗਭਗ 60 ਦਿਨਾਂ ਤੋਂ 1158 ਅਸਿਸਟੈਂਟ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਪਿੰਡ ਗੰਭੀਰਪੁਰ ਵਿੱਚ ਪੱਕਾ ਮੋਰਚਾ ਲਗਾ ਕੇ ਬੈਠੇ ਹੋਏ ਹਨ। ਬੀਤੇ 2 ਦਿਨ ਪਹਿਲਾਂ ਇੱਕ ਰਾਜਨੀਤੀ ਸ਼ਾਸ਼ਤਰ ਦੀ ਮਹਿਲਾ ਉਮੀਦਵਾਰ ਵੱਲੋਂ ਕਥਿਤ ਤੌਰ ਉਤੇ ਖ਼ੁਦਕੁਸ਼ੀ ਵੀ ਕਰ ਲਈ ਗੀ ਸੀ।
ਹਾਲਾਂਕਿ ਉਸਦੀ ਲਾਸ਼ ਭਾਵੇਂ ਹਾਲੇ ਤੱਕ ਨਹੀਂ ਮਿਲੀ ਪਰ ਇੱਕ ਖ਼ੁਦਕੁਸ਼ੀ ਨੋਟ ਜ਼ਰੂਰ ਮਿਲਿਆ ਸੀ ਜਿਸ ਵਿੱਚ ਉਸਨੇ ਨੌਕਰੀ ਨਾ ਮਿਲਣ ਕਰਕੇ ਡਿਪਰੈਸ਼ਨ ਵਿੱਚ ਇਹ ਕਦਮ ਚੁੱਕਣ ਦੀ ਗੱਲ ਲਿਖੀ ਸੀ। ਦੂਜੇ ਪਾਸੇ ਬਲਵਿੰਦਰ ਕੌਰ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉਤੇ ਪੁਲਿਸ ਵੱਲੋਂ ਉਸ ਦੇ ਪਤੀ ਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।
ਦੂਜੇ ਪਾਸੇ ਬਲਵਿੰਦਰ ਕੌਰ ਦੇ ਸਾਥੀ ਧਰਨਾਕਾਰੀਆਂ ਦਾ ਕਹਿਣਾ ਸੀ ਕਿ ਪੁਲਿਸ ਉਸ ਦੀ ਮੌਤ ਨੂੰ ਪਰਿਵਾਰਕ ਝਗੜੇ ਦਾ ਨਾਮ ਦੇ ਰਹੀ ਹੈ। ਹੁਣ ਇਸ ਮੁੱਦੇ ਉਪਰ ਸਿਆਸਤ ਭਖਦੀ ਨਜ਼ਰ ਆ ਰਹੀ ਹੈ। ਅੱਜ ਕਾਂਗਰਸੀ ਲੀਡਰ ਪਰਗਟ ਸਿੰਘ ਤੇ ਬਰਿੰਦਰ ਢਿੱਲੋਂ ਨੇ ਉਨ੍ਹਾਂ ਦੇ ਧਰਨੇ ਵਿੱਚ ਸ਼ਿਰਕਤ ਕੀਤੀ।
ਇਸ ਮੌਕੇ ਪਰਗਟ ਸਿੰਘ ਨੇ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਲੜਕੀ ਬਲਵਿੰਦਰ ਕੌਰ ਦੇ ਪਤੀ ਉਤੇ ਪਰਚਾ ਦਰਜ ਕਰਨ ਨੂੰ ਉਨ੍ਹਾਂ ਨੇ ਗਲਤ ਕਰਾਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਉਪਰ ਨਿਸ਼ਾਨਾ ਵੀ ਸਾਧਿਆ।
ਇਹ ਵੀ ਪੜ੍ਹੋ : Manpreet Badal News: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਵਿਜੀਲੈਂਸ ਅੱਗੇ ਨਹੀਂ ਹੋਣਗੇ ਪੇਸ਼, ਜਾਣੋ ਕਾਰਨ
ਕਾਬਿਲੇਗੌਰ ਹੈ ਕਿ ਨਿਯੁਕਤੀ ਹੋਣ ਦੇ ਬਾਵਜੂਦ ਸਟੇਸ਼ਨ ਅਲਾਟ ਨਾ ਕੀਤੇ ਜਾਣ 'ਤੇ ਮਹਿਲਾ ਉਮੀਦਵਾਰ ਨਾਰਾਜ਼ ਚੱਲ ਰਹੀ ਸੀ। ਉਹ ਰੂਪਨਗਰ ਦੇ ਪਿੰਡ ਬਸੀ ਦੀ ਰਹਿਣ ਵਾਲੀ ਸੀ ਤੇ ਰਾਜਨੀਤੀ ਸ਼ਾਸਤਰ ਪੜ੍ਹਾਉਂਦੀ ਸੀ। ਇਸੇ ਦੌਰਾਨ ਉਨ੍ਹਾਂ ਨੇ ਨਹਿਰ 'ਚ ਛਾਲ ਮਾਰ ਕੇ ਕਥਿਤ ਤੌਰ ’ਤੇ ਖੁਦਕੁਸ਼ੀ ਕਰ ਲਈ ਸੀ। ਮਰਨ ਤੋਂ ਪਹਿਲਾਂ ਉਸ ਨੇ ਇੱਕ ਕਥਿਤ ਖੁਦਕੁਸ਼ੀ ਨੋਟ ਵੀ ਲਿਖਿਆ ਸੀ, ਜੋ ਸੋਸ਼ਲ ਮੀਡੀਆ ਉਪਰ ਕਾਫੀ ਵਾਇਰਲ ਹੋ ਰਿਹਾ ਹੈ। ਦੂਜੇ ਪਾਸੇ ਪੁਲਿਸ ਨੇ ਸਹਾਇਕ ਪ੍ਰੋਫੈਸਰ ਦੇ ਪਤੀ ਤੇ ਸਹੁਰੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : Moga Firing News: ਅਣਪਛਾਤਿਆਂ ਨੇ ਤੜਕਸਾਰ ਪਿੰਡ ਦੇ ਕਬੱਡੀ ਖਿਡਾਰੀ 'ਤੇ ਚਲਾਈਆਂ ਗੋਲੀਆਂ
ਸ੍ਰੀ ਅਨੰਦਪੁਰ ਸਾਹਿਬ ਦੇ ਬਿਮਲ ਸ਼ਰਮਾ ਦੀ ਰਿਪੋਰਟ