ਪੰਜਾਬ ਦੇ 117 ਵਿਧਾਇਕਾਂ ਨੂੰ ਹੁਣ ਆਪਣੀ ਜੇਬ 'ਚੋਂ ਅਦਾ ਕਰਨਾ ਪਵੇਗਾ ਟੈਕਸ , ਕੈਬਨਿਟ ਮੀਟਿੰਗ ਵਿਚ ਲਿਆ ਜਾ ਸਕਦਾ ਹੈ ਵੱਡਾ ਫ਼ੈਸਲਾ
Advertisement

ਪੰਜਾਬ ਦੇ 117 ਵਿਧਾਇਕਾਂ ਨੂੰ ਹੁਣ ਆਪਣੀ ਜੇਬ 'ਚੋਂ ਅਦਾ ਕਰਨਾ ਪਵੇਗਾ ਟੈਕਸ , ਕੈਬਨਿਟ ਮੀਟਿੰਗ ਵਿਚ ਲਿਆ ਜਾ ਸਕਦਾ ਹੈ ਵੱਡਾ ਫ਼ੈਸਲਾ

ਪੰਜਾਬ ਸਰਕਾਰ ਸੂਬੇ ਦੇ 117 ਵਿਧਾਇਕਾਂ ਨੂੰ ਇੱਕ ਹੋਰ ਵੱਡਾ ਝਟਕਾ ਦੇਣ ਜਾ ਰਹੀ ਹੈ। ਸੂਬੇ ਦੇ ਵਿਧਾਇਕਾਂ ਨੂੰ ਹੁਣ ਆਪਣਾ ਇਨਕਮ ਟੈਕਸ ਭਰਨਾ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਇਸ ਅਹਿਮ ਫੈਸਲੇ 'ਤੇ ਆਪਣੀ ਅੰਤਿਮ ਮੋਹਰ ਲਗਾਉਣਗੇ। 

ਪੰਜਾਬ ਦੇ 117 ਵਿਧਾਇਕਾਂ ਨੂੰ ਹੁਣ ਆਪਣੀ ਜੇਬ 'ਚੋਂ ਅਦਾ ਕਰਨਾ ਪਵੇਗਾ ਟੈਕਸ , ਕੈਬਨਿਟ ਮੀਟਿੰਗ ਵਿਚ ਲਿਆ ਜਾ ਸਕਦਾ ਹੈ ਵੱਡਾ ਫ਼ੈਸਲਾ

ਚੰਡੀਗੜ: ਪੰਜਾਬ ਸਰਕਾਰ ਸੂਬੇ ਦੇ 117 ਵਿਧਾਇਕਾਂ ਨੂੰ ਇੱਕ ਹੋਰ ਵੱਡਾ ਝਟਕਾ ਦੇਣ ਜਾ ਰਹੀ ਹੈ। ਸੂਬੇ ਦੇ ਵਿਧਾਇਕਾਂ ਨੂੰ ਹੁਣ ਆਪਣਾ ਇਨਕਮ ਟੈਕਸ ਭਰਨਾ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਇਸ ਅਹਿਮ ਫੈਸਲੇ 'ਤੇ ਆਪਣੀ ਅੰਤਿਮ ਮੋਹਰ ਲਗਾਉਣਗੇ। ਸਰਕਾਰ ਦੇ ਇਸ ਫੈਸਲੇ ਨਾਲ ਸਰਕਾਰੀ ਖਜ਼ਾਨੇ ਨੂੰ ਹਰ ਸਾਲ ਕਰੀਬ 70 ਲੱਖ ਰੁਪਏ ਦੀ ਬੱਚਤ ਹੋਵੇਗੀ। ਜਦੋਂ ਆਮ ਆਦਮੀ ਪਾਰਟੀ ਵਿਰੋਧੀ ਧਿਰ ਵਿੱਚ ਸੀ ਤਾਂ ਇਸ ਨੇ ਵਿਧਾਇਕਾਂ ਵੱਲੋਂ ਸਰਕਾਰੀ ਖ਼ਜ਼ਾਨੇ ਵਿੱਚੋਂ ਆਮਦਨ ਕਰ ਅਦਾ ਕਰਨ ਦਾ ਤਿੱਖਾ ਵਿਰੋਧ ਕੀਤਾ ਸੀ। ਚੋਣਾਂ ਤੋਂ ਪਹਿਲਾਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਹੋਰ ਆਗੂਆਂ ਨੇ ਐਲਾਨ ਕੀਤਾ ਸੀ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਖ਼ਜ਼ਾਨੇ ਵਿੱਚੋਂ ਅਜਿਹੇ ਖਰਚਿਆਂ ’ਤੇ ਲਗਾਮ ਲਾਈ ਜਾਵੇਗੀ।

 

'ਆਪ' ਨੇ ਵਾਧੂ ਬੋਝ ਘਟਾਉਣ ਦੇ ਲਏ ਫ਼ੈਸਲੇ

ਸਰਕਾਰ ਬਣਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਖਜ਼ਾਨੇ 'ਤੇ ਪਏ ਵਾਧੂ ਵਿੱਤੀ ਬੋਝ ਨੂੰ ਘਟਾਉਣ ਲਈ ਫੈਸਲੇ ਲੈਣੇ ਸ਼ੁਰੂ ਕਰ ਦਿੱਤੇ ਹਨ। ਹੁਣ ਤੱਕ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਵਿਧਾਇਕਾਂ ਦਾ ਆਮਦਨ ਕਰ ਸਰਕਾਰੀ ਖ਼ਜ਼ਾਨੇ ਵਿੱਚੋਂ ਅਦਾ ਕੀਤਾ ਜਾਂਦਾ ਸੀ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਵਿਧਾਇਕਾਂ ਨੂੰ ਖੁਦ ਇਨਕਮ ਟੈਕਸ ਭਰਨ ਦੀ ਅਪੀਲ ਕੀਤੀ ਸੀ ਪਰ ਕਿਸੇ ਵੀ ਵਿਧਾਇਕ ਨੇ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਅਤੇ ਵਿਧਾਇਕਾਂ ਦਾ ਆਮਦਨ ਟੈਕਸ ਸਰਕਾਰ ਦੇ ਖਾਤੇ 'ਚੋਂ ਭਰਿਆ ਜਾਂਦਾ ਰਿਹਾ। ਸਿਰਫ਼ ਦੋ ਵਿਧਾਇਕਾਂ ਕੁਲਜੀਤ ਸਿੰਘ ਨਾਗਰਾ ਅਤੇ ਸੁਖਪਾਲ ਸਿੰਘ ਖਹਿਰਾ ਨੇ ਖੁਦ ਇਨਕਮ ਟੈਕਸ ਭਰਿਆ ਹੈ। ਹੁਣ ਸੂਬੇ ਦੀ ਨਵੀਂ ਸਰਕਾਰ ਇਸ ਸਬੰਧੀ ਸਖ਼ਤ ਫੈਸਲਾ ਲੈਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਸਰਕਾਰ ਦੇ ਇਸ ਫੈਸਲੇ ਦਾ ਐਲਾਨ ਕਰਨਗੇ ਕਿ ਹੁਣ ਵਿਧਾਇਕ ਖੁਦ ਇਨਕਮ ਟੈਕਸ ਅਦਾ ਕਰਨਗੇ। ਇਸ ਨਾਲ ਸਰਕਾਰ ਦੇ ਖਜ਼ਾਨੇ 'ਤੇ ਸਾਲਾਨਾ 70 ਲੱਖ ਰੁਪਏ ਦੀ ਬਚਤ ਹੋਵੇਗੀ। ਦੱਸ ਦੇਈਏ ਕਿ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ ਵਿਧਾਇਕਾਂ ਦਾ ਇਨਕਮ ਟੈਕਸ ਭਰਨ 'ਤੇ 2.75 ਕਰੋੜ ਰੁਪਏ ਖਰਚ ਕੀਤੇ ਗਏ ਸਨ।

 

ਇਕ ਵਿਧਾਇਕ ਇਕ ਪੈਨਸ਼ਨ ਦਾ ਫੈਸਲਾ ਕੀਤਾ

ਇਸ ਫੈਸਲੇ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇਕ ਵਿਧਾਇਕ, ਇਕ ਪੈਨਸ਼ਨ ਦਾ ਫੈਸਲਾ ਲਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਫੈਸਲੇ ਦੌਰਾਨ ਕਿਹਾ ਸੀ ਕਿ ਸਰਕਾਰ ਦੇ ਇਸ ਫੈਸਲੇ ਨਾਲ ਸਰਕਾਰੀ ਖਜ਼ਾਨੇ 'ਤੇ ਵਾਧੂ ਬੋਝ ਘੱਟ ਜਾਵੇਗਾ। ਵਿਧਾਇਕਾਂ ਦੀ ਪੈਨਸ਼ਨ ਤੋਂ ਬਚਿਆ ਪੈਸਾ ਲੋਕ ਹਿੱਤਾਂ ਦੇ ਕੰਮਾਂ ਵਿੱਚ ਖਰਚ ਕੀਤਾ ਜਾਵੇਗਾ।

 

ਹੋਰ ਭੱਤਿਆਂ ਵਿੱਚ ਵੀ ਕਟੌਤੀ ਦੀ ਤਿਆਰੀ

ਪੰਜਾਬ ਸਰਕਾਰ ਨੇ ਵਿਧਾਇਕਾਂ ਨੂੰ ਲੈ ਕੇ ਹੁਣ ਤੱਕ ਦੋ ਵੱਡੇ ਫੈਸਲੇ ਲਏ ਹਨ। ਹੁਣ ਸਰਕਾਰ ਵਿਧਾਇਕਾਂ ਨੂੰ ਦਿੱਤੇ ਜਾਣ ਵਾਲੇ ਭੱਤਿਆਂ ਵਿੱਚ ਵੀ ਕਟੌਤੀ ਕਰਨ ਦੀ ਤਿਆਰੀ ਕਰ ਰਹੀ ਹੈ। ਸਰਕਾਰੀ ਬੁਲਾਰੇ ਅਨੁਸਾਰ ਜਲਦੀ ਹੀ ਸਰਕਾਰ ਵਿਧਾਇਕਾਂ ਦੇ ਲੱਖਾਂ ਰੁਪਏ ਦੇ ਭੱਤਿਆਂ ਦੀ ਕਟੌਤੀ ਬਾਰੇ ਵੀ ਫੈਸਲਾ ਲਵੇਗੀ।

 

ਕੈਬਨਿਟ 'ਚ ਕਈ ਫੈਸਲਿਆਂ 'ਤੇ ਮੋਹਰ ਲੱਗੇਗੀ

ਪੰਜਾਬ ਸਰਕਾਰ ਦੀ ਦੂਜੀ ਕੈਬਨਿਟ ਮੀਟਿੰਗ ਹੋਵੇਗੀ। ਇਸ ਮੀਟਿੰਗ 'ਚ ਸਰਕਾਰ ਵੱਲੋਂ ਕਈ ਮੁੱਦਿਆਂ 'ਤੇ ਅਹਿਮ ਫੈਸਲੇ ਲਏ ਜਾਣਗੇ। ਸਰਕਾਰੀ ਸੂਤਰਾਂ ਅਨੁਸਾਰ ਪੰਜਾਬ ਦੇ ਕਣਕ ਦੇ ਕਿਸਾਨਾਂ ਨੂੰ 500 ਰੁਪਏ ਪ੍ਰਤੀ ਏਕੜ ਬੋਨਸ ਦੇਣ ਦੇ ਫੈਸਲੇ ਨੂੰ ਅੰਤਿਮ ਰੂਪ ਦਿੱਤਾ ਜਾ ਸਕਦਾ ਹੈ।

Trending news