Pathankot News: ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰ ਦੇ ਦੋਹਰੇ ਹੱਤਿਆਕਾਂਡ ਮਾਮਲੇ ਵਿੱਚ ਪਠਾਨਕੋਟ ਦੀ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ।
Trending Photos
Pathankot News: ਕ੍ਰਿਕਟਰ ਸੁਰੇਸ਼ ਰੈਨਾ ਦੇ ਫੁੱਫੜ ਅਸ਼ੋਕ ਕੁਮਾਰ ਅਤੇ ਉਨ੍ਹਾਂ ਦੇ ਬੇਟੇ ਕੌਸ਼ਲ ਕੁਮਾਰ ਦੇ ਦੋਹਰੇ ਹੱਤਿਆਕਾਂਡ ਮਾਮਲੇ ਵਿੱਚ ਪਠਾਨਕੋਟ ਦੀ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ। ਹੱਤਿਆਕਾਂਡ ਅਤੇ ਲੁੱਟ ਵਿੱਚ ਸ਼ਾਮਿਲ 12 ਦੋਸ਼ੀਆਂ ਨੂੰ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। 2020 ਵਿੱਚ ਪਠਾਨਕੋਟ ਦੇ ਥਰਿਆਲ ਪਿੰਡ ਵਿੱਚ ਹਮਲਾਵਰਾਂ ਵੱਲੋਂ ਘਰ ਵਿੱਚ ਵੜ ਕੇ ਦੋਹਰੇ ਹੱਤਿਆਕਾਂਡ ਨੂੰ ਅੰਜਾਮ ਦਿੱਤਾ ਗਿਆ ਸੀ ਅਤੇ ਸੋਨਾ ਅਤੇ ਨਕਦੀ ਲੁੱਟ ਕੇ ਲੈ ਗਏ ਸਨ। ਇਸ ਵਾਰਦਾਤ ਵਿੱਚ 9 ਪੁਰਸ਼ ਅਤੇ 3 ਔਰਤਾਂ ਸ਼ਾਮਲ ਸਨ।
ਕਾਬਿਲੇਗੌਰ ਹੈ ਕਿ ਪਠਾਨਕੋਟ ਜ਼ਿਲ੍ਹੇ ਵਿਚ ਥਾਣਾ ਸ਼ਾਹਪੁਰ ਕੰਢੀ ਦੇ ਪਿੰਡ ਥਰਿਆਲ ਵਿੱਚ 19 ਅਗਸਤ 2020 ਦੀ ਰਾਤ ਨੂੰ ਵਾਪਰੀ ਘਟਨਾ ਵਾਪਰੀ ਸੀ। ਹਮਲੇ ਵਿੱਚ ਰੈਨਾ ਦਾ ਫੁੱਫੜ ਅਸ਼ੋਕ ਕੁਮਾਰ ਜੋ ਠੇਕੇਦਾਰ ਸਨ, ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ ਜਦਕਿ ਉਨ੍ਹਾਂ ਦੇ ਪੁੱਤਰ ਕੌਸ਼ਲ ਕੁਮਾਰ 31 ਅਗਸਤ ਨੂੰ ਦਮ ਤੋੜ ਗਏ ਸਨ।
ਇਸ ਘਟਨਾ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਨੇ ਮਾਮਲੇ ਦੀ ਵਿਸਥਾਰ ਅਤੇ ਤੇਜ਼ੀ ਨਾਲ ਜਾਂਚ ਕਰਨ ਲਈ ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕਰਨ ਦੇ ਹੁਕਮ ਦਿੱਤੇ ਸਨ ਜਿਸ ਵਿਚ ਪਠਾਨਕੋਟ ਦੇ ਐੱਸਐੱਸਪੀ, ਐੱਸਪੀ (ਇਨਵੈਸਟੀਗੇਸ਼ਨ) ਅਤੇ ਡੀਐਸਪੀ ਧਾਰ ਕਲਾਂ ਇਸ ਦੇ ਮੈਂਬਰ ਸਨ।
ਡੀਜੀਪੀ ਨੇ ਦੱਸਿਆ ਸੀ ਕਿ ਜਾਂਚ ਦੌਰਾਨ ਐਸਆਈਟੀ ਨੇ ਕੇਸ (ਐਫ.ਆਈ.ਆਰ. 153 ਮਿਤੀ 20 ਅਗਸਤ, 2020 ਆਈ.ਪੀ.ਸੀ. ਦੀ ਧਾਰਾ 460/459/458) ਨਾਲ ਸਬੰਧਤ ਪ੍ਰਸਥਿਤੀਆਂ ਅਤੇ ਵਿਵਾਹਰਕ ਸਬੂਤਾਂ ਨੂੰ ਇਕੱਤਰ ਕੀਤਾ ਸੀ ਤੇ ਪੜਤਾਲ ਦੌਰਾਨ ਆਈਪੀਸੀ ਦੀ ਧਾਰਾ 302, 307, 148, 149 ਵੀ ਜੋੜੀ ਗਈ।
ਇਹ ਵੀ ਪੜ੍ਹੋ : Wolf Attacks in Bahraich: ਬਹਿਰਾਇਚ 'ਚ ਭੇੜੀਏ ਦਾ ਆਤੰਕ! ਬਜ਼ੁਰਗ ਔਰਤ ਤੇ ਮਾਸੂਮ 3 ਸਾਲ ਦੀ ਬੱਚੀ ਨੂੰ ਬੁਰੀ ਤਰ੍ਹਾਂ ਨੋਚਿਆ
ਘਟਨਾ ਤੋਂ ਤੁਰੰਤ ਬਾਅਦ ਰੈਨਾ ਦੀ ਅਪੀਲ 'ਤੇ ਮੁੱਖ ਮੰਤਰੀ ਨੇ ਆਈਜੀਪੀ ਬਾਰਡਰ ਰੇਂਜ ਅੰਮ੍ਰਿਤਸਰ ਅਧੀਨ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਗਠਨ ਦਾ ਆਦੇਸ਼ ਦਿੱਤਾ ਸੀ। ਇਸ ਦੇ ਮੈਂਬਰ ਵਜੋਂ ਐਸਐਸਪੀ ਪਠਾਨਕੋਟ, ਐਸਪੀ ਇਨਵੈਸਟੀਗੇਸ਼ਨ ਤੇ ਡੀਐਸਪੀ ਧਾਰ ਕਲਾਂ ਨੂੰ ਬਣਾਇਆ ਗਿਆ ਜਿਨ੍ਹਾਂ ਨੇ ਮਾਮਲੇ ਦੀ ਬਾਰੀਕੀ ਨਾਲ ਤੇ ਤੇਜ਼ੀ ਨਾਲ ਜਾਂਚ ਕੀਤੀ। ਜਾਂਚ ਵਿੱਚ 100 ਤੋਂ ਵੱਧ ਮਸ਼ਕੂਕ ਵਿਅਕਤੀਆਂ ਨੂੰ ਸ਼ਾਮਲ ਕੀਤਾ ਗਿਆ।
ਇਹ ਵੀ ਪੜ੍ਹੋ : Punjab Monsoon Session Live Updates: ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਜਾਰੀ , ਇੱਥੇ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ