ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ 15 ਚੇਅਰਮੈਨ ਨਿਯੁਕਤ, ਗੁਰਮੇਲ ਸਿੰਘ ਘਰਾਂਚੋ ਨੂੰ ਵੀ ਮਿਲੀ ਜ਼ਿੰਮੇਵਾਰੀ
ਆਮ ਆਦਮੀ ਪਾਰਟੀ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਤੇ ਭਵਾਨੀਗੜ੍ਹ ਦੇ ਪਿੰਡ ਘਰਾਚੋਂ ਦੇ ਸਰਪੰਚ ਗੁਰਮੇਲ ਸਿੰਘ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਸੰਗਰੂਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
Chairman of the District Planning Committees: ਪੰਜਾਬ ’ਚ ਸਰਕਾਰ ਵਲੋਂ ਮੰਤਰੀ-ਮੰਡਲ ’ਚ ਵੱਡੇ ਫੇਰਬਦਲ ਤੋਂ ਬਾਅਦ ਹੁਣ ਜ਼ਿਲ੍ਹਾ ਯੋਜਨਾ ਕਮੇਟੀ ਦੇ 15 ਚੇਅਰਮੈਨ ਨਿਯੁਕਤ ਕੀਤੇ ਗਏ ਹਨ।
ਆਮ ਆਦਮੀ ਪਾਰਟੀ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਤੇ ਭਵਾਨੀਗੜ੍ਹ ਦੇ ਪਿੰਡ ਘਰਾਚੋਂ ਦੇ ਸਰਪੰਚ ਗੁਰਮੇਲ ਸਿੰਘ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਸੰਗਰੂਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਸਾਬਕਾ ਮੰਤਰੀ ਮਰਹੂਮ ਸੇਵਾ ਸਿੰਘ ਸੇਖਵਾਂ ਦੇ ਪੁੱਤਰ ਜਗਰੂਪ ਸਿੰਘ ਸੇਖਵਾਂ, ਲਲਿਤ, ਕਰਮਜੀਤ ਕੌਰ, ਹਰਮਿੰਦਰ, ਪ੍ਰਭਜੋਤ ਕੌਰ, ਗੁਰਮੇਲ ਸਿੰਘ, ਸ਼ਾਕਿਬ ਅਲੀ ਰਾਜਾ, ਅਜੇ ਲਿਬੜਾ, ਸ਼ਰਨਪਾਲ ਮੱਕੜ, ਗੁਰਪ੍ਰੀਤ ਬਾਠ, ਹਰਮਨਦੀਪ ਸਿੰਘ, ਸੁਖਜੀਤ ਸਿੰਘ, ਗੁਰਵਿੰਦਰ ਸਿੰਘ ਅਤੇ ਚੰਦ ਸਿੰਘ ਗਿੱਲ ਸ਼ਾਮਲ ਹਨ।
ਗੁਰਮੇਲ ਸਿੰਘ ਪਿੰਡ ਦੀ ਸਰਪੰਚੀ ਤੋਂ ਰਾਜਨੀਤੀ ਵਿੱਚ ਆਏ ਸਨ। ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਸੀ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਮੰਤਰੀ-ਮੰਡਲ ’ਚ ਵੱਡਾ ਫੇਰਬਦਲ ਕੀਤਾ ਹੈ। ਜਿਸਦੇ ਚੱਲਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਜੇਲ੍ਹ ਵਿਭਾਗ ਵਾਪਸ ਲੈ ਲਿਆ ਗਿਆ ਹੈ, ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਸੰਭਾਲਣਗੇ। ਹਰਜੋਤ ਸਿੰਘ ਬੈਂਸ ਤੋਂ ਜੇਲ੍ਹ ਵਿਭਾਗ ਵਾਪਸ ਲੈਣ ਤੋਂ ਬਾਅਦ ਸਿੱਖਿਆ ਵਿਭਾਗ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਦੇ ਵਿਭਾਗ ਸੌਂਪੇ ਗਏ ਹਨ।
ਇਸ ਦੇ ਨਾਲ ਹੀ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਬੀਰ ਸਿੰਘ ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਸੌਂਪਿਆ ਗਿਆ ਹੈ ਅਤੇ ਮੈਡੀਕਲ ਸਿੱਖਿਆ ਅਤੇ ਚੋਣਾਂ ਨਾਲ ਸਬੰਧਤ ਮਹਿਕਮੇ ਵੀ ਉਨ੍ਹਾਂ ਦੀ ਨਿਗਰਾਨੀ ’ਚ ਹੋਣਗੇ।
ਇਹ ਵੀ ਪੜ੍ਹੋ: ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਹਾਈ ਕੋਰਟ ਨੇ ਦਿੱਤੀ ਰਾਹਤ, ਮਾਨਸਾ ਅਦਾਲਤ ਦੀ ਕਾਰਵਾਈ ’ਤੇ ਰੋਕ