2 ਆਈਪੀਐੱਸ ਅਧਿਕਾਰੀਆਂ ਦਾ ਹੋਇਆ ਤਬਾਦਲਾ
Advertisement

2 ਆਈਪੀਐੱਸ ਅਧਿਕਾਰੀਆਂ ਦਾ ਹੋਇਆ ਤਬਾਦਲਾ

ਸੋਮਵਾਰ ਪੰਜਾਬ ਸਰਕਾਰ ਵੱਲੋਂ ਦੋ ਅਧਿਕਾਰੀਆਂ ਦਾ ਤਬਾਦਲਾ ਕਰਕੇ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।

 2 ਆਈਪੀਐੱਸ ਅਧਿਕਾਰੀਆਂ ਦਾ ਹੋਇਆ ਤਬਾਦਲਾ

ਨੀਤਿਕਾ ਮਹੇਸ਼ਵਰੀ/ਚੰਡੀਗੜ੍ਹ: ਸੋਮਵਾਰ ਪੰਜਾਬ ਸਰਕਾਰ ਵੱਲੋਂ ਦੋ ਅਧਿਕਾਰੀਆਂ ਦਾ ਤਬਾਦਲਾ ਕਰਕੇ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਪੰਜਾਬ ਸਰਕਾਰ ਨੇ ਪੁਲਿਸ ਪ੍ਰਸ਼ਾਸਨ ਵਿੱਚ ਕੀਤੇ ਬਦਲ ਵਿੱਚ ਸਾਬਕਾ ਡੀਜੀਪੀ ਦਿਨਕਰ ਗੁਪਤਾ ਨੂੰ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਐਮ.ਕੇ. ਤਿਵਾੜੀ ਦੀ ਥਾਂ ਨਿਯੁਕਤ ਕੀਤਾ ਗਿਆ ਹੈ। ਦਿਨਕਰ ਗੁਪਤਾ 1987 ਬੈਚ ਦੇ ਆਈਪੀਐਸ ਅਧਿਕਾਰੀ ਹਨ।

fallback

ਉਧਰ, ਐਮ.ਕੇ. ਤਿਵਾੜੀ ਨੂੰ ਨਵੀਂ ਜ਼ਿੰਮੇਵਾਰੀ ਦਿੰਦਿਆਂ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਮੈਨੇਜਿੰਗ ਡਾਇਰੈਕਟਰ ਲਾਇਆ ਗਿਆ ਹੈ।

ਆਈਏਐੱਸ ਅਧਿਕਾਰੀ ਐੱਮਕੇ ਤਿਵਾੜੀ ਜੋ ਪਹਿਲਾਂ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਵਜੋਂ ਤਾਇਨਾਤ ਸਨ, ਹੁਣ ਮੈਨੇਜਿੰਗ ਡਾਇਰੈਕਟਰ ਵਜੋਂ ਚਾਰਜ ਲੈਣਗੇ। ਇਸ ਦੌਰਾਨ ਸਪੈਸ਼ਲ ਡੀਜੀਪੀ ਆਰਮਜ਼ ਇਕਬਾਲ ਪ੍ਰੀਤ ਸਿੰਘ ਸਹੋਤਾ ਆਪਣੇ ਮੌਜੂਦਾ ਡਿਊਟੀ ਦੇ ਨਾਲ ਡੀਜੀਪੀ ਪੰਜਾਬ ਦਾ ਕੰਮਕਾਜ ਵੀ ਦੇਖਣਗੇ। 

Trending news