ਚੰਡੀਗੜ੍ਹ: ਸੂਬੇ ’ਚ ਕੋਰੋਨਾ ਦੁਬਾਰਾ ਪੈਰ ਪਸਾਰਦਾ ਜਾ ਰਿਹਾ ਹੈ, ਕੁਝ ਦਿਨ ਪਹਿਲਾਂ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਰਾਹੀਂ ਉਨ੍ਹਾਂ ਨੂੰ ਕੋਰੋਨਾ ਹੋਣ ਦੀ ਜਾਣਕਾਰੀ ਦਿੱਤੀ ਸੀ। ਹੁਣ ਉਨ੍ਹਾਂ ਤੋਂ ਬਾਅਦ ਸੱਭਿਆਚਾਰ ਤੇ ਸੈਰ-ਸਪਾਟਾ ਵਿਭਾਗ ਮੰਤਰੀ ਅਨਮੋਲ ਗਗਨ ਮਾਨ ਤੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਦੇ ਵੀ ਕੋਰੋਨਾ ਪਾਜ਼ੀਟਿਵ ਹੋਣ ਦੀ ਖ਼ਬਰ ਸਾਹਮਣੇ ਆਈ ਹੈ।


COMMERCIAL BREAK
SCROLL TO CONTINUE READING

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜੇਲ੍ਹ ਮੰਤਰੀ ਬੈਂਸ ਦੇ ਸੰਪਰਕ ’ਚ ਆਉਣ ਤੋਂ ਬਾਅਦ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਇਕਾਂਤਵਾਸ ’ਚ ਹਨ। ਸੂਬੇ ਦੇ ਮੌਜੂਦਾ ਹਲਾਤਾਂ ਅਨੁਸਾਰ 95 ਮਰੀਜ਼ ਇਸ ਸਮੇਂ ਕੋਰੋਨਾ ਵਿਰੁੱਧ ਜਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਹਨ। ਇਸ ਦੇ ਬਾਵਜੂਦ ਹਾਲੇ ਤੱਕ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਕੋਈ ਨਵੀਆਂ ਗਾਈਡਲਾਈਨਜ਼ ਜਾਰੀ ਨਹੀਂ ਕੀਤੀਆਂ ਗਈਆਂ ਹਨ।  



ਜ਼ਿਲ੍ਹਾ ਮੋਹਾਲੀ ’ਚ ਜ਼ਿਆਦਾ ਕੇਸ ਆ ਰਹੇ ਸਾਹਮਣੇ
ਪੰਜਾਬ ’ਚ ਪਿਛਲੇ 24 ਘੰਟਿਆਂ ਦੌਰਾਨ 526 ਨਵੇਂ ਮਾਮਲੇ ਸਾਹਮਣੇ ਆਏ ਹਨ। ਸਭ ਤੋਂ ਜ਼ਿਆਦਾ 100 ਕੇਸ ਮੋਹਾਲੀ ’ਚ ਸਾਹਮਣੇ ਆਏ ਹਨ। ਜਦਕਿ ਜਲੰਧਰ ’ਚ 74 ਅਤੇ ਲੁਧਿਆਣਾ ’ਚ ਕੋਰੋਨਾ ਦੇ 58 ਮਰੀਜ਼ ਮਿਲੇ ਹਨ। ਸੂਬੇ ’ਚ ਪਿਛਲੇ 24 ਘੰਟਿਆਂ ਦੌਰਾਨ 3 ਮੌਤਾਂ ਹੋ ਚੁੱਕੀਆਂ ਹਨ। ਇਹ ਮੌਤਾਂ ਹੁਸ਼ਿਆਰਪੁਰ, ਲੁਧਿਆਣਾ ਤੇ ਮੋਗਾ ਜ਼ਿਲ੍ਹੇ ’ਚ ਹੋਈਆਂ ਹਨ। 


 



ਮੰਤਰੀ ਗਗਨ ਅਨਮੋਲ ਮਾਨ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
ਸੱਭਿਆਚਾਰ ਤੇ ਸੈਰ-ਸਪਾਟਾ ਮੰਤਰੀ ਗਗਨ ਅਨਮੋਲ ਮਾਨ ਨੇ ਆਪਣੇ ਟਵਿੱਟਰ ਅਕਾਊਂਟ ’ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਕਿ ਮੈਂ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਖ਼ੁਦ ਨੂੰ ਘਰ ’ਚ ਹੀ ਇਕਾਂਤਵਾਸ ਕਰ ਲਿਆ ਹੈ। ਮੇਰੇ ਸੰਪਰਕ ’ਚ ਆਉਣ ਵਾਲਿਆਂ ਨੂੰ ਕੋਰੋਨਾ ਟੈਸਟ ਕਰਵਾਉਣ ਲਈ ਬੇਨਤੀ ਕਰਦੀ ਹਾਂ।


ਦੱਸ ਦੇਈਏ ਕਿ ਮੰਤਰੀ ਅਨਮੋਲ ਮਾਨ ਕੁਝ ਦਿਨ ਪਹਿਲਾਂ ਹੀ ਮਨੀਸ਼ ਸਿਸੋਧੀਆ ਨਾਲ ਮੁਲਾਕਾਤ ਕਰਨ ਦਿੱਲੀ ਗਏ ਸਨ।