ਜਲੰਧਰ `ਚ ਬੰਦੂਕ ਦੀ ਨੋਕ `ਤੇ ਬੈਂਕ `ਚ 9 ਲੱਖ ਦੀ ਲੁੱਟ, ਘਟਨਾ CCTV `ਚ ਕੈਦ
Jalandhar bank Loot Case: ਜਲੰਧਰ `ਚ ਕੋਟਕ ਮਹਿੰਦਰਾ ਬੈਂਕ `ਚ ਦਿਨ-ਦਿਹਾੜੇ ਲੁੱਟ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੋ ਲੁਟੇਰਿਆਂ ਨੇ ਬੰਦੂਕ ਦੀ ਨੋਕ `ਤੇ ਲੱਖਾਂ ਰੁਪਏ ਲੁੱਟ ਲਏ ਹਨ।
Jalandhar bank Loot Case: ਪੰਜਾਬ ਵਿਚ ਆਏ ਦਿਨ ਲੁੱਟ ਖੋਹ ਦੀਆਂ ਖ਼ਬਰਾਂ ਵਧਦੀਆਂ ਜਾ ਰਹੀਆਂ ਹਨ। ਇਕ ਅਜਿਹਾ ਹੀ ਮਾਮਲਾ ਦੇ ਜਲੰਧਰ ਤੋਂ ਸ੍ਹਾਮਣੇ ਆਇਆ ਹੈ ਜਿਥੇ ਦੋ ਨਕਾਬਪੋਸ਼ ਲੁਟੇਰਿਆਂ ਨੇ ਲੱਖਾਂ ਰੁਪਏ ਲੁੱਟ ਲਏ ਹਨ। ਦੱਸ ਦੇਈਏ ਕਿ ਇਹ ਘਟਨਾ ਸ਼ਾਮ ਪੰਜ ਵਜੇ ਦੀ ਦੱਸੀ ਜਾ ਰਹੀ ਹੈ। ਜਲੰਧਰ ਜ਼ਿਲ੍ਹੇ ਦੇ ਪਿੰਡ ਹਜ਼ਾਰਾ ਵਿੱਚ ਸਥਿਤ ਕੋਟਕ ਮਹਿੰਦਰਾ ਬੈਂਕ ਵਿੱਚ ਦੋ ਨਕਾਬਪੋਸ਼ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਦਰਅਸਲ, ਸ਼ਾਮ ਨੂੰ ਕੋਟਕ ਮਹਿੰਦਰਾ ਬੈਂਕ (Jalandhar bank Loot Case) ਦੇ ਕਰਮਚਾਰੀ ਦਿਨ ਦਾ ਰਿਕਾਰਡ ਜਮ੍ਹਾਂ ਕਰਵਾ ਰਹੇ ਸਨ। ਇਸ ਦੌਰਾਨ ਦੋ ਨਕਾਬਪੋਸ਼ ਲੁਟੇਰੇ ਬੈਂਕ ਅੰਦਰ ਦਾਖਲ ਹੋਏ ਅਤੇ ਹਵਾ ਵਿੱਚ ਫਾਇਰਿੰਗ ਕਰ ਦਿੱਤੀ। ਗੋਲੀਬਾਰੀ ਦੀ ਆਵਾਜ਼ ਸੁਣ ਕੇ ਮੈਨੇਜਰ ਸਮੇਤ ਬੈਂਕ 'ਚ ਮੌਜੂਦ ਹੋਰ ਕਰਮਚਾਰੀ ਆਪਣੀਆਂ ਸੀਟਾਂ 'ਤੇ ਲੁਕ ਗਏ। ਫਿਰ ਇੱਕ ਲੁਟੇਰਾ ਇੱਕ ਕਰਮਚਾਰੀ ਵੱਲ ਵਧਿਆ ਅਤੇ ਬੰਦੂਕ ਦੀ ਨੋਕ 'ਤੇ ਪੈਸੇ ਦੇਣ ਲਈ ਕਿਹਾ। ਉੱਥੇ ਦੂਜੇ ਲੁਟੇਰੇ ਦੇ ਹੱਥ ਵਿੱਚ ਬੈਗ ਸੀ।
ਇਹ ਵੀ ਪੜ੍ਹੋ: ਕੈਨੇਡਾ ਤੋਂ ਆ ਰਹੀ ਫਲਾਈਟ 'ਚ ਵਿਅਕਤੀ ਦੀ ਹਾਰਟ ਅਟੈਕ ਨਾਲ ਹੋਈ ਮੌਤ
ਹਵਾਈ ਫਾਇਰ ਕਰਨ ਤੋਂ ਬਾਅਦ ਡਰੇ ਹੋਏ ਮੁਲਾਜ਼ਮਾਂ ਨੇ ਪੈਸੇ ਲੁਟੇਰਿਆਂ ਦੇ ਹਵਾਲੇ ਕਰ ਦਿੱਤੇ। ਇਸ ਦੀ ਕੀਮਤ ਨੌਂ ਲੱਖ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਲੁਟੇਰੇ (Jalandhar bank Loot Case) ਫਰਾਰ ਹੋਣ 'ਚ ਕਾਮਯਾਬ ਹੋ ਗਏ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਐਸਐਸਪੀ (ਦਿਹਾਤੀ) ਸਵਰਨਦੀਪ ਸਿੰਘ ਅਤੇ ਐਸਪੀ (ਇਨਵੈਸਟੀਗੇਸ਼ਨ) ਸਰਵਜੀਤ ਸਿੰਘ ਟੀਮ ਸਮੇਤ ਮੌਕੇ ’ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਕੀਤੀ।
ਇਸ ਪੂਰੀ ਵਾਰਦਾਤ ਦਾ ਸੀਸੀਟੀਵੀ ਸਾਹਮਣੇ ਆਇਆ ਹੈ ਜਿਸ ਵਿਚ ਪੁਲਿਸ ਨੇ ਲੁਟੇਰਿਆਂ ਦੇ ਚਿਹਰਿਆਂ ਦੀ ਪਹਿਚਾਣ ਕਰਕੇ ਉਨ੍ਹਾਂ ਦੀ ਆਵਾਜਾਈ ਦੇ ਰੂਟ ਸਮੇਤ ਕਾਬੂ ਕਰਨਾ ਸ਼ੁਰੂ ਕਰ ਦਿੱਤਾ ਹੈ। ਲੁਟੇਰਿਆਂ ਨੇ ਬੈਂਕ ਲੁੱਟਣ ਤੋਂ ਪਹਿਲਾਂ (Jalandhar bank Loot Case) ਰੇਕੀ ਵੀ ਕੀਤੀ ਸੀ। ਫੁਟੇਜ 'ਚ ਦੇਖਿਆ ਜਾ ਸਕਦਾ ਹੈ ਕਿ ਸ਼ਾਮ 5 ਵਜੇ ਦੇ ਕਰੀਬ 2 ਲੁਟੇਰੇ ਬੈਂਕ ਦੇ ਅੰਦਰ ਆਉਂਦੇ ਹਨ ਅਤੇ ਆਉਂਦੇ ਹੀ ਕੈਸ਼ ਕਾਊਂਟਰ 'ਤੇ ਬੈਠੀ ਲੜਕੀ ਕੋਲ ਜਾ ਕੇ ਕੈਸ਼ ਇਕੱਠਾ ਕਰਨਾ ਸ਼ੁਰੂ ਕਰ ਦਿੰਦੇ ਹਨ।
ਦੂਜਾ ਮੁੰਡਾ ਹੱਥ ਵਿੱਚ ਰਿਵਾਲਵਰ ਲੈ ਕੇ ਉਥੇ ਖੜ੍ਹਾ ਹੈ। ਸੂਤਰਾਂ ਅਨੁਸਾਰ ਲੁਟੇਰਿਆਂ ਨੇ ਦਹਿਸ਼ਤ ਫੈਲਾਉਣ ਲਈ (Jalandhar bank Loot Case) ਹਵਾਈ ਫਾਇਰਿੰਗ ਵੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਲੁਟੇਰੇ ਕੈਸ਼ ਕਾਊਂਟਰ ਤੋਂ ਕਰੀਬ 9 ਲੱਖ ਰੁਪਏ ਦੀ ਨਕਦੀ ਚੋਰੀ ਕਰਕੇ ਫਰਾਰ ਹੋ ਗਏ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਬੈਂਕ ਕਰਮਚਾਰੀਆਂ ਦਾ ਕਹਿਣਾ ਹੈ ਕਿ ਇਸ ਘਟਨਾ ਨੂੰ ਲੈ ਕੇ ਬੈਂਕ ਅਤੇ ਇਲਾਕੇ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ 'ਚ ਜੁੱਟ ਗਏ।