Fatehgarh Sahib News: ਵਪਾਰੀ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਕਰਵਾ ਕੇ ਫਿਰੌਤੀ ਮੰਗ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
Fatehgarh Sahib News: ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੂੰ ਵੱਲੋਂ ਇੱਕ ਕਾਰੋਬਾਰੀ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਕਰਵਾ ਕੇ ਫਿਰੌਤੀ ਮੰਗ ਵਾਲੇ 2 ਮੁਲਜ਼ਮ ਨੂੰ ਗ੍ਰਿਫਤਾਰ ਕੀਤਾ।
Fatehgarh Sahib News (ਜਗਮੀਤ ਸਿੰਘ): ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੂੰ ਵੱਲੋਂ ਇੱਕ ਕਾਰੋਬਾਰੀ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਕਰਵਾ ਕੇ ਫਿਰੌਤੀ ਮੰਗ ਵਾਲੇ 2 ਮੁਲਜ਼ਮ ਨੂੰ ਗ੍ਰਿਫਤਾਰ ਕੀਤਾ। ਜਿਨ੍ਹਾਂ ਤੋਂ ਵਰਤੀ ਗਈ ਕਾਰ, ਮੋਬਾਈਲ ਤੇ ਕੱਪੜੇ ਬਰਾਮਦ ਕੀਤੇ ਹਨ। ਇਨ੍ਹਾਂ ਵੱਲੋਂ ਵਪਾਰੀ ਨੂੰ ਡਰਾਉਣ ਧਮਕਾਉਣ ਲਈ ਉਸਦੇ ਘਰ ਹਮਲਾ ਵੀ ਕੀਤਾ ਗਿਆ ਸੀ। ਪੁਲਿਸ ਵੱਲੋਂ ਤਿੰਨ ਦਿਨ ਰਿਮਾਂਡ ਹਾਸਲ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਪੀਡੀ ਰਾਕੇਸ਼ ਯਾਦਵ ਨੇ ਦੱਸਿਆ ਕਿ ਉਨ੍ਹਾਂ ਨੂੰ ਅੰਕੁਰ ਮੜਕਨ ਵਾਸੀ ਬਡਾਲੀ ਆਲਾ ਸਿੰਘ ਨੇ ਸ਼ਿਕਾਇਤ ਦਿੱਤੀ ਸੀ ਕਿ ਉਨ੍ਹਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਫਿਰੌਤੀ ਹਾਸਲ ਕਰਨ ਸਬੰਧੀ ਫੋਨ ਕਾਲਾਂ ਆ ਰਹੀਆਂ ਹਨ ਅਤੇ ਉਨ੍ਹਾਂ ਨੂੰ ਡਰਾਉਣ ਲਈ ਅਣਪਛਾਤੇ ਵਿਅਕਤੀਆਂ ਵੱਲੋਂ ਉਸਦੇ ਘਰ ਪਿੰਡ ਬਡਾਲੀ ਆਲਾ ਸਿੰਘ ਵਿਖੇ ਰਾਤ ਸਮੇਂ ਹਮਲਾ ਵੀ ਕੀਤਾ ਗਿਆ ਸੀ।
ਇਸ ਤੋਂ ਬਾਅਦ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਤੇ ਤਫਤੀਸ਼ ਦੌਰਾਨ ਟੈਕਨੀਕਲ ਤਰੀਕਿਆਂ ਨੂੰ ਵਰਤ ਕੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ, ਵਾਰਦਾਤ ਸਮੇਂ ਕੀਤੀਆਂ ਗਈਆਂ ਕਾਲਾਂ ਤੋਂ ਮੁਲਜ਼ਮ ਪ੍ਰਿੰਸ ਕੁਮਾਰ ਵਾਸੀ ਸਮਾਣਾ, ਜ਼ਿਲ੍ਹਾ ਪਟਿਆਲਾ ਹਾਲ ਵਾਸੀ ਪਿੰਡ ਨੀਲਪੁਰ, ਜ਼ਿਲ੍ਹਾ ਪਟਿਆਲਾ ਅਤੇ ਸਤਿੰਦਰ ਸਿੰਘ ਵਾਸੀ ਮੁਕਤਸਰ, ਹਾਲ ਵਾਸੀ ਖਮਾਣੋਂ ਨੂੰ ਟਰੇਸ ਕਰਕੇ ਗ੍ਰਿਫਤਾਰ ਕੀਤਾ ਗਿਆ।
ਪੁਲਿਸ ਨੇ ਮੁਲਜ਼ਮਾਂ ਵੱਲੋਂ ਵਰਤੀ ਗਈ ਕਾਰ, ਮੋਬਾਈਲ ਫੋਨ ਤੇ ਪਹਿਨੇ ਹੋਏ ਕੱਪੜੇ ਕਬਜ਼ੇ ਵਿੱਚ ਲਏ ਹਨ। ਮੁਲਜ਼ਮਾਂ ਦਾ 3 ਦਿਨਾਂ ਲਈ ਪੁਲਿਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁੱਛਗਿੱਛ ਦੌਰਾਨ ਮੁਲਜ਼ਮ ਪ੍ਰਿੰਸ ਕੁਮਾਰ ਨੇ ਦੱਸਿਆ ਕਿ ਉਹ ਮੋਹਾਲੀ ਵਿੱਚ ਕਿਰਾਏ ਉਤੇ ਟੈਕਸੀ ਚਲਾਉਂਦਾ ਹੈ ਜੋ ਕੁੱਝ ਸਾਲ ਪਹਿਲਾ ਆਪਣੇ ਪਰਿਵਾਰ ਸਮੇਤ ਪਿੰਡ ਬਡਾਲੀ ਆਲਾ ਸਿੰਘ ਵਿੱਚ ਕਿਰਾਏ ਉਤੇ ਰਹਿੰਦਾ ਰਿਹਾ ਹੈ।
ਜੋ ਮਾੜੀ ਸੰਗਤ ਵਿੱਚ ਪੈ ਕੇ ਨਸ਼ੇ ਵਗੈਰਾ ਕਰਨ ਦਾ ਆਦੀ ਹੋ ਗਿਆ ਸੀ ਤੇ ਜਿਸ ਨੇ ਪਿੰਡ ਬਡਾਲੀ ਆਲਾ ਸਿੰਘ ਵਿੱਚ ਕਈ ਵਿਅਕਤੀਆ ਦੇ ਪੈਸੇ ਵੀ ਦੇਣੇ ਹਨ। ਜਿਸ ਪਾਸ ਇਨਕਮ ਦਾ ਕੋਈ ਹੋਰ ਸਾਧਨ ਨਾ ਹੋਣ ਕਰਕੇ ਇਸ ਨੇ ਵਿਦੇਸ਼ ਵਿੱਚ ਬੈਠੇ ਕਿਸੇ ਵਿਅਕਤੀ ਰਾਹੀਂ ਮੁੱਦਈ ਮੁਕੱਦਮਾ ਨੂੰ ਧਮਕਾ ਕੇ ਫਿਰੌਤੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਸੀ। ਮੁਕੱਦਮਾ ਦੀ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ ਜਿਸ ਵਿਚ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ