Kotkapura News: ਟਰੇਨ ਦੀ ਲਪੇਟ ਵਿੱਚ ਆਉਣ ਕਾਰਨ ਇੱਕ 20 ਸਾਲਾ ਨੌਜਵਾਨ ਦੀ ਮੌਤ
Kotkapura News: ਜੈਤੋ ਰੇਲਵੇ ਪੁਲਿਸ ਕਰਮਚਾਰੀ ਦੀ ਨਿਗਰਾਨੀ ਹੇਠ ਹੀ ਸਰਕਾਰੀ ਸਿਵਲ ਹਸਪਤਾਲ ਵਿੱਚ ਮ੍ਰਿਤਕ ਘਰ ਵਿੱਚ ਰੱਖ ਦਿੱਤਾ ਗਿਆ ਇਸ ਨੋਜਵਾਨ ਮੁੰਡੇ ਦੀ ਪਹਿਚਾਣ ਸਿਮਰਨਜੀਤ ਸਿੰਘ (20ਸਾਲ) ਸਪੁੱਤਰ ਲਖਵਿੰਦਰ ਸਿੰਘ ਉਰਫ਼ ਕਾਂਤੀ ਪਿੰਡ ਅਜਿੱਤ ਗਿੱਲ ਵਜੋਂ ਹੋਈ।
Kotkapura News: ਰੇਲਵੇ ਲਾਈਨ ਪਾਰ ਕਰਨ ਸਮੇਂ ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਮਿ੍ਤਕ ਦੀ ਪਛਾਣ ਸਿਮਰਨਜੀਤ ਸਿੰਘ (20 ਸਾਲ) ਵਾਸੀ ਕਾਂਤੀ ਪਿੰਡ ਅਜਿੱਤ ਗਿੱਲ ਵਜੋਂ ਹੋਈ। ਘਟਨਾ ਦੀ ਸੂਚਨਾ ਮਿਲਦੇ ਹੀ ਜੀਆਰਪੀ ਪੁਲਿਸ ਚੌਕੀ ਜੈਤੋ ਦੇ ਇੰਚਾਰਜ ਏਐੱਸਆਈ ਗੁਰਮੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ। ਉਨ੍ਹਾਂ ਦੱਸਿਆ ਸੂਚਨਾ ਮਿਲੀ ਕਿ ਕੋਟਕਪੂਰਾ ਦੇ ਨਿਰੰਕਾਰ ਕੱਚੇ ਰਸਤੇ ਦੇ ਨਾਲ ਫਾਟਕ ਨੰ19 ਤੋਂ 150 ਮੀਟਰ ਦੀ ਦੂਰੀ ਤੇ ਇੱਕ ਨੌਜਵਾਨ ਮੁੰਡਾ ਟ੍ਰੇਨ ਲਪੇਟ ਵਿੱਚ ਆ ਗਿਆ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟ ਮਾਰਟਮ ਲਈ ਹਸਪਤਾਲ ਵਿੱਚ ਰਖਵਾ ਦਿੱਤਾ ਤੇ ਧਾਰਾ 174 ਦੀ ਕਾਰਵਾਈ ਕੀਤੀ ਗਈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਚੜ੍ਹਦੀ ਕਲ੍ਹਾ ਵੈੱਲਫੇਅਰ ਸੇਵਾ ਸੁਸਾਇਟੀ ਦੇ ਪ੍ਧਾਨ ਮੀਤ ਸਿੰਘ ਮੀਤਾ ਆਪਣੀ ਟੀਮ ਨੂੰ ਲੈ ਕੇ ਘਟਨਾ ਵਾਲੀ ਥਾਂ ਉੱਤੇ ਸਮੇਤ ਐਂਬੂਲੈਂਸ ਲੈਕੇ ਪਹੁੰਚੇ ਅਤੇ ਰੇਲਵੇ ਚੌਕੀ ਇੰਚਾਰਜ ਗੁਰਮੀਤ ਸਿੰਘ, ਪੁਲਿਸ ਕਰਮਚਾਰੀ ਲਖਵੀਰ ਸਿੰਘ ਅਤੇ ਹੋਰ ਰੇਲਵੇ ਕਰਮਚਾਰੀਆਂ ਨਿਗਰਾਨੀ ਹੇਠ ਚੁੱਕ ਕੇ ਜੈਤੋ ਦੇ ਸਰਕਾਰੀ ਸਿਵਲ ਹਸਪਤਾਲ ਲਿਆਂਦਾ ਗਿਆ। ਜੈਤੋ ਰੇਲਵੇ ਪੁਲਿਸ ਕਰਮਚਾਰੀ ਦੀ ਨਿਗਰਾਨੀ ਹੇਠ ਹੀ ਸਰਕਾਰੀ ਸਿਵਲ ਹਸਪਤਾਲ ਵਿੱਚ ਮ੍ਰਿਤਕ ਘਰ ਵਿੱਚ ਰੱਖ ਦਿੱਤਾ ਗਿਆ ਇਸ ਨੋਜਵਾਨ ਮੁੰਡੇ ਦੀ ਪਹਿਚਾਣ ਸਿਮਰਨਜੀਤ ਸਿੰਘ (20ਸਾਲ) ਸਪੁੱਤਰ ਲਖਵਿੰਦਰ ਸਿੰਘ ਉਰਫ਼ ਕਾਂਤੀ ਪਿੰਡ ਅਜਿੱਤ ਗਿੱਲ ਵਜੋਂ ਹੋਈ।