Batala News: ਬਟਾਲਾ ਦੇ ਨੇੜੇ ਪਿੰਡ ਖਤੀਬ ਨੇੜੇ ਕਰੰਟ ਲੱਗਣ ਨਾਲ 20 ਸਾਲ ਨੌਜਵਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਹਾਲਾਂਕਿ ਨੌਜਵਾਨ ਦਾ ਪਰਿਵਾਰ ਕਤਲ ਦੇ ਇਲਜ਼ਾਮ ਲਗਾ ਰਿਹਾ ਹੈ। ਪਰਿਵਾਰ ਦੇ ਬਿਆਨਾਂ ਉਤੇ ਪੁਲਿਸ ਨੇ ਠੇਕੇਦਾਰ ਤੇ ਪੈਲੇਸ ਦੇ ਮਾਲਕ ਉਪਰ ਪਰਚਾ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਗਗਨਦੀਪ ਸਿੰਘ ਵਾਸੀ ਪਿੰਡ ਬਾਸਰਪੁਰਾ ਨੇ ਦੱਸਿਆ ਕਿ ਉਸਦਾ ਭਰਾ ਗੁਰਭੇਜ ਸਿੰਘ (20) ਪੁੱਤਰ ਸਤਪਾਲ ਸਿੰਘ ਜੋ ਕਿ ਪਲੰਬਰ ਦਾ ਕੰਮ ਕਰਦਾ ਹੈ।


COMMERCIAL BREAK
SCROLL TO CONTINUE READING

ਪਿੰਡ ਖਤੀਬ ਨੇੜੇ ਬਣ ਰਹੇ ਇਕ ਰਿਜ਼ੋਰਟ ਵਿੱਚ ਕੰਮ ਕਰਦੇ ਸਮੇਂ ਅਚਾਨਕ ਉਸ ਨੂੰ ਕਰੰਟ ਲੱਗ ਗਿਆ, ਜਿਸ ਤੋਂ ਬਾਅਦ ਠੇਕੇਦਾਰ ਰਮੇਸ਼ ਕੁਮਾਰ ਨੇ ਇਸ ਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਜਿਥੇ ਡਾਕਟਰਾਂ ਨੇ ਇਸ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਪਾਸੇ ਮ੍ਰਿਤਕ ਗੁਰਭੇਜ ਸਿੰਘ ਦੀ ਮਾਂ ਅਤੇ ਭੈਣ ਨੇ ਠੇਕੇਦਾਰ ਤੇ ਰਿਜ਼ੋਰਟ ਦੇ ਮਾਲਕ ਉਪਰ ਕਤਲ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਪਹਿਲਾਂ ਪੁਲਿਸ ਪ੍ਰਸ਼ਾਸਨ ਕੋਲੋਂ ਕਤਲ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ।


ਮ੍ਰਿਤਕ ਗੁਰਮੇਜ ਸਿੰਘ ਦੇ ਪਿਤਾ ਸੱਤਪਾਲ ਸਿੰਘ, ਮਾਤਾ ਪਰਮਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਕਰੰਟ ਲੱਗਣ ਨਾਲ ਨਹੀਂ ਹੋਈ ਹੈ, ਬਲਕਿ ਉਸ ਦਾ ਕਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਗੁਰਮੇਜ ਸਿੰਘ ਦੇ ਸਿਰ 'ਤੇ ਡੂੰਘੀ ਸੱਟ ਲੱਗੀ ਹੋਈ ਸੀ ਤੇ ਉਸ ਦਾ ਕਾਫੀ ਖੂਨ ਡੁੱਲਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਦਾ ਪਹਿਲਾਂ ਕਤਲ ਕੀਤਾ ਗਿਆ। ਉਪਰੰਤ ਉਸ ਨੂੰ ਕਰੰਟ ਲਾਇਆ ਗਿਆ ਅਤੇ ਮਨ-ਘੜਤ ਕਹਾਣੀ ਘੜੀ ਗਈ ਹੈ। ਉਨ੍ਹਾ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੇ ਕਤਲ ਦਾ ਅਸਲ ਸੱਚ ਸਾਹਮਣੇ ਲਿਆਂਦਾ ਜਾਵੇ।


ਇਹ ਵੀ ਪੜ੍ਹੋ : Punjab Weather Update: ਪੰਜਾਬ 'ਚ ਅੱਜ ਮੀਂਹ ਦੀ ਸੰਭਾਵਨਾ! IMD ਵੱਲੋਂ ਯੈਲੋ ਅਲਰਟ ਜਾਰੀ


ਉਧਰ ਇਸ ਬਾਰੇ ਸੂਚਨਾ ਮਿਲਣ ਉਤੇ ਮੌਕੇ ਉਪਰ ਪਹੁੰਚੇ ਡੀਐਸਪੀ ਬਟਾਲਾ ਨੇ ਦੱਸਿਆ ਕਿ ਮ੍ਰਿਤਕ ਗੁਰਭੇਜ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਕਰਕੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਮੁਤਾਬਕ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵੱਲੋਂ ਠੇਕੇਦਾਰ ਤੇ ਰਿਜ਼ੋਰਟ ਮਾਲਕ ਉੱਤੇ ਮਾਮਲਾ ਦਰਜ ਕਰਕੇ ਦੋਵਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ : Mary Milliben News: ਜਾਣੋ ਕੌਣ ਹੈ ਗਾਇਕਾ ਮੈਰੀ ਮਿਲਬੇਨ, ਜਿਸ ਨੇ ਅਮਰੀਕਾ 'ਚ PM ਮੋਦੀ ਦੇ ਪੈਰ ਛੂਹ ਕੇ ਲਿਆ ਅਸ਼ੀਰਵਾਦ, ਵੇਖੋ ਵੀਡੀਓ


ਬਟਾਲਾ ਤੋਂ ਭੋਪਾਲ ਸਿੰਘ ਦੀ ਰਿਪੋਰਟ