ਚੰਡੀਗੜ- ਪੰਜਾਬ ਦੇ ਫਾਜ਼ਿਲਕਾ ਦੇ 250 ਪਿੰਡਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਮਲਟੀ ਵਿਲੇਜ ਸਰਫੇਸ ਵਾਟਰ ਪ੍ਰੋਜੈਕਟ ਤਿਆਰ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਦੱਸਿਆ ਗਿਆ ਹੈ ਕਿ ਇਸ ਕੰਮ ਨੂੰ ਪੂਰਾ ਕਰਨ ਵਿੱਚ 30 ਮਹੀਨੇ ਦਾ ਸਮਾਂ ਲੱਗੇਗਾ। ਦੱਸ ਦੇਈਏ ਕਿ ਇਸ ਸਮੇਂ ਜਲ ਸਪਲਾਈ ਅਤੇ ਸੈਨੀਟੇਸ਼ਨ ਬੋਰਡ ਫਾਜ਼ਿਲਕਾ ਦੇ ਅਧੀਨ ਜ਼ਿਆਦਾਤਰ ਪਿੰਡਾਂ ਵਿੱਚ ਟਿਊਬਵੈੱਲ ਆਧਾਰਿਤ ਜਲ ਸਪਲਾਈ ਸਕੀਮਾਂ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਇਨ੍ਹਾਂ ਪਿੰਡਾਂ ਦੇ ਟਿਊਬਵੈੱਲਾਂ ਦੇ ਪਾਣੀ ਵਿੱਚ ਯੂਰੇਨੀਅਮ, ਆਇਰਨ, ਸਲਫੇਟ, ਆਰਸੈਨਿਕ ਅਤੇ ਫਲੋਰਾਈਡ ਆਦਿ ਦੀ ਮਾਤਰਾ ਜ਼ਿਆਦਾ ਹੈ, ਜਿਸ ਕਾਰਨ ਇਹ ਪਾਣੀ ਪੀਣ ਯੋਗ ਨਹੀਂ ਹੈ।


COMMERCIAL BREAK
SCROLL TO CONTINUE READING

 


ਇਸ ਸਮੱਸਿਆ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਬਹੁ-ਪਿੰਡ ਸਰਫੇਸ ਵਾਟਰ ਪ੍ਰੋਜੈਕਟ ਤਿਆਰ ਕਰੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਇੰਜਨੀਅਰ ਜਲ ਤੇ ਸੈਨੀਟੇਸ਼ਨ ਬੋਰਡ ਫਾਜ਼ਿਲਕਾ ਚਮਕ ਸਿੰਗਲਾ ਨੇ ਦੱਸਿਆ ਕਿ ਜ਼ਿਲਾ ਫਾਜ਼ਿਲਕਾ ਵਿਚ ਸਾਰਾ ਸਾਲ ਚੱਲਣ ਵਾਲੀ ਇਕੋ-ਇਕ ਨਹਿਰ ਬੀਕਾਨੇਰ ਗੰਗ ਨਹਿਰ ਵਿਚੋਂ ਲੰਘਦੀ ਹੈ ਅਤੇ ਇਸ ਨਹਿਰ ਤੋਂ ਕਈ ਪਿੰਡ ਦੂਰ ਹਨ। ਇਸ ਕਾਰਨ ਇਸ ਡਵੀਜ਼ਨ ਅਧੀਨ ਕੁਆਲਿਟੀ ਪ੍ਰਭਾਵਿਤ ਪਿੰਡਾਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਮਲਟੀ ਵਿਲੇਜ ਸਰਫੇਸ ਵਾਟਰ ਪ੍ਰੋਜੈਕਟ ਤਿਆਰ ਕੀਤਾ ਗਿਆ ਹੈ।


 


ਪੰਜਾਬ ਸਰਕਾਰ ਦੁਆਰਾ ਇਸ ਪ੍ਰੋਜੈਕਟ ਲਈ ਜਲ ਜੀਵਨ ਮਿਸ਼ਨ ਤਹਿਤ ਜ਼ਿਲ੍ਹੇ ਨੂੰ 419.96 ਕਰੋੜ ਰੁਪਏ ਦਿੱਤੇ ਗਏ ਹਨ। ਇਸ ਦੇ ਨਾਲ ਹੀ ਇਸ ਪ੍ਰੋਜੈਕਟ ਦਾ ਕੰਮ ਤਾਮਿਲਨਾਡੂ ਦੇ ਲਾਰਸਨ ਐਂਡ ਟੂਬਰੋ ਨੂੰ ਦਿੱਤਾ ਗਿਆ ਹੈ ਜਿਸ ਨੂੰ 350.35 ਕਰੋੜ ਰੁਪਏ ਦਾ ਕੰਮ ਅਲਾਟ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਫਰਮ ਵੱਲੋਂ ਡਿਜ਼ਾਇਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਡਿਜ਼ਾਇਨ ਭੇਜਣ ਤੋਂ ਬਾਅਦ ਵਿਭਾਗ ਵੱਲੋਂ ਡਿਜ਼ਾਇਨ ਨੂੰ ਮਨਜ਼ੂਰੀ ਦਿੱਤੀ ਜਾਵੇਗੀ ਅਤੇ ਉਸ ਤੋਂ ਬਾਅਦ ਕੰਮ ਸ਼ੁਰੂ ਹੋ ਜਾਵੇਗਾ। ਉਸ ਤੋਂ ਬਾਅਦ 205 ਪਿੰਡਾਂ ਨੂੰ ਸਾਫ਼ ਪਾਣੀ ਦੀ ਸਹੂਲਤ ਮਿਲੇਗੀ।


 


WATCH LIVE TV