Punjab News: ਪੰਜਾਬ `ਚ 3 ਸਾਲਾਂ `ਚ ਨਸ਼ੇ ਕਾਰਨ 266 ਮੌਤਾਂ, ਹਰ 4 ਦਿਨਾਂ `ਚ ਇਕ ਦੀ ਮੌਤ
Punjab Drug Overdose News: ਇਸ ਪਟੀਸ਼ਨ `ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਬਿਊਰੋ ਆਫ ਇਨਵੈਸਟੀਗੇਸ਼ਨ ਨੂੰ ਨਸ਼ੇ ਦੀ ਓਵਰਡੋਜ਼ ਕਾਰਨ ਜਾਨ ਗਵਾਉਣ ਵਾਲੇ ਲੋਕਾਂ ਦੀ ਜਾਣਕਾਰੀ ਦੇਣ ਦਾ ਹੁਕਮ ਦਿੱਤਾ ਸੀ।
Punjab Drug Overdose News: ਪੰਜਾਬ ਵਿੱਚ ਨਸ਼ਾ ਦਿਨੋ ਦਿਨ ਵਧਦਾ ਜਾ ਰਿਹਾ ਹੈ। ਇੱਕ ਰਿਪੋਰਟ ਦੇ ਮੁਤਾਬਿਕ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ 266 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਨ੍ਹਾਂ ਅੰਕੜਿਆਂ 'ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਮੁੱਖ ਸਕੱਤਰ ਨੂੰ ਨਸ਼ੇ 'ਤੇ ਕਾਬੂ ਪਾਉਣ ਲਈ ਚੁੱਕੇ ਗਏ ਕਦਮਾਂ ਦੇ ਵੇਰਵੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਜਲੰਧਰ ਵਾਸੀ ਨਿਧੀ ਨੇ ਐਡਵੋਕੇਟ ਸਤਨਾਮ ਸਿੰਘ ਠਾਕੁਰ ਰਾਹੀਂ ਪਟੀਸ਼ਨ ਦਾਇਰ ਕਰਕੇ ਹਾਈ ਕੋਰਟ ਨੂੰ ਜ਼ਮਾਨਤ ਦੇਣ ਦੀ ਅਪੀਲ ਕੀਤੀ ਸੀ। ਪਟੀਸ਼ਨ ਵਿੱਚ ਦੱਸਿਆ ਗਿਆ ਸੀ ਕਿ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਸੀ। ਉਸ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਐਫਆਈਆਰ ਦਰਜ ਕੀਤੀ ਗਈ ਸੀ, ਜਿਸ ਵਿਚ 12 ਲੋਕਾਂ ਨੂੰ ਦੋਸ਼ੀ ਬਣਾਇਆ ਗਿਆ ਸੀ। ਪਟੀਸ਼ਨਰ ਉਨ੍ਹਾਂ ਵਿੱਚੋਂ ਇੱਕ ਹੈ, ਭਾਵੇਂ ਉਸ ਦੀ ਇਸ ਕੇਸ ਵਿੱਚ ਕੋਈ ਭੂਮਿਕਾ ਨਹੀਂ ਹੈ।
ਇਹ ਵੀ ਪੜ੍ਹੋ; Amritsar News: ਨਸ਼ੇ ਨੇ ਉਜਾੜਿਆ 1 ਹੋਰ ਪਰਿਵਾਰ, ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ
ਇਸ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਬਿਊਰੋ ਆਫ ਇਨਵੈਸਟੀਗੇਸ਼ਨ ਨੂੰ ਨਸ਼ੇ ਦੀ ਓਵਰਡੋਜ਼ ਕਾਰਨ ਜਾਨ ਗਵਾਉਣ ਵਾਲੇ ਲੋਕਾਂ ਦੀ ਜਾਣਕਾਰੀ ਦੇਣ ਦਾ ਹੁਕਮ ਦਿੱਤਾ ਸੀ। ਪੰਜਾਬ ਪੁਲਿਸ ਵੱਲੋਂ ਹਾਈਕੋਰਟ ਵਿੱਚ ਦਿੱਤੇ ਗਏ ਅੰਕੜੇ ਹੈਰਾਨੀਜਨਕ ਹਨ।
ਬਿਊਰੋ ਨੇ ਹਾਈ ਕੋਰਟ ਨੂੰ ਦੱਸਿਆ ਕਿ 1 ਅਪ੍ਰੈਲ, 2020 ਤੋਂ 31 ਮਾਰਚ, 2023 ਤੱਕ ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ 266 ਲੋਕਾਂ ਦੀ ਮੌਤ ਹੋ ਚੁੱਕੀ ਹੈ। 2020-21 ਦਰਮਿਆਨ 36, 2021-22 ਦਰਮਿਆਨ 71 ਅਤੇ 2022-23 ਵਿੱਚ 156 ਲੋਕਾਂ ਨੇ ਆਪਣੀ ਜਾਨ ਗਵਾਈ।
ਬਠਿੰਡਾ ਵਿੱਚ ਸਭ ਤੋਂ ਵੱਧ 38, ਤਰਨਤਾਰਨ ਵਿੱਚ 30, ਫ਼ਿਰੋਜ਼ਪੁਰ ਵਿੱਚ 19, ਮੋਗਾ ਅਤੇ ਅੰਮ੍ਰਿਤਸਰ ਵਿੱਚ 17, ਹੁਸ਼ਿਆਰਪੁਰ ਅਤੇ ਫਾਜ਼ਿਲਕਾ ਵਿੱਚ 14 ਅਤੇ ਫਰੀਦਕੋਟ ਵਿੱਚ 13 ਮੌਤਾਂ ਹੋਈਆਂ ਹਨ। ਹਰ ਸਾਲ ਵੱਧ ਰਹੀਆਂ ਮੌਤਾਂ 'ਤੇ ਚਿੰਤਾ ਜ਼ਾਹਰ ਕਰਦਿਆਂ ਹਾਈਕੋਰਟ ਨੇ ਹੁਣ ਪੰਜਾਬ ਦੇ ਮੁੱਖ ਸਕੱਤਰ ਨੂੰ ਨਸ਼ਿਆਂ 'ਤੇ ਕਾਬੂ ਪਾਉਣ ਲਈ ਚੁੱਕੇ ਗਏ ਕਦਮਾਂ ਦੇ ਵੇਰਵੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ; Hardeep Singh Nijjar Exposed News: ਕੈਨੇਡਾ 'ਚ ਰਹਿ ਰਹੇ ਖਾਲਿਸਤਾਨੀਆਂ ਬਾਰੇ ਡੋਜ਼ੀਅਰ ਕਾਪੀ ਵਿੱਚ ਹੋਇਆ ਵੱਡਾ ਖੁਲਾਸਾ!