ਕੈਨੇਡਾ ਪੜ੍ਹਨ ਗਏ ਪੰਜਾਬ ਦੇ 3 ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ
Advertisement

ਕੈਨੇਡਾ ਪੜ੍ਹਨ ਗਏ ਪੰਜਾਬ ਦੇ 3 ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ

ਮਾਰੇ ਗਏ ਤਿੰਨੋਂ ਨੌਜਵਾਨ ਇੱਕੋ ਹੀ ਕਾਰ ਵਿੱਚ ਸਵਾਰ ਸਨ। ਮਾਰੇ ਗਏ ਨੌਜਵਾਨ ਕਿਰਨਪ੍ਰੀਤ ਸਿੰਘ (22) ਦਾ ਪਿਛੋਕੜ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸ਼ਿਮਰੇਵਾਲਾ ਦਾ ਹੈ। 

ਕੈਨੇਡਾ ਪੜ੍ਹਨ ਗਏ ਪੰਜਾਬ ਦੇ 3 ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ

ਦੇਵਾਨੰਦ ਸ਼ਰਮਾ/ਫਰੀਦਕੋਟ: ਓਨਟਾਰੀਓ ਕੈਨੇਡੀਅਨ ਟਾਊਨਸ਼ਿਪ ਹੁਰਥਰ ਨੇੜੇ, ਹਾਈਵੇਅ 6 ਨੇੜੇ ਅਰਥਰਜ਼ ਵੈਲਿੰਗਟਨ ਰੋਡ 'ਤੇ ਬੀਤੀ ਰਾਤ ਇੱਕ ਕਾਰ ਅਤੇ ਇੱਕ ਟਰਾਲੇ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ 'ਚ ਟਰਾਲੇ ਦਾ ਡਰਾਈਵਰ ਵੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਸਥਾਨਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਮਾਰੇ ਗਏ ਤਿੰਨੋਂ ਨੌਜਵਾਨ ਇੱਕੋ ਹੀ ਕਾਰ ਵਿੱਚ ਸਵਾਰ ਸਨ। ਮਾਰੇ ਗਏ ਨੌਜਵਾਨ ਕਿਰਨਪ੍ਰੀਤ ਸਿੰਘ (22) ਦਾ ਪਿਛੋਕੜ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸ਼ਿਮਰੇਵਾਲਾ ਦਾ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਸਾਦਿਕ ਦੇ ਸਰਪੰਚ ਸ਼ਿਵਰਾਜ ਸਿੰਘ ਢਿੱਲੋਂ ਅਤੇ ਰਾਜਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪਿੰਡ ਸ਼ਿਮਰੇਵਾਲਾ ਦਾ ਨੌਜਵਾਨ ਸਾਲ 2019 ਵਿੱਚ ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਸੀ। ਬੀਤੀ ਰਾਤ ਉਹ ਕਾਰ 'ਚ ਸਵਾਰ ਤਿੰਨ ਨੌਜਵਾਨਾਂ ਨਾਲ ਕੰਮ ਤੋਂ ਘਰ ਪਰਤ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਉਸ ਦੀ ਟੱਕਰ ਹੋ ਗਈ। ਇਸ ਨਾਲ ਪਿੰਡ ਸ਼ਿਮਰੇਵਾਲਾ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਕਿਰਨਪ੍ਰੀਤ ਸਿੰਘ ਗਿੱਲ ਉਰਫ਼ ਕੈਫੀ ਸਾਲ 2019 ਵਿੱਚ ਅੰਤਰਰਾਸ਼ਟਰੀ ਵਿਦਿਆਰਥੀ ਬਣ ਕੇ ਆਪਣੇ ਸੁਪਨੇ ਪੂਰੇ ਕਰਨ ਗਿਆ ਸੀ। ਉਸ ਦੀ ਕਾਰ ਵਿੱਚ ਦੋ ਹੋਰ ਵਿਅਕਤੀ ਵੀ ਸਨ ਜੋ ਕਿ ਜਲੰਧਰ ਵਾਲੇ ਪਾਸੇ ਦੇ ਦੱਸੇ ਜਾਂਦੇ ਹਨ। ਕਿਰਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਪਰਿਵਾਰ ਵੱਲੋਂ ਯਤਨ ਤੇਜ਼ ਕਰ ਦਿੱਤੇ ਗਏ ਹਨ। ਪਰਿਵਾਰ ਵੱਲੋਂ ਪ੍ਰਸ਼ਾਸਨ ਤੇ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ ਜਾ ਰਹੀ ਹੈ। ਮ੍ਰਿਤਕ ਕੈਫੀ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

 

WATCH LIVE TV 

                                                                                                      

 

Trending news