Jalandhar News: ਜਲੰਧਰ `ਚ 6 ਨਜਾਇਜ਼ ਪਿਸਤੌਲਾਂ ਸਮੇਤ 3 ਤਸਕਰ ਗ੍ਰਿਫ਼ਤਾਰ; ਬੰਬੀਹਾ ਗੈਂਗ ਨਾਲ ਜੁੜੇ ਮੁਲਜ਼ਮ
Jalandhar News: ਸੀਆਈਏ ਸਟਾਫ ਨੇ ਤਰਨਤਾਰਨ, ਹੁਸ਼ਿਆਰਪੁਰ ਅਤੇ ਜਲੰਧਰ ਤੋਂ 3 ਅਸਲਾ ਸਮੱਗਲਰਾਂ ਨੂੰ 6 ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ।
Jalandhar News: ਸੀਆਈਏ ਸਟਾਫ ਨੇ ਤਰਨਤਾਰਨ, ਹੁਸ਼ਿਆਰਪੁਰ ਅਤੇ ਜਲੰਧਰ ਤੋਂ 3 ਅਸਲਾ ਸਮੱਗਲਰਾਂ ਨੂੰ 6 ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 32 ਬੋਰ ਦੇ 5 ਨਾਜਾਇਜ਼ ਪਿਸਤੌਲ ਅਤੇ ਕਰੀਬ 12 ਕਾਰਤੂਸ, 30 ਬੋਰ ਦਾ ਇੱਕ ਪਿਸਤੌਲ ਅਤੇ ਕਰੀਬ 3 ਕਾਰਤੂਸ ਬਰਾਮਦ ਕੀਤੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਚੋਂ ਸੰਗਠਿਤ ਅਪਰਾਧਾਂ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬੰਬੀਹਾ-ਕੌਸ਼ਲ ਗਿਰੋਹ ਦੇ ਪੰਜ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਤਿੰਨ ਸੰਭਾਵਿਤ ਘਟਨਾਵਾਂ ਨੂੰ ਨਾਕਾਮ ਕਰ ਦਿੱਤਾ।
ਇਹ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਜਲੰਧਰ ਦੇ ਪਿੰਡ ਬੋਪਾਰਾਏ ਕਲਾਂ ਦੇ ਜਸਪ੍ਰੀਤ ਸਿੰਘ ਉਰਫ ਜੱਸਾ, ਹੁਸ਼ਿਆਰਪੁਰ ਦੇ ਪਿੰਡ ਗਰਾਜ ਮਹਿਦੂਦ ਦੇ ਹਰਸ਼ਦੀਪ ਸਿੰਘ, ਤਰਨਤਾਰਨ ਦੇ ਪਿੰਡ ਮੁਰਾਦਪੁਰ ਦੇ ਸ਼ੇਖਰ, ਨਿਊ ਮਾਡਲ ਹਾਊਸ ,ਜਲੰਧਰ ਦੇ ਗਗਨਦੀਪ ਸਿੰਘ ਉਰਫ ਗਿੰਨੀ ਬਾਜਵਾ ਅਤੇ ਜਲੰਧਰ ਦੇ ਪਿੰਡ ਬੰਬੀਆਂ ਵਾਲ ਦੇ ਅਮਿਤ ਸਹੋਤਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਕੁੱਲ 9 ਹਥਿਆਰ ਜਿਨ੍ਹਾਂ ਵਿੱਚ ਅੱਠ ਪਿਸਤੌਲਾਂ ਅਤੇ ਇੱਕ ਰਿਵਾਲਵਰ ਸ਼ਾਮਲ ਹੈ, ਸਮੇਤ 15 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੰਜਾਬ ਦੇ ਕਈ ਜ਼ਿਲਿ੍ਹਆਂ ਵਿੱਚ ਫਿਰੌਤੀ, ਕਤਲ ਅਤੇ ਹਥਿਆਰਾਂ ਦੀ ਤਸਕਰੀ ਸਮੇਤ ਕਈ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।
ਡੀਜੀਪੀ ਨੇ ਦੱਸਿਆ ਕਿ ਗਿਰੋਹ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਉਨ੍ਹਾਂ ਦੇ ਵਿਆਪਕ ਨੈਟਵਰਕ ਦਾ ਪਰਦਾਫਾਸ਼ ਕਰਨ ਅਤੇ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।
ਮੁਲਜ਼ਮ ਬੰਬੀਹਾ ਗਿਰੋਹ ਨਾਲ ਸਬੰਧਤ ਸਨ। ਫੜੇ ਗਏ ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ ਜੱਸਾ ਪੁੱਤਰ ਕਰਮ ਸਿੰਘ ਵਾਸੀ ਪਿੰਡ ਬੋਪਾਰਾਏ ਕਲਾਂ ਜ਼ਿਲ੍ਹਾ ਨਕੋਦਰ, ਹਰਸ਼ਦੀਪ ਸਿੰਘ ਪੁੱਤਰ ਹਰਜਾਪ ਸਿੰਘ ਵਾਸੀ ਮਾਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸ਼ੇਖਰ ਪੁੱਤਰ ਸ਼ਾਮ ਵਾਸੀ ਮੁਰਾਦਪੁਰ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਸੀਆਈਏ ਇੰਚਾਰਜ ਦੀ ਨਿਗਰਾਨੀ ਹੇਠ ਛਾਪੇਮਾਰੀ ਕੀਤੀ ਗਈ
ਪ੍ਰਾਪਤ ਜਾਣਕਾਰੀ ਮੁਤਾਬਿਕ ਜਲੰਧਰ ਸ਼ਹਿਰ ਦੇ ਪੁਲਿਸ ਕਮਿਸ਼ਨਰ ਸਪਵਨ ਸ਼ਰਮਾ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰੇਲਵੇ ਕਲੋਨੀ ਨੇੜੇ ਉਕਤ ਮੁਲਜ਼ਮਾਂ ਦੀ ਹਰਕਤ ਦੇਖੀ ਗਈ ਹੈ। ਸੂਚਨਾ ਦੇ ਆਧਾਰ ਉਤੇ ਸੀਆਈਏ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਨੇ ਆਪਣੀ ਪੁਲਿਸ ਪਾਰਟੀ ਸਮੇਤ ਰੇਲਵੇ ਕਲੋਨੀ ਵਿੱਚ ਛਾਪਾ ਮਾਰ ਕੇ ਉਕਤ ਮੁਲਜ਼ਮਾਂ ਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ : Jagdish Singh Jhinda: ਜਗਦੀਸ਼ ਸਿੰਘ ਝੀਡਾਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਦੱਸਿਆ ਬੀਜੇਪੀ ਦਾ ਏਜੰਟ
ਚੈਕਿੰਗ ਦੌਰਾਨ ਪੁਲਿਸ ਨੇ ਉਕਤ ਮੁਲਜ਼ਮਾਂ ਕੋਲੋਂ ਪੰਜ ਨਾਜਾਇਜ਼ ਹਥਿਆਰ ਅਤੇ 15 ਦੇ ਕਰੀਬ ਜਿੰਦਾ ਕਾਰਤੂਸ ਬਰਾਮਦ ਕੀਤੇ। ਗ੍ਰਿਫ਼ਤਾਰੀ ਤੋਂ ਬਾਅਦ ਉਕਤ ਮੁਲਜ਼ਮਾਂ ਨੂੰ ਤੁਰੰਤ ਥਾਣੇ ਲਿਆਂਦਾ ਗਿਆ ਅਤੇ ਸੀਆਈਏ ਵੱਲੋਂ ਕੀਤੀ ਗਈ ਰਿਪੋਰਟ ਦੇ ਆਧਾਰ ਉਤੇ ਉਕਤ ਮੁਲਜ਼ਮਾਂ ਖ਼ਿਲਾਫ਼ ਥਾਣਾ ਨਵੀ ਬਾਰਾਦਰੀ ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੇ ਰਿਕਾਰਡ ਦੀ ਪੜਤਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Punjab Weather Update News: ਪੰਜਾਬ-ਚੰਡੀਗੜ੍ਹ 'ਚ ਸਵੇਰੇ-ਸ਼ਾਮ ਵਧਣ ਲੱਗੀ ਠੰਡ, ਪੰਜਾਬ ਦੀ ਆਬੋ-ਹਵਾ ਖਰਾਬ ਹੋਣੀ ਹੋਈ ਸ਼ੁਰੂ