Nangal Crime News (ਬਿਮਲ ਸ਼ਰਮਾ) : ਬੀਤੀ ਰਾਤ ਤਿੰਨ ਨੌਜਵਾਨਾਂ ਵੱਲੋਂ ਇੱਕ ਆਲਟੋ ਕਾਰ ਖੋਹ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਤੇ ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਫਰਾਰ ਹੋਏ ਦੋ ਨੌਜਵਾਨ ਨੂੰ ਗ੍ਰਿਫਤਾਰ ਕਰਨ ਲਈ ਯਤਨ ਜਾਰੀ ਹਨ। ਜਿਸ ਦੀ ਪੁਸ਼ਟੀ ਖੁਦ ਨੰਗਲ ਥਾਣੇ ਦੇ ਇੰਚਾਰਜ ਇੰਸਪੈਕਟਰ ਰਜਨੀਸ਼ ਚੌਧਰੀ ਨੇ ਕੀਤੀ ਹੈ।


COMMERCIAL BREAK
SCROLL TO CONTINUE READING

ਨੰਗਲ ਦੇ ਬੀਬੀਐਮਬੀ ਸਰਕਾਰੀ ਕਾਲੋਨੀ ਐਲ ਬਲਾਕ ਦੇ ਵਸਨੀਕ ਰਜਿੰਦਰ ਸ਼ਰਮਾ ਰਾਤ ਨੂੰ ਆਪਣੇ ਪਰਿਵਾਰ ਸਮੇਤ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਗਏ ਸਨ ਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਕਾਰ ਵਿੱਚੋਂ ਉਤਾਰ ਕੇ ਆਪਣੀ ਕਾਰ ਨੂੰ ਬੈਕ ਕਰ ਰਹੇ ਸਨ ਕਿ ਇਸ ਦੌਰਾਨ ਪਿੱਛੇ ਤੋਂ ਆ ਰਹੀ ਇੱਕ ਕਾਰ ਨੇ ਉਸ ਦੀ ਕਾਰ ਨੂੰ ਟੱਕਰ ਮਾਰ ਦਿੱਤੀ।


ਇਸ ਤੋਂ ਬਾਅਦ ਕਾਰ ਵਿੱਚ ਸਵਾਰ ਲੋਕਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਕਾਰ ਦੀਆਂ ਚਾਬੀਆਂ ਖੋਹ ਕੇ ਉਸ ਨੂੰ ਇਹ ਕਹਿ ਕੇ ਕਾਰ ਵਿੱਚ ਬਿਠਾ ਦਿੱਤਾ ਕਿ ਉਹ ਪੁਲਸ ਸਟੇਸ਼ਨ ਜਾ ਰਹੇ ਹਨ। ਪੁਲਿਸ ਥਾਣੇ ਜਾਣ ਦੀ ਬਜਾਏ ਜਦੋਂ ਉਨ੍ਹਾਂ ਨੇ ਕਾਰ ਨੂੰ ਡਬਲ ਐੱਫ ਬਲਾਕ ਵੱਲ ਮੋੜਿਆ ਤਾਂ ਉਹ ਕਾਰ ਤੋਂ ਹੇਠਾਂ ਉਤਰ ਗਿਆ ਪਰ ਉਹ ਕਾਰ ਆਪਣੇ ਨਾਲ ਲੈ ਕੇ ਭੱਜ ਗਏ।


ਇਹ ਵੀ ਪੜ੍ਹੋ : Punjab Kisan Andolan Live Update: ਪੰਜਾਬ 'ਚ ਕਿਸਾਨਾਂ ਨੇ ਕੀਤੇ ਰੇਲਾਂ ਦੇ ਚੱਕੇ ਜਾਮ, ਟੋਲ ਪਲਾਜ਼ੇ ਕਰਵਾਏ ਟੋਲ ਮੁਕਤ


ਰਜਿੰਦਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਰਾਤ ਨੂੰ ਹੀ ਹੈਲਪਲਾਈਨ ਨੰਬਰ 112 'ਤੇ ਸ਼ਿਕਾਇਤ ਦਰਜ ਕਰਵਾ ਦਿੱਤੀ ਸੀ। ਦੂਜੇ ਪਾਸੇ ਜਦੋਂ ਇਸ ਸਬੰਧੀ ਜਾਣਕਾਰੀ ਲੈਣ ਲਈ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਰਜਨੀਸ਼ ਚੌਧਰੀ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਪੁਲਿਸ ਦੀ ਮੁਸਤੈਦੀ ਕਾਰਨ ਇੱਕ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ ਹੈ ਜਦਕਿ ਦੋ ਵਿਅਕਤੀ ਕਾਰ ਸਮੇਤ ਫ਼ਰਾਰ ਹੋ ਗਏ ਹਨ। ਇਸ ਮਾਮਲੇ ਵਿੱਚ ਕੁੱਲ 3 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਗੱਡੀ ਲੈ ਕੇ ਭੱਜਣ ਵਾਲੇ ਦੋਵਾਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ : Kisan Andolan: ਸਾਬਕਾ CM ਚੰਨੀ ਨੇ ਕਿਸਾਨ ਅੰਦੋਲਨ 'ਤੇ ਦਿੱਤਾ ਬਿਆਨ, ਆਖ ਦਿੱਤੀਆਂ ਵੱਡੀਆਂ ਗੱਲਾਂ