Stubble Burning News (ਰਿਪੋਰਟ ਕੁਲਬੀਰ ਬੀਰਾ): ਪੰਜਾਬ ਵਿੱਚ ਇਨੀਂ ਦਿਨੀਂ ਝੋਨੇ ਦੀ ਖਰੀਦ ਢੋਆ-ਢੁਆਈ ਅਤੇ ਲਿਫਟਿੰਗ ਦਾ ਮਾਮਲਾ ਲਗਾਤਾਰ ਭਖਿਆ ਹੈ ਤੇ ਕਿਸਾਨ ਜਥੇਬੰਦੀਆਂ ਵੱਲੋਂ ਝੋਨੇ ਦੀ ਖ਼ਰੀਦ ਨੂੰ ਲੈ ਕੇ ਲਗਾਤਾਰ ਪੰਜਾਬ ਸਰਕਾਰ ਉਤੇ ਸਵਾਲ ਉਠਾਏ ਜਾ ਰਹੇ ਹਨ ਪਰ ਦੂਜੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਅੱਜ ਅਚਨਚੇਤ ਬਠਿੰਡਾ ਦੀ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਪਰੇਸ਼ਾਨੀਆਂ ਸੁਣੀਆਂ ਜਾ ਰਹੀਆਂ ਹਨ ਅਤੇ ਉਨਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ। 


COMMERCIAL BREAK
SCROLL TO CONTINUE READING

ਅੱਜ ਬਠਿੰਡਾ ਦੀ ਦਾਣਾ ਮੰਡੀ ਵਿੱਚ ਪਹੁੰਚੇ ਡੀਆਈਜੀ ਹਰਚਰਨ ਸਿੰਘ ਭੁੱਲਰ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਤੇ ਐਸਐਸਪੀ ਬਠਿੰਡਾ ਅਮਨੀਤ ਕੌਂਡਲ ਦੌਰਾ ਕਰਨ ਪਹੁੰਚੇ। ਇਸ ਮੌਕੇ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਵੱਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਤੇ ਖਰੀਦ ਏਜੰਸੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਕਿ ਸਰਕਾਰ ਵੱਲੋਂ ਤੈਅ ਕੀਤੀਆਂ ਸ਼ਰਤਾਂ ਪੂਰੀਆਂ ਕਰਨ ਵਾਲੇ ਕਿਸਾਨਾਂ ਦੇ ਝੋਨੇ ਦੀ ਤੁਰੰਤ ਖਰੀਦ ਕਰਕੇ ਲਿਫਟਿੰਗ ਕਰਵਾਈ ਜਾਵੇ।


ਇਸ ਮੌਕੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਡੀਸੀ ਸ਼ੌਕਤ ਅਹਿਮਦ ਭਰੇ ਨੇ ਕਿਹਾ ਕਿ ਮੰਡੀਆਂ ਵਿੱਚ 2885 ਮੀਟਿਰਕ ਟਨ ਦੇ ਕਰੀਬ ਝੋਨੇ ਦੀ ਆਮਦ ਹੋਈ ਸੀ ਜਿਸ ਵਿੱਚੋਂ 1745 ਮੀਟਿਰਕ ਟਨ ਦੇ ਕਰੀਬ ਝੋਨੇ ਦੀ ਖਰੀਦ ਕੀਤੀ ਗਈ।


ਇਹ ਵੀ ਪੜ੍ਹੋ : Punjab Breaking Live Updates: ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਸੁਪਰੀਮ ਕੋਰਟ 'ਚ ਅੱਜ ਮੁੜ ਸੁਣਵਾਈ ਹੋਵੇਗੀ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ


ਇਸ ਮੌਕੇ ਉਨ੍ਹਾਂ ਵੱਲੋਂ ਕੁਝ ਕਿਸਾਨਾਂ ਦੀਆਂ ਸਮੱਸਿਆ ਸਬੰਧੀ ਵਿਚਾਰ ਚਰਚਾ ਕੀਤੀ ਗਈ ਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਝੋਨਾ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ। ਇਸ ਮੌਕੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੇ ਹੁਣ ਬਠਿੰਡਾ ਤੇ ਮਾਨਸਾ ਵਿੱਚ 30 ਕੇਸ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ ਬਠਿੰਡਾ ਜ਼ਿਲ੍ਹੇ ਵਿੱਚ ਸੱਤ ਕੇ ਸਾਹਮਣੇ ਆਏ ਸਨ ਜਿਨ੍ਹਾਂ ਸਬੰਧੀ ਕੇਸ ਰਜਿਸਟਰ ਕੀਤਾ ਗਿਆ।


ਇਹ ਵੀ ਪੜ੍ਹੋ : IND vs NZ Pune Test: 5 ਸਾਲ ਬਾਅਦ ਪੁਣੇ 'ਚ ਖੇਡੇਗਾ ਭਾਰਤ ਟੈਸਟ, ਸਪਿੰਨਰਾਂ ਗੇਂਦਬਾਜ਼ਾਂ ਦਾ ਬਣਿਆ ਰਹੇਗਾ ਦਬਦਬਾ