Nabha News: ਨਾਭਾ ਵਿੱਚ ਲੜਕੀ ਦੀ ਮੌਤ ਤੋਂ ਬਾਅਦ ਮਾਪਿਆਂ ਨੇ ਸਹੁਰੇ ਪਰਿਵਾਰ ਉਤੇ ਦਾਜ ਦੇ ਲਾਲਚ ਵਿੱਚ ਵਿਆਹੁਤਾ ਨੂੰ ਮੌਤ ਦੇ ਘਾਟ ਉਤਾਰਨ ਦੇ ਦੋਸ਼ ਲਗਾਏ ਹਨ।
Trending Photos
Nabha News: ਪਿੰਡ ਚੋਂਦਾ ਤੋਂ ਨਾਭਾ ਬਲਾਕ ਦੇ ਪਿੰਡ ਕੋਟ ਕਲਾਂ ਵਿੱਚ ਚਾਰ ਸਾਲ ਪਹਿਲਾਂ ਲੜਕੀ ਦਾ ਮਾਪਿਆਂ ਨੇ ਬੜੇ ਚਾਵਾਂ ਨਾਲ ਵਿਆਹ ਕੀਤਾ ਸੀ। ਇਸ ਤੋਂ ਬਾਅਦ ਲੜਕੀ ਰਵਿੰਦਰ ਕੌਰ ਦੀ ਅਚਾਨਕ ਮੌਤ ਹੋ ਗਈ। ਲੜਕੀ ਦੇ ਪੇਕੇ ਪਰਿਵਾਰ ਨੇ ਸਹੁਰਾ ਪਰਿਵਾਰ ਉਤੇ ਵਿਆਹੁਤਾ ਨੂੰ ਮਾਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਲੜਕੀ ਨੂੰ ਦਾਜ ਲਈ ਪਰੇਸ਼ਾਨ ਕੀਤਾ ਜਾ ਰਿਹਾ ਸੀ।
ਉਨ੍ਹਾਂ ਨੇ ਕਿਹਾ ਕਿ ਚਾਰ ਸਾਲ ਪਹਿਲਾਂ 25 ਲੱਖ ਰੁਪਏ ਲਗਾ ਕੇ ਲੜਕੀ ਦਾ ਵਿਆਹ ਕੀਤਾ ਸੀ। ਕਈ ਦਿਨਾਂ ਤੋਂ ਹੋਰ ਪੈਸੇ ਦੀ ਮੰਗ ਕਰ ਰਹੇ ਸਨ। ਮਾਪਿਆਂ ਨੇ ਮ੍ਰਿਤਕ ਲੜਕੀ ਦੇ ਪਤੀ ਅਤੇ ਉਸਦੀ ਸੱਸ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਲੜਕੀ ਦੇ ਮਾਪਿਆਂ ਵੱਲੋਂ ਸਰਕਾਰੀ ਹਸਪਤਾਲ ਨਾਭਾ ਵਿੱਚ ਇਕੱਠ ਕੀਤਾ ਗਿਆ ਹੈ।
ਉਨ੍ਹਾਂ ਨੇ ਦੱਸਿਆ ਕਿ ਪੁਲਿਸ ਵੱਲੋਂ ਸਹੁਰੇ ਪਰਿਵਾਰ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਜਦੋਂ ਇਸ ਸਬੰਧੀ ਸਦਰ ਨਾਭਾ ਦੇ ਐਸਐਚਓ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਨ੍ਹਾਂ ਦਾ ਨਿੱਜੀ ਅਤੇ ਸਰਕਾਰੀ ਨੰਬਰ ਦੋਵੇਂ ਬੰਦ ਆ ਰਹੇ ਸਨ। ਭਾਵੇਂ ਕਿ ਡੀਜੀਪੀ ਪੰਜਾਬ ਦੇ ਦਫਤਰਾਂ ਵਿੱਚ 9 ਵਜੇ ਤੋਂ ਲੈ ਕੇ ਬੈਠਣ ਦੇ ਹੁਕਮ ਜਾਰੀ ਕੀਤੇ ਗਏ ਹਨ ਪਰ ਉਹ ਆਪਣੀ ਕੁਰਸੀ ਉਤੇ ਤਾਇਨਾਤ ਹੀ ਨਹੀਂ ਸਨ।
ਇਹ ਵੀ ਪੜ੍ਹੋ : Fazilka News: ਫਾਜ਼ਿਲਕਾ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ ਗੋਲੀਬਾਰੀ, ਪਾਕਿਸਤਾਨੀ ਘੁਸਪੈਠੀਆ ਢੇਰ
ਸੂਚਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ। ਨਾਭਾ ਸਦਰ ਪੁਲੀਸ ਦੇ ਅਧਿਕਾਰੀਆਂ ਨੇ ਮ੍ਰਿਤਕਾ ਦੇ ਭਰਾ ਚਰਨਜੀਤ ਸਿੰਘ ਵਾਸੀ ਪਿੰਡ ਚੌਂਦਾ ਦੀ ਸ਼ਿਕਾਇਤ ’ਤੇ ਔਰਤ ਦੇ ਪਤੀ ਗੁਰਿੰਦਰ ਸਿੰਘ ਅਤੇ ਸੱਸ ਗੁਰਮੇਲ ਕੌਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਸ ਸਬੰਧੀ ਚੌਂਕੀ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਤੇ ਨਵੇਂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਜਿਸ ਵਿੱਚ ਲੜਕੀ ਦੇ ਪਤੀ ਦੀ ਗ੍ਰਿਫਤਾਰੀ ਪਾ ਦਿੱਤੀ ਗਈ ਹੈ ਅਤੇ ਲੜਕੀ ਦੀ ਸੱਸ ਫਰਾਰ ਹੈ।
ਇਹ ਵੀ ਪੜ੍ਹੋ : Indian woman Dead: 4 ਸਾਲ ਬਾਅਦ ਆਪਣੇ ਪਰਿਵਾਰ ਨੂੰ ਮਿਲਣ ਭਾਰਤ ਆ ਰਹੀ ਸੀ ਧੀ, ਫਲਾਈਟ 'ਚ ਅਚਾਨਕ ਮੌਤ