Punjab News: ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ 33.50 ਕਰੋੜ ਰੁਪਏ ਜਾਰੀ
Advertisement
Article Detail0/zeephh/zeephh1773920

Punjab News: ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ 33.50 ਕਰੋੜ ਰੁਪਏ ਜਾਰੀ

Punjab News: ਭਾਰੀ ਬਾਰਿਸ਼ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੜ੍ਹ ਦੀ ਬਣ ਰਹੀ ਸਥਿਤੀ ਦੇ ਮੱਦੇਨਜ਼ਰ 33.50 ਕਰੋੜ ਰੁਪਏ ਜਾਰੀ ਕੀਤੇ ਹਨ।

Punjab News: ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ 33.50 ਕਰੋੜ ਰੁਪਏ ਜਾਰੀ

Punjab News: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤਹਿਤ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਰਾਹਤ ਫੰਡ ਵਿਚੋਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ, ਮਨੁੱਖੀ ਜਾਨਾਂ, ਮਕਾਨਾਂ ਤੇ ਜਾਨਵਰਾਂ ਦੇ ਨੁਕਸਾਨ ਦੀ ਰਾਹਤ ਦੇਣ ਲਈ ਅਗੇਤੇ ਫੰਡਾਂ ਵਜੋਂ ਇਹ ਰਾਸ਼ੀ ਦਿੱਤੀ ਗਈ ਹੈ।

ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਇਸ ਮੁਸ਼ਕਿਲ ਘੜੀ ਵਿੱਚ ਪੰਜਾਬ ਸਰਕਾਰ ਪ੍ਰਭਾਵਿਤ ਲੋਕਾਂ ਦੀ ਹਰ ਪੱਖੋਂ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਾਰੀ ਦਿਸ਼ਾਂ-ਨਿਰਦੇਸ਼ਾਂ ਤਹਿਤ ਇਹ ਰਾਸ਼ੀ ਡਿਪਟੀ ਕਮਿਸ਼ਨਰਾਂ ਦੇ ਖਾਤਿਆਂ ਵਿਚ ਪਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਨੂੰ 1.50 ਕਰੋੜ ਰੁਪਏ, ਬਠਿੰਡਾ, ਬਰਨਾਲਾ ਤੇ ਫਰੀਦਕੋਟ ਨੂੰ 1-1 ਕਰੋੜ ਰੁਪਏ, ਫਿਰੋਜ਼ਪੁਰ ਤੇ ਫਾਜ਼ਿਲਕਾ ਨੂੰ 1.50-1.50 ਕਰੋੜ ਰੁਪਏ ਅਤੇ ਫਤਹਿਗੜ੍ਹ ਸਾਹਿਬ ਨੂੰ 1 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਕੀਤੀ ਗਈ ਹੈ।

ਇਸੇ ਤਰ੍ਹਾਂ ਗੁਰਦਾਸਪੁਰ ਨੂੰ 1.50 ਕਰੋੜ ਰੁਪਏ, ਹੁਸ਼ਿਆਰਪੁਰ ਨੂੰ 1 ਕਰੋੜ ਰੁਪਏ, ਜਲੰਧਰ, ਕਪੂਰਥਲਾ ਤੇ ਲੁਧਿਆਣਾ ਨੂੰ 2-2 ਕਰੋੜ ਰੁਪਏ, ਮੋਗਾ ਨੂੰ 1.50 ਕਰੋੜ ਰੁਪਏ, ਮਾਨਸਾ, ਮਾਲੇਰਕੋਟਲਾ ਤੇ ਪਠਾਨਕੋਟ ਨੂੰ 1-1 ਕਰੋੜ ਰੁਪਏ, ਪਟਿਆਲਾ ਨੂੰ 2 ਕਰੋੜ ਰੁਪਏ ਅਤੇ ਰੂਪਨਗਰ ਜ਼ਿਲ੍ਹੇ ਨੂੰ 2.50 ਕਰੋੜ ਰੁਪਏ ਦਿੱਤੇ ਗਏ ਹਨ। ਆਫਤ ਪ੍ਰਬੰਧਨ ਮੰਤਰੀ ਨੇ ਅੱਗੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਨੂੰ 2 ਕਰੋੜ ਰੁਪਏ, ਐਸਏਐਸ ਨਗਰ ਤੇ ਐਸਬੀਐਸ ਨਗਰ ਨੂੰ 1-1 ਕਰੋੜ ਰੁਪਏ, ਸੰਗਰੂਰ ਨੂੰ 1.50 ਕਰੋੜ ਰੁਪਏ ਅਤੇ ਤਰਨਤਾਰਨ ਨੂੰ 2 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਜਿੰਪਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਗਿਆ ਹੈ ਕਿ ਸਬੰਧਤ ਲਾਭਪਾਤਰੀ ਨੂੰ ਸਿੱਧੀ ਲਾਭ ਟਰਾਂਸਫਰ ਵਿਧੀ ਅਨੁਸਾਰ ਅਦਾਇਗੀ ਉਸ ਦੇ ਆਧਾਰ ਲੰਿਕਡ ਬੈਂਕ ਖਾਤੇ ਵਿਚ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਰਾਹਤ ਰਾਸ਼ੀ ਦੀ ਦੁਰਵਰਤੋਂ ਨਾ ਹੋ ਸਕੇ। ਉਨ੍ਹਾਂ ਪੰਜਾਬ ਵਾਸੀਆਂ ਨੂੰ ਯਕੀਨ ਦਿਵਾਇਆ ਕਿ ਕੁਦਰਤੀ ਮਾਰ ਨਾਲ ਪ੍ਰਭਾਵਿਤ ਇਲਾਕਿਆਂ ਦੇ ਵਾਸੀਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਲੋਕਾਂ ਦੀ ਹਰ ਸੰਭਵ ਮਦਦ ਕਰ ਰਹੀ ਹੈ।

ਇਹ ਵੀ ਪੜ੍ਹੋ : Punjab Weather Today: ਪੰਜਾਬ 'ਚ ਹੜ੍ਹ ਵਰਗੇ ਬਣੇ ਹਾਲਾਤ! ਪ੍ਰਸ਼ਾਸਨ ਹਾਈ ਅਲਰਟ 'ਤੇ, ਸਕੂਲ ਬੰਦ ਕਰਨ ਦੇ ਹੁਕਮ

Trending news