Sri Anandpur Sahib News: ਅੱਜ ਸ੍ਰੀ ਅਨੰਦਪੁਰ ਸਾਹਿਬ ਦਾ 358ਵਾਂ ਸਥਾਪਨਾ ਦਿਵਸ, ਨੌਵੇਂ ਪਾਤਸ਼ਾਹ ਨੇ ਜ਼ਮੀਨ ਖ਼ਰੀਦ ਕੇ ਵਸਾਈ ਸੀ ਪਵਿੱਤਰ ਨਗਰੀ
Sri Anandpur Sahib News: ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਦਾ ਅੱਜ 358ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਗਿਆਨੀ ਰਘਬੀਰ ਸਿੰਘ ਵਿਸ਼ੇਸ਼ ਤੌਰ ਉਤੇ ਪੁੱਜੇ।
Sri Anandpur Sahib News: ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਅੱਜ ਇਸ ਧਰਤੀ ਦਾ 358ਵਾਂ ਸਥਾਪਨਾ ਦਿਵਸ ਹੈ। ਅੱਜ ਹੀ ਦੇ ਦਿਨ 19 ਜੂਨ 1665 ਈਸਵੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਬਿਲਾਸਪੁਰ ਦੇ ਰਾਜੇ ਦੀ ਵਿਧਵਾ ਗੁਲਾਬ ਦੇਵੀ ਤੋਂ ਇਹ ਸਥਾਨ ਖ਼ਰੀਦ ਕੇ ਇਹ ਪਵਿੱਤਰ ਨਗਰ ਵਸਾਈ ਸੀ। ਜਿਸਦਾ ਪਹਿਲਾ ਨਾਮ ਮਾਖੋਵਾਲ ਤੇ ਬਾਅਦ ਵਿੱਚ ਨੌਵੇਂ ਪਾਤਸ਼ਾਹ ਨੇ ਇਸ ਜ਼ਮੀਨ ਨੂੰ ਖਰੀਦ ਕੇ ਨਗਰ ਵਸਾਇਆ ਜਿਸਦਾ ਨਾਮ ਉਨ੍ਹਾਂ ਨੇ ਆਪਣੀ ਮਾਤਾ ਦੇ ਨਾਮ ਉਤੇ ਚੱਕ ਮਾਤਾ ਨਾਨਕੀ ਰੱਖਿਆ ਤੇ ਉਨ੍ਹਾਂ ਨੇ ਗੁਰਦੁਆਰਾ ਭੋਰਾ ਸਾਹਿਬ ਜਿੱਥੇ ਗੁਰੂ ਜੀ ਆਪਣੇ ਪਰਿਵਾਰ ਸਣੇ ਰਿਹਾ ਕਰਦੇ ਸਨ ਉਥੇ ਬਾਬਾ ਗੁਰਦਿੱਤਾ ਜੀ ਤੋਂ ਮੋੜੀ ਗਡਵਾ ਕੇ ਇਹ ਨਗਰ ਵਸਾਇਆ।
ਸ੍ਰੀ ਅਨੰਦਪੁਰ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਗੁਰਦੁਆਰਾ ਗੁਰੂ ਕਾ ਮਹਲ ਭੋਰਾ ਸਾਹਿਬ ਜਿੱਥੇ ਗੁਰੂ ਜੀ ਆਪਣੇ ਪਰਿਵਾਰ ਸਮੇਤ ਰਿਹਾ ਕਰਦੇ ਸਨ ਤੇ ਜਿੱਥੇ ਉਨ੍ਹਾਂ ਨੇ ਬਾਬਾ ਗੁਰਦਿੱਤਾ ਜੀ ਤੋਂ ਮੋੜੀ ਗਡਵਾਈ ਸੀ। ਉਸ ਸਥਾਨ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਸ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਜਥਿਆਂ ਵੱਲੋਂ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਗਿਆ।
ਇਸ ਮੌਕੇ ਵਿਸ਼ੇਸ਼ ਤੌਰ ਉਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵੀ ਗੁਰਦੁਆਰਾ ਗੁਰੂ ਕਾ ਮਹਿਲ ਵਿਖੇ ਹਾਜ਼ਰੀ ਭਰ ਕੇ ਗੁਰੂ ਚਰਨਾਂ ਵਿਚ ਅਰਦਾਸ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ 19 ਜੂਨ 1675 ਈਸਵੀ ਨੂੰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਪੈਸੇ ਦੇ ਕੇ ਇਹ ਜ਼ਮੀਨ ਖਰੀਦੀ ਗਈ ਸੀ, ਇਸ ਨਗਰ ਦਾ ਨਾਂ ਆਪਣੀ ਮਾਤਾ ਜੀ ਦੇ ਨਾਂ ਉਤੇ ਰੱਖਿਆ ਗਿਆ ਸੀ।
ਇਹ ਵੀ ਪੜ੍ਹੋ : Gurbani Free Broadcast News: ਗੁਰਬਾਣੀ ਪ੍ਰਸਾਰਣ ਮਾਮਲੇ 'ਤੇ SGPC ਪ੍ਰਧਾਨ ਧਾਮੀ ਦਾ CM ਮਾਨ ਨੂੰ ਜਵਾਬ
ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਅੱਜ ਵੀ 19 ਜੂਨ ਨੂੰ ਸ੍ਰੀ ਆਨੰਦਪੁਰ ਸਾਹਿਬ ਦਾ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਧਰਤੀ ਇਤਿਹਾਸਕ ਧਰਤੀ ਹੈ ਇਸ ਧਰਤੀ ਨੂੰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਆਪ ਵਸਾਇਆ ਅਤੇ ਦਸਵੇਂ ਗੁਰੂ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਅਸਥਾਨ ਉਤੇ ਖਾਲਸਾ ਪੰਥ ਦੀ ਸਾਜਨਾ ਕੀਤੀ।
ਇਹ ਵੀ ਪੜ੍ਹੋ : Gurbani Free Broadcast News: ਗੁਰਬਾਣੀ ਪ੍ਰਸਾਰਣ ਦੇ ਫੈਸਲੇ ਨੂੰ ਲੈ ਕੇ ਨਵਜੋਤ ਸਿੱਧੂ ਨੇ CM ਮਾਨ ਦੀ ਕੀਤੀ ਸ਼ਲਾਘਾ
ਸ੍ਰੀ ਅਨੰਦਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ