Anandpur Sahib News: ਸ਼੍ਰੀ ਅਨੰਦਪੁਰ ਸਾਹਿਬ ਦਾ 359 ਵਾਂ ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਾਇਆ ਗਿਆ
Advertisement
Article Detail0/zeephh/zeephh2299310

Anandpur Sahib News: ਸ਼੍ਰੀ ਅਨੰਦਪੁਰ ਸਾਹਿਬ ਦਾ 359 ਵਾਂ ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਾਇਆ ਗਿਆ

Anandpur Sahib News: ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਬਿਲਾਸਪੁਰ ਦੀ ਰਾਣੀ ਚੰਪਾ ਤੋਂ ਜਮੀਨ ਮੁੱਲ ਖਰੀਦ ਕੇ ਅਨੰਦਪੁਰ ਸ਼ਹਿਰ ਵਸਾਇਆ, ਇਸ ਸ਼ਹਿਰ ਦਾ ਪਹਿਲਾ ਨਾਮ ਮਾਖੋਵਾਲ ਸੀ ਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਮੋੜੀ ਗਡਵਾ ਕੇ ਆਪਣੀ ਪੂਜਨੀਕ ਮਾਤਾ ਨਾਨਕੀ ਜੀ ਦੇ ਨਾਂ ‘ਤੇ ਚੱਕ ਮਾਤਾ ਨਾਨਕੀ ਨਾਮੀ ਨਗਰ ਵਸਾਇਆ।

Anandpur Sahib News: ਸ਼੍ਰੀ ਅਨੰਦਪੁਰ ਸਾਹਿਬ ਦਾ 359 ਵਾਂ ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਾਇਆ ਗਿਆ

Anandpur Sahib News (ਬਿਮਲ ਸ਼ਰਮਾ): ਸ਼੍ਰੀ ਅਨੰਦਪੁਰ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਗੁਰਦੁਆਰਾ ਗੁਰੂ ਕਾ ਮਹਲ ਭੋਰਾ ਸਾਹਿਬ ਜਿੱਥੇ ਗੁਰੂ ਜੀ ਆਪਣੇ ਪਰਿਵਾਰ ਸਮੇਤ ਰਹਿੰਦੇ ਹਨ। ਜਿੱਥੇ ਓਹਨਾ ਨੇ ਬਾਬਾ ਗੁਰਦਿੱਤਾ ਜੀ ਤੋਂ ਮੋੜ੍ਹੀ ਗਡਵਾਈ ਸੀ, ਉਸ ਸਥਾਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਪਾਏ ਗਏ।

ਗੁਰੂ ਨਗਰੀ ਸ਼੍ਰੀ ਅਨੰਦਪੁਰ ਸਾਹਿਬ ਦਾ ਅੱਜ 359ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਜਿੱਥੇ ਪਰਸੋਂ ਤੋਂ ਗੁਰਦੁਆਰਾ ਗੁਰੂ ਕਾ ਮਹਿਲ ਭੋਰਾ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ ਉੱਥੇ ਹੀ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਰਾਹੀਂ ਗੁਰੂ ਜਸ ਕੀਤਾ ਗਿਆ। ਅੱਜ ਦੇ ਸਮਾਗਮਾਂ ਦੀ ਜੇਕਰ ਗੱਲ ਕੀਤੀ ਜਾਵੇ ਜਿੱਥੇ ਅੱਜ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉੱਥੇ ਹੀ ਦੇਰ ਸ਼ਾਮ ਅੱਜ ਗੁਰਦੁਆਰਾ ਗੁਰੂ ਕਾ ਮਹਿਲ ਭੋਰਾ ਸਾਹਿਬ ਵਿਖੇ ਇੱਕ ਵਿਸ਼ਾਲ ਗੁਰਮਤ ਸਮਾਗਮ ਕਰਵਾਇਆ ਜਾ ਰਿਹਾ ਹੈ।

ਦੱਸਣ ਯੋਗ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਮੋੜੀ ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ 19 ਜੂਨ 1665 ਈਸਵੀ ਨੂੰ ਬਾਬਾ ਗੁਰਦਿੱਤਾ ਜੀ ਪਾਸੋਂ ਗਡਵਾਈ। ਸ਼ਿਵਾਲਿਕ ਦੀਆਂ ਪਹਾੜੀਆਂ ਦੇ ਪੈਰਾਂ ਵਿੱਚ ਵੱਸੇ ਸ੍ਰੀ ਅਨੰਦਪੁਰ ਸਾਹਿਬ ਦੀ ਸਿੱਖ ਪੰਥ ਵਿੱਚ ਇੱਕ ਅਹਿਮ ਤੇ ਇਤਿਹਾਸਕ ਮਹੱਤਤਾ ਹੈ। ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਗੁਰਿਆਈ ਦੀ ਜ਼ਿੰਮੇਵਾਰੀ ਸੰਭਾਲਣ ਉਪਰੰਤ 1665 ਵਿੱਚ ਸ੍ਰੀ ਅਨੰਦਪੁਰ ਸਾਹਿਬ ਦੀ ਸਥਾਪਨਾ ਕੀਤੀ ਸੀ।

ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਬਿਲਾਸਪੁਰ ਦੀ ਰਾਣੀ ਚੰਪਾ ਤੋਂ ਜਮੀਨ ਮੁੱਲ ਖਰੀਦ ਕੇ ਅਨੰਦਪੁਰ ਸ਼ਹਿਰ ਵਸਾਇਆ, ਇਸ ਸ਼ਹਿਰ ਦਾ ਪਹਿਲਾ ਨਾਮ ਮਾਖੋਵਾਲ ਸੀ ਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਮੋੜੀ ਗਡਵਾ ਕੇ ਆਪਣੀ ਪੂਜਨੀਕ ਮਾਤਾ ਨਾਨਕੀ ਜੀ ਦੇ ਨਾਂ ‘ਤੇ ਚੱਕ ਮਾਤਾ ਨਾਨਕੀ ਨਾਮੀ ਨਗਰ ਵਸਾਇਆ।

ਜਿਸ ਥਾਂ ਤੇ ਗੁਰੂ ਸਾਹਿਬ ਨੇ ਮੋੜੀ ਗਡਵਾਈ ਸੀ ਉਸ ਅਸਥਾਨ ਤੇ ਅੱਜ ਗੁਰੂ ਕਾ ਮਹਿਲ ਗੁ:ਭੋਰਾ ਸਾਹਿਬ ਸੁਸ਼ੋਭਿਤ ਹੈ, ਕਸ਼ਮੀਰੀ ਪੰਡਿਤ ਵੀ ਅਪਣੇ ਧਰਮ ਬਚਾਉਣ ਦੀ ਫਰਿਆਦ ਲੈ ਕੇ ਇਸੀ ਅਸਥਾਨ ਤੇ ਆਏ ਸਨ ਤੇ 9 ਸਾਲ ਦੀ ਉਮਰ ਵਿੱਚ ਬਾਲ ਗੋਬਿੰਦ ਰਾਏ ਨੇ ਇਸੀ ਅਸਥਾਨ ਤੋਂ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸ਼ਹਾਦਤ ਦੇਣ ਲਈ ਆਪਣੇ ਹੱਥੀਂ ਦਿੱਲੀ ਵੱਲ ਤੋਰਿਆ ਸੀ, ਸ੍ਰੀ ਅਨੰਦਪੁਰ ਸਾਹਿਬ ਨੂੰ ਸਿੱਖ ਬੌਧਿਕਤਾ, ਵਿਦਵਤਾ ਅਤੇ ਵਕਤ ਦੇ ਵਿਦਵਾਨਾਂ ਦਾ ਕੇਂਦਰ ਬਣਾਉਣਾ ਲਈ ਪੰਜ ਕਿਲ੍ਹਿਆਂ ਅਨੰਦਗੜ੍ਹ, ਲੋਹਗੜ੍ਹ, ਹੋਲਗੜ੍ਹ, ਤਾਰਾਗੜ੍ਹ ਅਤੇ ਫ਼ਤਹਿਗੜ੍ਹ ਸਾਹਿਬ ਦੀ ਉਸਾਰੀ ਕੀਤੀ ਗਈ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਕੇਸਗੜ੍ਹ ਸਾਹਿਬ ਨੂੰ ਕੇਂਦਰ ਵਿੱਚ ਰੱਖ ਕੇ ਇਸ ਦੇ ਆਲੇ-ਦੁਆਲੇ ਪੰਜ ਕਿਲੇ ਉਸਾਰੇ। ਕੇਸਗੜ੍ਹ ਸਾਹਿਬ ਦੇ ਅਸਥਾਨ ‘ਤੇ ਸੰਨ 1699 ਦੀ ਵਿਸਾਖੀ ਵਾਲੇ ਦਿਨ ਇੱਕ ਵਿਸ਼ਾਲ ਇਕੱਠ ਵਿੱਚ ਗੁਰੂ ਸਾਹਿਬ ਨੇ ਪੰਜ ਪਿਆਰਿਆਂ ਦੀ ਚੋਣ ਕਰਕੇ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਸੀ ਤੇ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਆਪ ਵੀ ਉਨਾਂ ਤੋਂ ਅੰਮ੍ਰਿਤ ਛੱਕ ਕੇ ਸਿੰਘ ਸਜੇ ਸਨ।

Trending news