Operation Blue Star ਦੇ 38 ਸਾਲ ਅੱਜ- ਛਾਉਣੀ `ਚ ਬਦਲਿਆ ਪੂਰਾ ਅੰਮ੍ਰਿਤਸਰ ਸ਼ਹਿਰ, ਕਈ ਜ਼ਿਲ੍ਹਿਆਂ ਵਿਚ ਧਾਰਾ 144 ਲਾਗੂ
ਸ਼ਹਿਰ ਦਾ ਮਾਹੌਲ ਖ਼ਰਾਬ ਨਾ ਹੋਵੇ, ਇਸ ਲਈ ਪੁਲੀਸ ਪੂਰੀ ਨਜ਼ਰ ਰੱਖ ਰਹੀ ਹੈ। ਸ਼ਹਿਰ ਦੇ ਪ੍ਰਵੇਸ਼ ਦੁਆਰ `ਤੇ ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਬੈਰੀਕੇਡਿੰਗ ਰਾਹੀਂ 90 ਥਾਵਾਂ ’ਤੇ ਨਾਕਾਬੰਦੀ ਕੀਤੀ ਗਈ।
ਚੰਡੀਗੜ- ਅੱਜ Operation Blue Star (ਸਾਕਾ ਨੀਲਾ ਤਾਰਾ) ਦੀ ਬਰਸੀ ਹੈ। ਇਸ ਸਬੰਧੀ ਅੰਮ੍ਰਿਤਸਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸ੍ਰੀ ਹਰਿਮੰਦਰ ਸਾਹਿਬ ਵਿਖੇ ਕਰਵਾਏ ਗਏ ਇਸ ਪ੍ਰੋਗਰਾਮ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਪਹੁੰਚ ਚੁੱਕੇ ਹਨ। ਇਸ ਦੌਰਾਨ ਵੱਖਵਾਦੀ ਨਾਅਰੇ ਵੀ ਲਾਏ ਗਏ। ਕਈ ਲੋਕਾਂ ਨੇ ਹੱਥਾਂ ਵਿੱਚ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਪੋਸਟਰ ਫੜੇ ਹੋਏ ਸਨ। ਸੁਰੱਖਿਆ ਏਜੰਸੀਆਂ ਨੇ ਸ਼ਹਿਰ ਨੂੰ ਚਾਰੇ ਪਾਸਿਓਂ ਸੀਲ ਕਰ ਦਿੱਤਾ ਹੈ। ਪੰਜਾਬ ਭਰ ਤੋਂ ਸੱਤ ਹਜ਼ਾਰ ਪੁਲਿਸ ਅਤੇ ਨੀਮ ਫੌਜੀ ਬਲਾਂ ਦੇ ਜਵਾਨ ਸ਼ਹਿਰ ਦੇ ਹਰ ਕੋਨੇ 'ਤੇ ਨਜ਼ਰ ਰੱਖ ਰਹੇ ਹਨ। ਸ਼ਹਿਰ ਵਿੱਚ ਧਾਰਾ 144 ਲਾਗੂ ਕਰਕੇ ਲਾਇਸੈਂਸੀ ਹਥਿਆਰ ਲੈ ਕੇ ਚੱਲਣ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ।
ਸਾਰੇ ਪਾਸੇ ਸੁਰੱਖਿਆ ਦੇ ਪੁਖਤਾ ਪ੍ਰਬੰਧ
ਸ਼ਹਿਰ ਦਾ ਮਾਹੌਲ ਖ਼ਰਾਬ ਨਾ ਹੋਵੇ, ਇਸ ਲਈ ਪੁਲੀਸ ਪੂਰੀ ਨਜ਼ਰ ਰੱਖ ਰਹੀ ਹੈ। ਸ਼ਹਿਰ ਦੇ ਪ੍ਰਵੇਸ਼ ਦੁਆਰ 'ਤੇ ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਬੈਰੀਕੇਡਿੰਗ ਰਾਹੀਂ 90 ਥਾਵਾਂ ’ਤੇ ਨਾਕਾਬੰਦੀ ਕੀਤੀ ਗਈ। ਇਸ ਦੇ ਨਾਲ ਹੀ 110 ਪੀ. ਸੀ. ਆਰ. ਟੀਮਾਂ ਸ਼ਹਿਰ ਵਿੱਚ ਲਗਾਤਾਰ ਗਸ਼ਤ ਕਰ ਰਹੀਆਂ ਹਨ। ਚਾਰ ਹਜ਼ਾਰ ਸਿਪਾਹੀ ਸਿਰਫ਼ ਦਰਬਾਰ ਸਾਹਿਬ ਦੇ ਆਲੇ-ਦੁਆਲੇ ਅਤੇ ਹੈਰੀਟੇਜ ਸਟਰੀਟ ਵਿਚ ਤਾਇਨਾਤ ਕੀਤੇ ਗਏ ਹਨ। ਪੁਲਿਸ ਦੀਆਂ ਖੁਫੀਆ ਟੀਮਾਂ ਗਰਮ ਖਿਆਲੀਆਂ ਦੀਆਂ ਗਤੀਵਿਧੀਆਂ 'ਤੇ ਲਗਾਤਾਰ ਨਜ਼ਰ ਰੱਖ ਰਹੀਆਂ ਹਨ। ਰੇਲਵੇ ਸਟੇਸ਼ਨ, ਬੱਸ ਸਟੈਂਡ, ਸ੍ਰੀ ਦੁਰਗਿਆਣਾ ਤੀਰਥ, ਸ੍ਰੀ ਰਾਮਤੀਰਥ ਅਤੇ ਮਾਲ ਦੇ ਐਂਟਰੀ ਗੇਟਾਂ ਦੀ ਲਗਾਤਾਰ ਤਲਾਸ਼ੀ ਲਈ ਜਾ ਰਹੀ ਹੈ।
ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ
ਪੰਜਾਬ ਸਰਕਾਰ ਨੇ 6 ਜੂਨ ਨੂੰ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਵੱਡਾ ਫੈਸਲਾ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਸਰਕਾਰ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ। ਬਲਿਊ ਸਟਾਰ ਦੀ ਬਰਸੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਤਾਂ ਜੋ ਸੂਬੇ ਵਿੱਚ ਕਿਸੇ ਕਿਸਮ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਜਿਸ ਸਬੰਧੀ ਉਕਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਮੁਹਾਲੀ, ਅੰਮ੍ਰਿਤਸਰ, ਲੁਧਿਆਣਾ ਅਤੇ ਮੋਗਾ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਜ਼ਿਲ੍ਹਾ ਲੁਧਿਆਣਾ ਦੇ ਕੁਝ ਜੱਥੇਬੰਦੀਆਂ ਨੇ ਜ਼ਿਲ੍ਹਾ ਪੱਧਰੀ ਅਰਥੀ ਫੂਕ ਰੈਲੀਆਂ, ਧਰਨੇ ਅਤੇ ਜਸ਼ਨ ਮਨਾਉਣ ਦੀ ਯੋਜਨਾ ਬਣਾਈ ਸੀ। ਇਸ ਕਾਰਨ ਲੋਕਾਂ ਦੀਆਂ ਭਾਵਨਾਵਾਂ ਭੜਕ ਸਕਦੀਆਂ ਹਨ। ਇਸ ਦੇ ਨਾਲ ਹੀ ਸਰਕਾਰੀ, ਗੈਰ-ਸਰਕਾਰੀ ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ-ਕਾਨੂੰਨ ਦੇ ਵਿਗੜਨ ਦਾ ਡਰ ਵੀ ਬਣਿਆ ਹੋਇਆ ਹੈ। ਇਨ੍ਹਾਂ ਸਾਰੇ ਕਾਰਨਾਂ ਦੇ ਮੱਦੇਨਜ਼ਰ ਡੀਸੀ ਲੁਧਿਆਣਾ ਸੁਰਭੀ ਮਲਿਕ ਨੇ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ। ਹੁਕਮਾਂ ਤਹਿਤ ਜ਼ਿਲ੍ਹੇ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਮੁਕੰਮਲ ਪਾਬੰਦੀ ਰਹੇਗੀ। ਧਾਰਾ 144 ਲਾਗੂ ਹੋਣ ਦਾ ਮੁੱਖ ਕਾਰਨ ਘੱਲੂਘਾਰੇ ਦੀ ਬਰਸੀ ਦੱਸਿਆ ਜਾ ਰਿਹਾ ਹੈ। ਕਾਊਂਟਰ ਇੰਟੈਲੀਜੈਂਸ ਦੀ ਸੀ. ਆਈ. ਡੀ. ਦੀ ਰਿਪੋਰਟ ਹੈ ਕਿ ਸਰਕਾਰੀ ਇਮਾਰਤਾਂ 'ਤੇ ਹਮਲੇ ਦਾ ਡਰ ਹੈ। ਇਸ ਕਾਰਨ ਸ਼ਹਿਰ ਦੀ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਗੁੰਡਾ ਅਨਸਰਾਂ ਅਤੇ ਗੈਂਗਸਟਰਾਂ ਵੱਲੋਂ ਪਹਿਲਾਂ ਹੀ ਸੂਬੇ ਦਾ ਮਾਹੌਲ ਖਰਾਬ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਦੂਜੇ ਪਾਸੇ ਪੰਜਾਬ ਸਰਕਾਰ ਘੱਲੂਘਾਰਾ ਦਿਵਸ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਜੋਖਮ ਨਹੀਂ ਉਠਾਉਣਾ ਚਾਹੁੰਦੀ, ਇਸ ਲਈ ਫੈਸਲਾ ਲਿਆ ਗਿਆ ਹੈ।
WATCH LIVE TV