Master Cadre Protest News: ਪਿਛਲੇ ਤਿੰਨ ਦਿਨਾਂ ਤੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਧਰਨਾ ਚੱਲ ਰਿਹਾ ਸੀ।
Trending Photos
Master Cadre Protest News: ਬੀਤੇ ਤਿੰਨ ਦਿਨਾਂ ਤੋਂ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਬੀਰਪੁਰ ਵਿਖੇ 4161 ਮਾਸਟਰ ਕੈਡਰ ਦਾ ਪੱਕਾ ਧਰਨਾ ਅੱਜ ਦੇਰ ਸ਼ਾਮ ਸਮਾਪਤ ਹੋ ਗਿਆ। ਅਧਿਆਪਕਾਂ ਦਾ ਕਹਿਣਾ ਸੀ ਕਿ ਉਹਨਾਂ ਨੂੰ 5 ਜਨਵਰੀ ਨੂੰ ਮੁੱਖਮੰਤਰੀ ਦੁਆਰਾ ਜੁਆਈਨਿੰਗ ਪੱਤਰ ਤਾਂ ਦੇ ਦਿੱਤੇ ਗਏ ਸੀ ਪਰ ਹਾਲੇ ਤੱਕ ਉਹਨਾਂ ਨੂੰ ਸਟੇਸ਼ਨ ਅਲਾਟ ਨਹੀਂ ਕੀਤੇ ਗਏ ਸਨ।
ਦੇਰ ਸ਼ਾਮ ਸਿੱਖਿਆ ਮੰਤਰੀ ਦੁਆਰਾ ਉਹਨਾਂ ਦੀ ਮੰਗ ਮੰਨ ਲਈ ਗਈ ਤੇ ਧਰਨਾਕਾਰੀ ਅਧਿਆਪਕਾਂ ਨੇ ਮੰਗ ਪੂਰੀ ਹੋਣ ਤੇ ਲੱਡੂ ਵੰਡੇ। ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਜਿੰਦਾਬਾਦ ਦੇ ਨਾਅਰੇ ਲਗਾ ਕੇ ਖੁਸ਼ੀ ਜ਼ਾਹਿਰ ਕਰਦੇ ਹੋਏ ਮੁੱਖਮੰਤਰੀ ਦਾ ਵੀ ਧੰਨਵਾਦ ਕੀਤਾ।
ਇਹ ਵੀ ਪੜ੍ਹੋ: Jalandhar Lok Sabha Bypoll: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪੰਜਾਬ ਪੁਲਿਸ ਨੇ ਸੂਬੇ ਭਰ 'ਚ ਵਧਾਈ ਸੁਰੱਖਿਆ
4161 ਅਧਿਆਪਕ ਯੂਨੀਅਨ ਦੇ ਆਗੂ ਨੇ ਦੱਸਿਆ ਕਿ ਉਹ 9 ਮਈ ਨੂੰ ਆਪਣੀ ਆਪਣੀ ਡਾਈਟ ਵਿੱਚ ਜਾ ਕੇ ਹਾਜ਼ਰੀ ਦੇਣਗੇ ਤੇ ਓਹਨਾ ਦੀ ਟ੍ਰੇਨਿੰਗ ਸ਼ੁਰੂ ਹੋ ਜਾਵੇਗੀ ਤੇ ਟ੍ਰੇਨਿੰਗ ਤੋਂ ਬਾਅਦ ਉਹਨਾਂ ਨੂੰ ਸਟੇਸ਼ਨ ਅਲਾਟ ਕਰ ਦਿੱਤੇ ਜਾਣਗੇ । ਬੀਤੇ ਦਿਨੀ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੀ ਇੱਕੋ ਇੱਕ ਮੰਗ ਹੈ ਕਿ ਇਸੇ ਹਫ਼ਤੇ 4161 ਸਿਲੈਕਟਡ ਉਮੀਦਵਾਰਾਂ ਨੂੰ ਸਕੂਲਾਂ ਵਿੱਚ ਜੁਆਇੰਨ ਕਰਵਾਇਆ ਜਾਵੇ। ਉਨ੍ਹਾਂ ਨੂੰ 5 ਜਨਵਰੀ ਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਜੁਆਇੰਨਿੰਗ ਲੈਟਰ ਤਾਂ ਮਿਲ ਗਏ ਮਗਰ ਉਨ੍ਹਾਂ ਨੂੰ ਸਟੇਸ਼ਨ ਅਲਾਟ ਨਹੀਂ ਕੀਤੇ ਗਏ।
ਪੱਕੇ ਮੋਰਚੇ ਉਪਰ ਬੈਠੇ ਅਧਿਆਪਕਾਂ ਨੇ ਦੱਸਿਆ ਕਿ ਪਿਛਲੇ ਦਿਨੀਂ 30 ਅਪ੍ਰੈਲ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ EM ਹਾਊਸ ਚੰਡੀਗੜ੍ਹ ਵਿਖੇ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕੀਤੀ ਜਿਸ ਵਿੱਚ ਸਿੱਖਿਆ ਮੰਤਰੀ ਨੇ ਪੱਕਾ ਭਰੋਸਾ ਦਿੱਤਾ ਹੈ ਕਿ ਮਈ ਦੇ ਪਹਿਲੇ ਹਫਤੇ ਦੇ ਸ਼ੁੱਕਰਵਾਰ ਤੱਕ 4161 ਮਾਸਟਰ ਕੇਡਰ ਦੇ ਸਿਲੈਕਟਡ ਉਮੀਦਵਾਰਾਂ ਨੂੰ ਟ੍ਰੇਨਿੰਗ ਲਗਾਕੇ ਸਕੂਲਾਂ ਵਿੱਚ ਭੇਜ ਦਿੱਤਾ ਜਾਵੇਗਾ।
ਯੂਨੀਅਨ ਨੇ ਦੱਸਿਆ ਹੈ 4161 ਮਾਸਟਰ ਕੇਡਰ 5 ਜਨਵਰੀ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੱਥੋਂ ਨਿਯੁਕਤੀ ਪੱਤਰ ਲੈਕੇ ਆਪਣੀਆਂ ਪ੍ਰਾਈਵੇਟ ਨੌਕਰੀਆ ਛੱਡ ਕੇ ਘਰਾਂ ਵਿੱਚ ਬੈਠੇ ਹਨ। ਅੱਜ ਤੱਕ ਉਨ੍ਹਾਂ ਨੂੰ ਸਕੂਲਾਂ ਵਿੱਚ ਨਹੀਂ ਭੇਜਿਆ ਗਿਆ। ਯੂਨੀਅਨ ਵੱਲੋਂ 3 ਮਹੀਨਿਆਂ ਤੋਂ ਕਈ ਵਾਰ ਸਕੂਲਾਂ ਵਿੱਚ ਜਾਣ ਲਈ ਵਾਰ-ਵਾਰ ਸੰਘਰਸ਼ ਕੀਤਾ ਗਿਆ ਹੈ।
(ਸ੍ਰੀ ਅਨੰਦਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ)