Tarn Taran News: ਟਾਰਗੇਟ ਕਿਲਿੰਗ ਦੀ ਤਾਕ ਵਿੱਚ ਬੈਠੇ 5 ਗੈਂਗਸਟਰ ਗ੍ਰਿਫ਼ਤਾਰ
Tarn Taran News: ਤਰਨਤਾਰਨ ਸੀਆਈਏ ਪੁਲਿਸ ਨੇ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਬੈਠੇ ਪੰਜ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ।
Tarn Taran News: ਤਰਨਤਾਰਨ ਸੀਆਈਏ ਪੁਲਿਸ ਨੇ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਬੈਠੇ ਪੰਜ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਤੋਂ ਯੂਐਸਏ ਦੇ ਬਣੇ ਇੱਕ ਗਲੌਕ ਪਿਸਟਲ ਸਮੇਤ ਚਾਰ ਹਥਿਆਰ ਬਰਾਮਦ ਕੀਤੇ ਗਏ ਹਨ। ਐਸਐਸਪੀ ਤਰਨਤਾਰਨ ਅਭਿਮਨਿਊ ਰਾਣਾ ਮੁਤਾਬਕ ਪੰਜ ਬਦਮਾਸ਼ ਰਾਜਸਥਾਨ ਦੀ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਵਿਦੇਸ਼ ਵਿੱਚ ਬੈਠੇ ਅੰਮ੍ਰਿਤਪਾਲ ਸਿੰਘ ਬਾਠ ਗਿਰੋਹ ਨਾਲ ਸਬੰਧਿਤ ਹੈ।
ਇਸ ਗਿਰੋਹ ਨੇ ਇਸ ਸਾਲ ਝਬਾਲ ਦੇ ਸਰਪੰਚ ਪਵਨ ਕੁਮਾਰ ਉਰਫ ਸੋਨੂੰ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੀ ਸੀ। ਮੁਲਜ਼ਮਾਂ ਦੀ ਪਛਾਣ ਹਰਪਾਲ ਸਿੰਘ ਵਾਸੀ ਨੂਰਪੁਰ, ਗੁਰਮੀਤ ਸਿੰਘ ਉਰਫ ਰਾਵਲ ਵਾਸੀ ਬਟਾਲਾ, ਲਵਪ੍ਰੀਤ ਸਿੰਘ ਉਰਫ ਐਨਪੀ ਵਾਸੀ ਨਵਾਂ ਪਿੰਡ, ਸਮਸ਼ੇਰ ਸਿੰਘ ਸ਼ੇਰਾ ਵਾਸੀ ਪਾਸੀਆ ਤੇ ਸੰਦੀਪ ਸਿੰਘ ਉਰਫ ਗੋਲੀ ਵਾਸੀ ਕੋਟ ਖਾਲਸਾ ਅੰਮ੍ਰਿਤਸਰ ਦੇ ਰੂਪ ਵਿੱਚ ਹੋਈ ਹੈ।
ਇਹ ਵੀ ਪੜ੍ਹੋ : Punjab Bandh Update: ਕਿਸਾਨਾਂ ਵੱਲੋਂ ਭਲਕੇ ਪੰਜਾਬ ਬੰਦ ਦਾ ਸੱਦਾ; ਐਮਰਜੈਂਸੀ ਸੇਵਾਵਾਂ ਰਹਿਣਗੀਆਂ ਚਾਲੂ
ਐਸਐਸਪੀ ਪੀ ਤਰਨਤਾਰਨ ਅਭਿਮਨਿਊ ਰਾਣਾ ਨੇ ਦੱਸਿਆ ਕਿ ਸੰਦੀਪ ਸਿੰਘ ਅਤੇ ਸਮਸ਼ੇਰ ਸਿੰਘ ਦੋਵੇਂ ਇਸ ਗਿਰੋਹ ਨੂੰ ਹਥਿਆਰ ਮੁਹੱਈਆ ਕਰਵਾਉਂਦੇ ਸਨ। ਪਾਕਿਸਤਾਨ ਤੋਂ ਆਉਣ ਵਾਲੇ ਹਥਿਆਰ ਗੈਂਗਸਟਰ ਤੱਕ ਪਹੁੰਚ ਜਾਂਦੇ ਸਨ। ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਨੇ ਇੱਕ ਵੱਡੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣਾ ਸੀ।
ਦੂਜੇ ਪਾਸੇ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਐੱਚਡੀਐੱਫਸੀ ਬੈਂਕ ’ਚ ਹੋਈ ਲੁੱਟ ਦਾ ਮਾਮਲਾ ਸੁਲਝਾਉਂਦਿਆਂ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਨ੍ਹਾਂ ਕੋਲੋਂ ਇਕ ਲੱਖ ਰੁਪਏ, ਇਕ ਪੁਆਇੰਟ 32 ਬੋਰ ਰਿਵਾਲਵਰ, 5 ਜ਼ਿੰਦਾ ਕਾਰਤੂਸ, 2 ਮੋਬਾਈਲ ਫੋਨ ਤੇ ਇਕ ਗੱਡੀ ਵੀ ਬਰਾਮਦ ਕੀਤੀ ਗਈ ਹੈ।
ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ 20 ਦਸੰਬਰ ਨੂੰ ਐੱਚਡੀਐੱਫਸੀ ਬੈਂਕ ਬ੍ਰਾਂਚ ਨਵਾਂ ਪਿੰਡ ਜੰਡਿਆਲਾ ਵਿਖੇ ਰਿਵਾਲਵਰ ਦੀ ਨੋਕ ਤੇ 3,96,340 ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਤੁਰੰਤ ਹਰਕਤ ਵਿਚ ਆਉਂਦਿਆਂ ਹਰਿੰਦਰ ਸਿੰਘ ਗਿੱਲ ਐਸਪੀ ਡੀ ਦੀ ਅਗਵਾਈ ਵਿਚ ਮੁੱਖ ਅਫਸਰ ਥਾਣਾ ਜੰਡਿਆਲਾ ਵੱਲੋਂ ਐੱਚਡੀਐੱਫਸੀ ਬੈਂਕ ਮੈਨੇਜਰ ਦੀ ਸ਼ਿਕਾਇਤ ’ਤੇ ਜੁਰਮ 309(2) ਬੀਐਨਐਸ, 25 ਆਰਮਜ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : Mansa News: ਚਾਰ ਜਨਵਰੀ ਨੂੰ ਹਰਿਆਣਾ ਕਿਸਾਨ ਰੈਲੀ 'ਚ ਮਾਨਸਾ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿੱਚ ਪਹੁੰਚਣਗੇ ਕਿਸਾਨ